ਬਿਲਾਸਪੁਰ— ਜ਼ਿਲੇ 'ਚ ਡੇਂਗੂ ਦਾ ਕਹਿਰ ਲਗਾਤਾਰ ਜਾਰੀ ਹੈ। ਬੁੱਧਵਾਰ ਨੂੰ 11 ਡੇਂਗੂ ਦੇ ਮਾਮਲੇ ਦਰਜ ਕੀਤੇ ਗਏ, ਜਿਸ ਵਿਚੋਂ ਇਕ ਮਾਮਲਾ ਜ਼ਿਲਾ ਮੰਡੀ ਨਾਲ ਸੰਬੰਧਤ ਵਿਅਕਤੀ ਦਾ ਹੈ। ਬਿਲਾਸਪੁਰ ਸ਼ਹਿਰ ਤੋਂ 6 ਮਾਮਲੇ, ਮਾਰਕੰਡ ਤੋਂ 6 ਅਤੇ ਘੁਮਾਰਵੀਂ ਤੋਂ 1 ਮਾਮਲਾ ਦਰਜ ਕੀਤਾ ਗਿਆ ਹੈ। ਹੁਣ ਤਕ 59 ਰੋਗੀਆਂ ਦਾ ਇਲਾਜ ਚਲ ਰਿਹਾ ਹੈ, ਜਿਨ੍ਹਾਂ 'ਚੋਂ ਡੇਂਗੂ ਨਾਲ ਪੀੜਤ ਇਕ ਰੋਗੀ ਹਸਪਤਾਲ 'ਚ ਦਾਖਲ ਹੈ ਅਤੇ ਬਾਕੀ ਰੋਗੀਆਂ ਦਾ ਇਲਾਜ ਘਰਾਂ 'ਚ ਹੀ ਹੋ ਰਿਹਾ ਹੈ। ਇਸ ਸੀਜਨ 'ਚ ਹੁਣ ਤਕ 369 ਡੇਂਗੂ ਦੇ ਮਾਮਲੇ ਦਰਜ ਕੀਤੇ ਗਏ, ਜਿਨ੍ਹਾਂ 'ਚੋਂ 309 ਰੋਗੀ ਸਿਹਤਮੰਦ ਹੋ ਚੁਕੇ ਹਨ। ਜ਼ਿਲਾ ਸਿਹਤ ਅਧਿਕਾਰੀ ਡਾ. ਪਰਵਿੰਦਰ ਸ਼ਰਮਾ ਨੇ ਦੱਸਿਆ ਕਿ ਸ਼ਹਿਰ ਦੇ ਵਾਰਡ ਨੰ. 2 ਤੋਂ ਇਕ ਵਿਅਕਤੀ ਅਤੇ ਵਾਰਡ ਨੰ. 9 ਤੋਂ 2 ਵਿਅਕਤੀਆਂ ਦੇ ਘਰਾਂ 'ਚੋਂ ਡੇਂਗੂ ਦੇ ਮੱਛਰਾਂ ਦਾ ਲਾਰਵਾ ਮਿਲਣ ਨਾਲ ਉਨ੍ਹਾਂ ਦਾ ਚਲਾਨ ਕਰਕੇ ਜੁਰਮਾਨਾ ਕੀਤਾ ਗਿਆ।
ਉਨ੍ਹਾਂ ਨੇ ਕਿਹਾ ਕਿ ਜਾਂਚ ਮੁਹਿਮ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਦੁਆਰਾ ਲੋਕਾਂ ਦੇ ਘਰਾਂ 'ਚ ਜਾ ਕੇ ਨਿਰੱਖਣ ਕੀਤਾ ਗਿਆ ਹੈ, ਜਿਨ੍ਹਾਂ 'ਚੋਂ ਉਨ੍ਹਾਂ ਦੇ ਘਰਾਂ ਦੇ ਪਾਣੀ ਦੀਆਂ ਟੰਕੀਆਂ, ਕੂਲਰਾਂ ਅਤੇ ਪਾਣੀ ਵਾਲੇ ਭਾਂਡਿਆਂ ਨੂੰ ਖਾਲੀ ਕਰਵਾ ਕੇ ਉਨ੍ਹਾਂ ਨੂੰ ਸਾਫ ਕਰਵਾਇਆ ਗਿਆ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੁਆਰਾ ਲੋਕਾਂ ਨੂੰ ਆਪਣੇ ਘਰਾਂ ਅਤੇ ਆਲੇ-ਦੁਆਲੇ ਦੀ ਸਾਫ-ਸਫਾਈ ਰੱਖਣ ਲਈ ਜਾਗਰੁਕ ਕੀਤਾ ਗਿਆ। ਉਨ੍ਹਾਂ ਨੇ ਲੋਕਾਂ ਤੋਂ ਅਪੀਲ ਕੀਤੀ ਹੈ ਕਿ ਘਰਾਂ ਦੇ ਅੰਦਰ ਵੀ ਕੀਟਨਾਸ਼ਕ ਸਪ੍ਰੇ ਕਰਨਾ ਜ਼ਰੂਰੀ ਹੈ ਤਾਂ ਕਿ ਮੱਛਰਾਂ ਨੂੰ ਪੈਦਾ ਹੋਣ ਤੋਂ ਰੋਕਿਆ ਜਾ ਸਕੇ।
ਪੁਣੇ 'ਚ ਹਿੰਸਕ ਅੰਦੋਲਨ : ਆਈ.ਟੀ.ਕੰਪਨੀ 'ਚ ਦਾਖਲ ਹੋਏ ਪ੍ਰਦਰਸ਼ਨਕਾਰੀ, ਪੁਲਸ ਨੇ ਕੀਤਾ ਲਾਠੀਚਾਰਜ਼
NEXT STORY