ਗੁਰੂਗ੍ਰਾਮ (ਭਾਸ਼ਾ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਐਤਵਾਰ ਨੂੰ ਕਿਹਾ ਕਿ ਸੂਬੇ ਦੇ ਕਰੀਬ 1800 ਵਿਦਿਆਰਥੀ ਜੰਗ ਪ੍ਰਭਾਵਿਤ ਯੂਕ੍ਰੇਨ 'ਚ ਫਸੇ ਹਨ, ਜਿਨ੍ਹਾਂ 'ਚੋਂ 1234 ਨੂੰ ਕੱਢ ਲਿਆ ਗਿਆ ਹੈ। ਖੱਟੜ ਨੇ ਉਸ ਦੇਸ਼ ਤੋਂ ਪਰਤੇ ਵਿਦਿਆਰਥੀਆਂ ਨਾਲ ਗੱਲਬਾਤ ਕਰਨ ਤੋਂ ਬਾਅਦ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਬਾਕੀ ਵਿਦਿਆਰਥੀਆਂ 'ਚ 80 ਹਾਲੇ ਵੀ ਯੂਕ੍ਰੇਨ ਦੇ ਸ਼ਹਿਰ 'ਚ ਫਸੇ ਹਨ, ਜਦੋਂ ਕਿ ਹੋਰ ਦੇਸ਼ ਦੀਆਂ ਸਰਹੱਦਾਂ 'ਤੇ ਪਹੁੰਚ ਗਏ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਵਿਦਿਆਰਥੀਆਂ ਨੇ ਯੂਕ੍ਰੇਨ 'ਚ ਆਪਣਾ ਪਾਠਕ੍ਰਮ ਪੂਰਾ ਕਰ ਲਿਆ ਹੈ, ਉਨ੍ਹਾਂ ਨੂੰ ਇੰਟਰਨਸ਼ਿਪ ਦਾ ਮੌਕਾ ਦਿੱਤਾ ਜਾਵੇਗਾ। ਜਦੋਂ ਉਨ੍ਹਾਂ ਤੋਂ ਉਨ੍ਹਾਂ ਵਿਦਿਆਰਥੀਆਂ ਬਾਰੇ ਪੁੱਛਿਆ ਗਿਆ, ਜਿਨ੍ਹਾਂ ਦੀ ਪੜ੍ਹਾਈ ਪੂਰੀ ਨਹੀਂ ਹੋ ਸਕੀ ਹੈ ਤਾਂ ਉਨ੍ਹਾਂ ਕਿਹਾ ਕਿ ਸਥਿਤੀ ਆਮ ਹੋਣ ਤੋਂ ਬਾਅਦ ਸਰਕਾਰ ਇਸ ਮੁੱਦੇ 'ਤੇ ਉਨ੍ਹਾਂ ਦੇ ਕਾਲਜਾਂ ਨਾਲ ਗੱਲਬਾਤ ਕਰੇਗੀ। ਖੱਟੜ ਨੇ ਕਿਹਾ ਕਿ ਫਿਲਹਾਲ ਸਾਡੀ ਪਹਿਲ ਯੂਕ੍ਰੇਨ 'ਚ ਫਸੇ ਭਾਰਤੀਆਂ ਨੂੰ ਉੱਥੋਂ ਵਾਪਸ ਲਿਆਉਣਾ ਹੈ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
ਰੂਸ-ਯੂਕ੍ਰੇਨ ਜੰਗ: ਯੂਕ੍ਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਅੱਜ ਫੋਨ ’ਤੇ ਗੱਲ ਕਰਨਗੇ PM ਮੋਦੀ
NEXT STORY