ਅਮਰਾਵਤੀ (ਏਜੰਸੀ)- ਆਂਧਰਾ ਪ੍ਰਦੇਸ਼ ਪੁਲਸ ਨੇ ਪਾਕਿਸਤਾਨ ਲਈ ਕਥਿਤ ਤੌਰ ’ਤੇ ਜਾਸੂਸੀ ਕਰਨ ਦੇ ਦੋਸ਼ ਵਿਚ ਇਕ ਸਮੁੰਦਰੀ ਫੌਜ ਜਵਾਨ ਸਮੇਤ 2 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਕੁੱਲ 18 ਸ਼ੱਕੀਆਂ ਵਿਚੋਂ 13 ਸਮੁੰਦਰੀ ਫੌਜ ਦੇ ਜਵਾਨ ਹਨ, ਜੋ ਕਥਿਤ ਤੌਰ ’ਤੇ ਰਾਸ਼ਟਰੀ ਸੁਰੱਖਿਆ ਲਈ ਖ਼ਤਰਨਾਕ ਜਾਸੂਸੀ ਦੇ ਮਾਮਲੇ ਵਿਚ ਸ਼ਾਮਲ ਸਨ।
ਆਂਧਰਾ ਪ੍ਰਦੇਸ਼ ਪੁਲਸ ਵਿਭਾਗ ਵੱਲੋਂ ਜਾਰੀ ਪ੍ਰੈੱਸ ਨੋਟ ਵਿਚ ਕਿਹਾ ਗਿਆ ਕਿ ਆਂਧਰਾ ਪ੍ਰਦੇਸ਼ ਕਾਊਂਟਰ ਇੰਟੈਲੀਜੈਂਸ ਸੈੱਲ ਨੂੰ ਸੂਚਨਾ ਮਿਲੀ ਸੀ ਕਿ ਭਾਰਤ ਵਿਚ ਕੁਝ ਲੋਕ ਪਾਕਿਸਤਾਨ ਦੇ ਖੁਫ਼ੀਆ ਏਜੰਟਾਂ ਦੇ ਸਿੱਧੇ ਸੰਪਰਕ ਵਿਚ ਹਨ। ਇਨ੍ਹਾਂ ’ਤੇ ਜਾਸੂਸੀ ਦੀ ਸਾਜ਼ਿਸ਼ ਵਿਚ ਸ਼ਾਮਲ ਹੋਣ ਦਾ ਸ਼ੱਕ ਹੈ।
ਕਾਊਂਟਰ ਇੰਟੈਲੀਜੈਂਸ ਸੈੱਲ ਨੇ 10 ਸੂਬਿਆਂ ਦੀਆਂ ਪੁਲਸ ਫੋਰਸਾਂ ਨਾਲ ਤਾਲਮੇਲ ਕਰ ਕੇ ਉਨ੍ਹਾਂ ਸ਼ੱਕੀਆਂ ਦਾ ਪਤਾ ਲਗਾਇਆ, ਜੋ ਕਥਿਤ ਤੌਰ ’ਤੇ ਪਾਕਿਸਤਾਨ ਦੇ ਖੁਫ਼ੀਆ ਏਜੰਟਾਂ ਦੇ ਸਿੱਧੇ ਸੰਪਰਕ ਵਿਚ ਸਨ। ਬਿਆਨ ਵਿਚ ਕਿਹਾ ਗਿਆ ਕਿ ਸ਼ੱਕੀਆਂ ਨੇ ਐਨਕ੍ਰਿਪਟਡ ਸੰਚਾਰ ਮਾਧਿਅਮਾਂ ਰਾਹੀਂ ਵਿਸ਼ਾਖਾਪਟਨਮ ਅਤੇ ਦੇਸ਼ ਦੇ ਹੋਰ ਹਿੱਸਿਆਂ ਨਾਲ ਜੁੜੀ ਜਾਣਕਾਰੀ ਸਾਂਝੀ ਕੀਤੀ ਸੀ। ਖੁਫ਼ੀਆ ਇਕਾਈ ਨੇ ਇਲੈਕਟ੍ਰੌਨਿਕ ਉਪਕਰਨ ਜ਼ਬਤ ਕੀਤੇ ਹਨ।
ਅੰਡੇਮਾਨ-ਨਿਕੋਬਾਰ ਕਮਾਨ ਦੇ 25 ਸਾਲ ਪੂਰੇ, ਭਾਰਤੀ ਜਲ ਸੈਨਾ ਦੇ ਜਹਾਜ਼ 'ਨੀਲਕੰਠ' ਦਾ ਸ਼ਾਨਦਾਰ ਸਵਾਗਤ
NEXT STORY