ਨਵੀਂ ਦਿੱਲੀ- ਦੇਸ਼ ’ਚ ਕੋਰੋਨਾ ਟੀਕਾਕਰਨ ਮੁਹਿੰਮ ’ਚ ਪਿਛਲੇ 24 ਘੰਟਿਆਂ ਦੌਰਾਨ 68 ਲੱਖ ਤੋਂ ਵੱਧ ਕੋਰੋਨਾ ਟੀਕੇ ਲਗਾਏ ਗਏ। ਇਸ ਦੇ ਨਾਲ ਹੀ ਕੋਰੋਨਾ ਟੀਕਾਕਰਨ 134 ਕਰੋੜ ਤੋਂ ਵੱਧ ਹੋ ਗਿਆ ਹੈ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਨੇ ਬੁੱਧਵਾਰ ਨੂੰ ਇੱਥੇ ਦੱਸਿਆ ਕਿ ਪਿਛਲੇ 24 ਘੰਟਿਆਂ ’ਚ ਦੇਸ਼ ’ਚ 68 ਲੱਖ 89 ਹਜ਼ਾਰ 25 ਕੋਰੋਨਾ ਟੀਕੇ ਲਾਏ ਗਏ ਹਨ। ਇਸ ਦੇ ਨਾਲ ਹੀ ਅੱਜ ਸਵੇਰੇ 7 ਵਜੇ ਤੱਕ 134 ਕਰੋੜ 61 ਲੱਖ 14 ਹਜ਼ਾਰ 483 ਕੋਰੋਨਾ ਟੀਕੇ ਲਾਏ ਜਾ ਚੁਕੇ ਹਨ।
ਪਿਛਲੇ 24 ਘੰਟਿਆਂ ’ਚ ਕੋਰੋਨਾ ਸੰਕ੍ਰਮਣ ਦੇ 6984 ਨਵੇਂ ਮਾਮਲੇ ਸਾਹਮਣੇ ਆਏ ਹਨ। ਦੇਸ਼ ’ਚ ਹਾਲੇ 87,562 ਕੋਰੋਨਾ ਰੋਗੀਆਂ ਦਾ ਇਲਾਜ ਚੱਲ ਰਿਹਾ ਹੈ। ਇਹ ਸੰਕ੍ਰਮਿਤ ਮਾਮਲਿਆਂ ਦਾ 0.25 ਫੀਸਦੀ ਹੈ। ਰੋਜ਼ਾਨਾ ਸੰਕ੍ਰਮਣ ਦਰ 0.58 ਫੀਸਦੀ ਰਹੀ ਹੈ। ਇਸੇ ਮਿਆਦ ’ਚ 8168 ਲੋਕ ਕੋਰੋਨਾ ਤੋਂ ਠੀਕ ਹੋਏ ਹਨ। ਹੁਣ ਤੱਕ ਕੁੱਲ 3 ਕਰੋੜ 41 ਲੱਖ 931 ਲੋਕ ਕੋਰੋਨਾ ਤੋਂ ਠੀਕ ਹੋ ਚੁਕੇ ਹਨ। ਸਿਹਤਮੰਦ ਹੋਣ ਦੀ ਦਰ 98.38 ਫੀਸਦੀ ਹੈ। ਦੇਸ਼ ’ਚ ਪਿਛਲੇ 24 ਘੰਟਿਆਂ ’ਚ 11 ਲੱਖ 84 ਹਜ਼ਾਰ 883 ਲੋਕਾਂ ਦਾ ਕੋਰੋਨਾ ਟੈਸਟ ਕੀਤੇ ਜਾਣ ਤੋਂ ਬਾਅਦ ਹੁਣ ਤੱਕ 65 ਕਰੋੜ 88 ਲੱਖ 47 ਹਜ਼ਾਰ 816 ਲੋਕਾਂ ਦਾ ਕੋਰੋਨਾ ਟੈਸਟ ਕੀਤਾ ਜਾ ਚੁਕਿਆ ਹੈ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ
ਤਾਮਿਲਨਾਡੂ ਹੈਲੀਕਾਪਟਰ ਹਾਦਸੇ 'ਚ ਜ਼ਖਮੀ ਗਰੁੱਪ ਕੈਪਟਨ ਵਰੁਣ ਸਿੰਘ ਨਹੀਂ ਰਹੇ
NEXT STORY