ਨਵੀਂ ਦਿੱਲੀ (ਭਾਸ਼ਾ)- ਦੇਸ਼ 'ਚ ਕੋਰੋਨਾ ਦਾ ਕਹਿਰ ਦਿਨੋਂ-ਦਿਨ ਘਟਦਾ ਜਾ ਰਿਹਾ ਹੈ। ਪਿਛਲੇ 24 ਘੰਟਿਆਂ 'ਚ ਦੇਸ਼ 'ਚ 14,148 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪੀੜਤਾਂ ਦੀ ਕੁੱਲ ਗਿਣਤੀ ਵਧ ਕੇ 4,28,81,179 ਹੋ ਗਈ ਹੈ। ਉੱਥੇ ਹੀ ਬੀਤੇ 24 ਘੰਟਿਆਂ 'ਚ ਕੋਰੋਨਾ ਨਾਲ 302 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ ਵਧ ਕੇ 5,12,924 ਹੋ ਗਈ ਹੈ।
ਕੇਂਦਰੀ ਸਿਹਤ ਮੰਤਰਾਲਾ ਵਲੋਂ ਵੀਰਵਾਰ ਸਵੇਰੇ ਜਾਰੀ ਅੰਕੜਿਆਂ ਅਨੁਸਾਰ,''ਦੇਸ਼ 'ਚ ਇਲਾਜ ਅਧੀਨ ਕੋਰੋਨਾ ਰੋਗੀਆਂ ਦੀ ਗਿਣਤੀ ਘੱਟ ਕੇ 1,48,359 ਹੋ ਗਈ ਹੈ। ਦੇਸ਼ 'ਚ ਹਾਲੇ 1,48,359 ਲੋਕਾਂ ਦਾ ਇਲਾਜ ਚੱਲ ਰਿਹਾ ਹੈ, ਜੋ ਕੁੱਲ ਮਾਮਲਿਆਂ ਦਾ 0.35 ਫੀਸਦੀ ਹੈ। ਪਿਛਲੇ 24 ਘੰਟਿਆਂ 'ਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 15,163 ਦੀ ਕਮੀ ਦਰਜ ਕੀਤੀ ਗਈ।'' ਮੰਤਰਾਲਾ ਅਨੁਸਾਰ ਮਰੀਜ਼ਾਂ ਦੇ ਠੀਕ ਹੋਣ ਦੀ ਰਾਸ਼ਟਰੀ ਦਰ ਵਧ ਕੇ 98.46 ਫੀਸਦੀ ਹੈ। ਅੰਕੜਿਆਂ ਅਨੁਸਾਰ,''ਸੰਕਰਮਣ ਦੀ ਰੋਜ਼ਾਨਾ ਦਰ 1.22 ਫੀਸਦੀ ਅਤੇ ਹਫ਼ਤਾਵਾਰ ਦਰ 1.60 ਫੀਸਦੀ ਦਰਜ ਕੀਤੀ ਗਈ ਹੈ।'' ਦੇਸ਼ 'ਚ ਹੁਣ ਤੱਕ 1,76,52,31,385 ਲੋਕਾਂ ਨੂੰ ਕੋਰੋਨਾ ਟੀਕੇ ਦੀਆਂ ਖ਼ੁਰਾਕਾਂ ਦਿੱਤੀਆਂ ਜਾ ਚੁਕੀਆਂ ਹਨ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
‘ਮੈਂ ਤੈਨੂੰ ਪਿਆਰ ਕਰਦਾ ਹਾਂ’ ਕਹਿਣਾ ਕੁੜੀ ਦਾ ਅਪਮਾਨ ਨਹੀਂ, ਕੋਰਟ ਨੇ ਮੁੰਡੇ ਨੂੰ ਕੀਤਾ ਬਰੀ
NEXT STORY