ਪੁਣੇ-ਮਹਾਰਾਸ਼ਟਰ ਦਾ ਪੁਣੇ ਜ਼ਿਲਾ ਕੋਰੋਨਾਵਾਇਰਸ ਨਾਲ ਬੁਰੀ ਤਰ੍ਹਾਂ ਨਾਲ ਜੂਝ ਰਿਹਾ ਹੈ। ਜ਼ਿਲੇ 'ਚ ਪਿਛਲੇ 12 ਘੰਟਿਆਂ ਦੌਰਾਨ ਹੀ ਕੋਰੋਨਾ ਦੇ 127 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤਰ੍ਹਾਂ ਜ਼ਿਲੇ 'ਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ ਹੁਣ ਤੱਕ 1722 ਤੱਕ ਪਹੁੰਚ ਗਈ ਹੈ। ਇਸ ਦੇ ਨਾਲ ਹੀ ਮਹਾਰਾਸ਼ਟਰ 'ਚ ਕੋਰੋਨਾ ਦੇ ਕੁੱਲ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 9915 ਹੋ ਚੁੱਕੀ ਹੈ। ਮਹਾਰਾਸ਼ਟਰ 'ਚ 400 ਲੋਕ ਜਾਨ ਗੁਆ ਚੁੱਕੇ ਹਨ। ਪੁਣੇ ਜ਼ਿਲਾ ਸਿਹਤ ਅਧਿਕਾਰੀ ਡਾਕਟਰ ਭਗਵਾਨ ਪਵਾਰ ਨੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ।
ਦੱਸਣਯੋਗ ਹੈ ਕਿ ਮੁੰਬਈ ਤੋਂ ਬਾਅਦ ਪੁਣੇ ਮਹਾਰਾਸ਼ਟਰ ਦਾ ਦੂਜਾ ਸ਼ਹਿਰ ਹੈ, ਜਿੱਥੇ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ 2000 ਦੇ ਨੇੜੇ ਪਹੁੰਚਣ ਵਾਲੀ ਹੈ। ਸਿਰਫ ਮੁੰਬਈ 'ਚ ਹੀ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 6000 ਦੇ ਨੇੜੇ ਪਹੁੰਚ ਗਈ ਹੈ।
ਤਾਜ਼ਾ ਮਿਲੇ ਅੰਕੜਿਆਂ ਮੁਤਾਬਕ ਦੇਸ਼ 'ਚ ਕੋਰੋਨਾ ਮਰੀਜ਼ਾਂ ਦਾ ਅੰਕੜਾ 33050 ਤੱਕ ਪਹੁੰਚ ਗਿਆ ਹੈ। ਇਨ੍ਹਾਂ 'ਚੋਂ 1074 ਲੋਕਾਂ ਦੀ ਮੌਤ ਹੋ ਗਈ ਹੈ ਜਦਕਿ 8324 ਲੋਕ ਠੀਕ ਹੋ ਚੁੱਕੇ ਹਨ ਫਿਲਹਾਲ 23651 ਮਾਮਲੇ ਸਰਗਰਮ ਹਨ। ਹੁਣ ਤੱਕ ਸਭ ਤੋਂ ਜ਼ਿਆਦਾ ਮਾਮਲੇ ਮਹਾਰਾਸ਼ਟਰ ਤੋਂ ਹੀ ਸਾਹਮਣੇ ਆਏ ਹਨ।
ਇਸ ਵਿਭਾਗ 'ਚ ਨਿਕਲੀਆਂ ਸਰਕਾਰੀ ਨੌਕਰੀਆਂ, ਲੱਖਾਂ 'ਚ ਹੋਵੇਗੀ ਤਨਖਾਹ
NEXT STORY