ਬੈਂਗਲੁਰੂ : ਦੱਖਣ-ਪੂਰਬੀ ਬੈਂਗਲੁਰੂ ਦੇ ਹੁਲੀਮਾਵੂ ਇਲਾਕੇ ਵਿੱਚ ਸੱਤਵੀਂ ਜਮਾਤ ਵਿੱਚ ਪੜ੍ਹਦੀ ਇੱਕ ਲੜਕੀ ਨੇ ਕਥਿਤ ਤੌਰ ’ਤੇ ਆਪਣੇ 29ਵੀਂ ਮੰਜ਼ਿਲ ਦੇ ਫਲੈਟ ਦੀ ਬਾਲਕੋਨੀ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਪੁਲਸ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ 12 ਸਾਲਾ ਲੜਕੀ ਆਪਣੇ ਮਾਤਾ-ਪਿਤਾ ਦੀ ਇਕਲੌਤੀ ਬੱਚੀ ਸੀ ਅਤੇ ਡਿਪਰੈਸ਼ਨ ਤੋਂ ਪੀੜਤ ਸੀ। ਇਸ ਘਟਨਾ ਤੋਂ ਬਾਅਦ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ।
ਇਹ ਖ਼ਬਰ ਵੀ ਪੜ੍ਹੋ : ‘ਵਾਰਨਿੰਗ 2’ ਦਾ ਵੱਡਾ ਸਰਪ੍ਰਾਈਜ਼ ਆਇਆ ਸਾਹਮਣੇ, ਧੀਰਜ ਕੁਮਾਰ ਦੀ ‘ਕੀਪਾ’ ਵਜੋਂ ਹੋਈ ਐਂਟਰੀ
ਪੁਲਸ ਮੁਤਾਬਕ, ਬੇਗੂਰ ਰੋਡ 'ਤੇ ਸਥਿਤ ਅਪਾਰਟਮੈਂਟ ਦੇ ਇਕ ਸੁਰੱਖਿਆ ਗਾਰਡ ਨੇ ਮੰਗਲਵਾਰ ਸਵੇਰੇ ਕਰੀਬ 5 ਵਜੇ ਕੁਝ ਰੌਲਾ ਸੁਣਿਆ ਅਤੇ ਜਦੋਂ ਉਹ ਮੌਕੇ 'ਤੇ ਪਹੁੰਚਿਆ ਤਾਂ ਉਸ ਨੇ ਬੱਚੀ ਨੂੰ ਖੂਨ ਨਾਲ ਲੱਥਪੱਥ ਦੇਖਿਆ। ਉਸ ਨੇ ਤੁਰੰਤ ਅਪਾਰਟਮੈਂਟ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਸੂਚਿਤ ਕੀਤਾ। ਇਕ ਉੱਚ ਪੁਲਸ ਅਧਿਕਾਰੀ ਨੇ ਦੱਸਿਆ ਕਿ ਲੜਕੀ ਨੂੰ ਨੇੜੇ ਦੇ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਉਸ ਨੇ ਦੱਸਿਆ ਕਿ ਬੱਚੀ ਦੀ ਮਾਂ ਨੇ ਸਵੇਰੇ ਕਰੀਬ ਸਾਢੇ ਚਾਰ ਵਜੇ ਉਸ ਨੂੰ ਆਪਣੇ ਕਮਰੇ ਦੇ ਬਾਹਰ ਦੇਖਿਆ ਸੀ ਅਤੇ ਜਦੋਂ ਉਸ ਨੂੰ ਇੰਨੀ ਜਲਦੀ ਜਾਗਣ ਦਾ ਕਾਰਨ ਪੁੱਛਿਆ ਤਾਂ ਉਸ ਨੇ ਅਜੀਬ ਜਿਹਾ ਜਵਾਬ ਦਿੱਤਾ ਅਤੇ ਕਮਰੇ ਅੰਦਰ ਚਲੀ ਗਈ।
ਇਹ ਖ਼ਬਰ ਵੀ ਪੜ੍ਹੋ : ਰਾਮ ਮੰਦਰ ਦੇ ਅੰਦਰ ਭੀੜ ’ਚ ਫਸੀ ਆਲੀਆ ਭੱਟ, ਪਤਨੀ ਨੂੰ ਸੰਭਾਲਦੇ ਪ੍ਰੇਸ਼ਾਨ ਦਿਖੇ ਰਣਬੀਰ ਕਪੂਰ
ਅਧਿਕਾਰੀ ਨੇ ਕਿਹਾ, ''ਇਹ ਖੁਦਕੁਸ਼ੀ ਦਾ ਮਾਮਲਾ ਹੈ। ਸਾਨੂੰ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ ਪਰ ਪਤਾ ਲੱਗਾ ਹੈ ਕਿ ਲੜਕੀ ਨਿਰਾਸ਼ ਸੀ। ਪੋਸਟਮਾਰਟਮ ਹੋ ਗਿਆ ਹੈ ਅਤੇ ਅਸੀਂ ਇਸ ਤੋਂ ਵੱਧ ਜਾਣਕਾਰੀ ਨਹੀਂ ਦੇ ਸਕਦੇ। ਪੁਲਸ ਨੇ ਦੱਸਿਆ ਕਿ ਲੜਕੀ ਦਾ ਪਿਤਾ ਇੱਕ ਸਾਫਟਵੇਅਰ ਇੰਜੀਨੀਅਰ ਹੈ ਅਤੇ ਉਸ ਨੇ 6 ਮਹੀਨੇ ਪਹਿਲਾਂ ਨੌਕਰੀ ਛੱਡ ਕੇ ਸ਼ੇਅਰ ਨਾਲ ਸਬੰਧਤ ਕੰਮ ਕਰਨਾ ਸ਼ੁਰੂ ਕੀਤਾ। ਉਸ ਦੀ ਮਾਂ ਇੱਕ ਘਰੇਲੂ ਔਰਤ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
ਜੰਮੂ ਕਸ਼ਮੀਰ : ਪਾਬੰਦੀਸ਼ੁਦਾ ਪਦਾਰਥਾਂ ਨਾਲ 2 ਡਰੱਗ ਤਸਕਰ ਗ੍ਰਿਫ਼ਤਾਰ
NEXT STORY