ਨੈਸ਼ਨਲ ਡੈਸਕ : ਅੱਜ ਦੇਸ਼ ਭਰ ਵਿੱਚ ਮਾਂ ਦੁਰਗਾ ਦੇ ਬਾਲ ਰੂਪਾਂ ਦੀ ਪੂਜਾ ਦਾ ਤਿਉਹਾਰ ਯਾਨੀ ਕੰਜਕ ਪੂਜਨ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਮੱਧ ਪ੍ਰਦੇਸ਼ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੇ ਸਭ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਇਕ 14 ਸਾਲਾ ਕੁੜੀ ਨੇ ਆਪਣੀ ਨਵਜੰਮੀ ਧੀ ਨੂੰ ਜਨਮ ਦੇਣ ਤੋਂ ਬਾਅਦ ਉਸ ਨੂੰ ਬੋਰੀ 'ਚ ਪਾ ਕੇ ਰੇਲਵੇ ਟਰੈਕ 'ਤੇ ਸੁੱਟ ਦਿੱਤਾ। ਘਟਨਾ ਦਾ ਪਤਾ ਉਦੋਂ ਲੱਗਾ, ਜਦੋਂ ਕੁਝ ਸਥਾਨਕ ਨਿਵਾਸੀਆਂ ਨੇ ਰੇਲਵੇ ਟਰੈਕ ਦੇ ਕਿਨਾਰੇ ਇਕ ਬੋਰੀ ਹਿਲਦੀ ਦੇਖੀ ਅਤੇ ਅੰਦਰੋਂ ਲੜਕੀ ਦੇ ਰੋਣ ਦੀ ਆਵਾਜ਼ ਸੁਣੀ।
ਇਹ ਵੀ ਪੜ੍ਹੋ - '150000 ਰੁਪਏ ਦੇ ਫਿਰ ਕਰਾਂਗਾ ਪਿਓ ਦਾ ਅੰਤਿਮ ਸੰਸਕਾਰ', ਇਕੌਲਤੇ ਪੁੱਤ ਨੇ ਮਾਂ ਅੱਗੇ ਰੱਖੀ ਮੰਗ
ਬੱਚੀ ਦੀ ਹਸਪਤਾਲ ਵਿਚ ਹੋਈ ਮੌਤ
ਜਦੋਂ ਲੋਕਾਂ ਨੇ ਰੇਲਵੇ ਟਰੇਕ 'ਤੇ ਪਈ ਬੋਰੀ ਖੋਲ੍ਹੀ ਤਾਂ ਉਨ੍ਹਾਂ ਨੂੰ 2 ਦਿਨਾਂ ਦੀ ਨਵਜੰਮੀ ਬੱਚੀ ਮਿਲੀ, ਜਿਸ ਦੀ ਨਾੜ ਵੀ ਨਹੀਂ ਕੱਟੀ ਗਈ ਸੀ। ਸਥਾਨਕ ਲੋਕਾਂ ਨੇ ਤੁਰੰਤ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ ਅਤੇ ਬੱਚੀ ਨੂੰ ਹਸਪਤਾਲ ਪਹੁੰਚਾਇਆ। ਹਾਲਾਂਕਿ ਦੁੱਖ ਦੀ ਗੱਲ ਇਹ ਹੈ ਕਿ ਹਸਪਤਾਲ 'ਚ ਇਲਾਜ ਦੌਰਾਨ ਬੱਚੀ ਦੀ ਮੌਤ ਹੋ ਗਈ। ਇਸ ਘਟਨਾ ਨੇ ਸਥਾਨਕ ਸਮਾਜ ਨੂੰ ਹੀ ਨਹੀਂ ਸਗੋਂ ਪੂਰੇ ਦੇਸ਼ ਨੂੰ ਝੰਜੋੜ ਕੇ ਰੱਖ ਦਿੱਤਾ ਹੈ।
40 ਸੀਸੀਟੀਵੀ ਕੈਮਰਿਆਂ ਦੀ ਮਦਦ ਨਾਲ ਕੀਤੀ ਪਛਾਣ
ਇਸ ਮਾਮਲੇ ਦੀ ਗੰਭੀਰਤਾ ਨੂੰ ਸਮਝਦੇ ਹੋਏ ਪੁਲਸ ਨੇ ਇਸ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ। ਡੀਸੀਪੀ ਪ੍ਰਿਅੰਕਾ ਸ਼ੁਕਲਾ ਨੇ ਦੱਸਿਆ ਕਿ ਕਰੀਬ 40 ਸੀਸੀਟੀਵੀ ਕੈਮਰਿਆਂ ਦੀ ਮਦਦ ਨਾਲ ਪੁਲਸ ਨੇ ਬੱਚੀ ਨੂੰ ਸੁੱਟਣ ਵਾਲੀ ਔਰਤ ਦੀ ਪਛਾਣ ਕਰ ਲਈ ਹੈ। ਪੁਲਸ ਨੇ ਸੀਸੀਟੀਵੀ ਫੁਟੇਜ ਵਿੱਚ ਇੱਕ ਨਰਸ ਨੂੰ ਦੇਖਿਆ, ਜੋ ਰੇਲਵੇ ਟਰੈਕ ਉੱਤੇ ਬੋਰੀ ਸੁੱਟਦੀ ਨਜ਼ਰ ਆ ਰਹੀ ਸੀ। ਇਸ ਨਰਸ ਦੀ ਪਛਾਣ ਅਸਮਾ ਵਜੋਂ ਹੋਈ ਹੈ। ਨਰਸ ਦੇ ਬਿਆਨ ਦੇ ਆਧਾਰ 'ਤੇ ਪੁਲਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਫਿਰ ਡਾਕਟਰ ਬਾਰੇ ਜਾਣਕਾਰੀ ਹਾਸਲ ਕੀਤੀ। ਪੁਲਸ ਨੇ ਬੱਚੀ ਨੂੰ ਜਨਮ ਦੇਣ ਵਿੱਚ ਮਦਦ ਕਰਨ ਵਾਲੇ ਡਾਕਟਰ ਨੂੰ ਵੀ ਫੜ ਲਿਆ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚ ਬੱਚੀ ਦੀ ਮਾਂ, ਜਣੇਪੇ ਕਰਨ ਵਾਲਾ ਡਾਕਟਰ ਅਤੇ ਨਰਸ ਸ਼ਾਮਲ ਹਨ। ਤਿੰਨਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਜੇਲ੍ਹ ਭੇਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ - ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਖ਼ਬਰ, ਫ੍ਰੀ ਰਾਸ਼ਨ ਨਾਲ ਮਿਲਣਗੀਆਂ ਇਹ 8 ਵੱਡੀਆਂ ਸਹੂਲਤਾਂ
ਬੱਚੀ ਦੀ ਮਾਂ ਦਾ ਪਤਾ
ਪੁਲਸ ਨੇ ਇਸ ਮਾਮਲੇ ਵਿੱਚ ਬੱਚੀ ਦੀ ਮਾਂ ਦੀ ਪਛਾਣ ਕਰ ਲਈ, ਜਿਸ ਦੀ ਉਮਰ ਸਿਰਫ਼ 14 ਸਾਲ ਹੈ। ਡੀਸੀਪੀ ਪ੍ਰਿਅੰਕਾ ਨੇ ਦੱਸਿਆ ਕਿ ਇਹ ਕੁੜੀ 8ਵੀਂ ਜਮਾਤ ਦੀ ਵਿਦਿਆਰਥਣ ਹੈ ਅਤੇ ਉਸ ਦੇ ਆਪਣੇ ਚਚੇਰੇ ਭਰਾ ਨਾਲ ਪ੍ਰੇਮ ਸਬੰਧ ਸਨ। ਘਟਨਾ ਤੋਂ ਪਹਿਲਾਂ ਲੜਕੀ ਨੇ ਆਪਣੇ ਪਰਿਵਾਰ ਨਾਲ ਇਸ ਬਾਰੇ ਕੋਈ ਗੱਲ ਨਹੀਂ ਕੀਤੀ ਸੀ। ਜਦੋਂ ਉਸ ਨੂੰ ਪਤਾ ਲੱਗਾ ਕਿ ਉਹ ਗਰਭਵਤੀ ਹੈ ਤਾਂ ਉਸ ਨੇ ਡਾਕਟਰ ਅਤੇ ਨਰਸ ਦੀ ਮਦਦ ਨਾਲ ਬੱਚੇ ਨੂੰ ਜਨਮ ਦਿੱਤਾ ਅਤੇ ਬੱਚੇ ਨੂੰ ਬੋਰੀ ਵਿਚ ਪਾ ਕੇ ਰੇਲਵੇ ਟਰੈਕ 'ਤੇ ਸੁੱਟ ਦੇਣ ਦਾ ਘਿਨੌਣਾ ਕਦਮ ਚੁੱਕਿਆ। ਇਸ ਘਟਨਾ ਦਾ ਮੁੱਖ ਕਾਰਨ ਸਮਾਜਿਕ ਕਲੰਕ ਦਾ ਡਰ ਦੱਸਿਆ ਗਿਆ ਹੈ। ਬੱਚੀ ਦੀ ਮਾਂ ਨੇ ਸੋਚਿਆ ਕਿ ਪ੍ਰੀ-ਮੈਚਿਓਰ ਡਿਲੀਵਰੀ ਕਾਰਨ ਬੱਚੀ ਨਹੀਂ ਬਚੇਗੀ, ਇਸ ਲਈ ਉਸ ਨੇ ਗਰਭਪਾਤ ਕਰਵਾਉਣ ਦਾ ਫ਼ੈਸਲਾ ਕੀਤਾ। ਡੀਸੀਪੀ ਪ੍ਰਿਅੰਕਾ ਨੇ ਕਿਹਾ ਕਿ ਨਾਬਾਲਗ ਗਰਭ ਅਵਸਥਾ ਦੀ ਸਮੱਸਿਆ ਸਮਾਜ ਵਿੱਚ ਇੱਕ ਗੰਭੀਰ ਮੁੱਦਾ ਹੈ ਅਤੇ ਇਸ ਦੇ ਪਿੱਛੇ ਦੀ ਮਾਨਸਿਕਤਾ ਨੂੰ ਸਮਝਣ ਦੀ ਲੋੜ ਹੈ।
ਇਹ ਵੀ ਪੜ੍ਹੋ - ਵੱਡੀ ਖ਼ਬਰ : 7 ਤੋਂ 12 ਅਕਤੂਬਰ ਤੱਕ ਛੁੱਟੀਆਂ! ਸਕੂਲ ਰਹਿਣਗੇ ਬੰਦ
ਬੱਚੀ ਦੀ ਮਾਂ ਤੇ ਪ੍ਰੇਮੀ ਦੋਵੇਂ ਨਾਬਾਲਗ
ਪੁਲਸ ਨੇ ਜਾਣਕਾਰੀ ਦਿੱਤੀ ਕਿ ਬੱਚੀ ਦੀ ਮਾਂ ਅਤੇ ਉਸ ਦਾ ਪ੍ਰੇਮੀ ਦੋਵੇਂ ਨਾਬਾਲਗ ਹਨ। ਇਸ ਲਈ ਕੌਂਸਲਿੰਗ ਤੋਂ ਬਾਅਦ ਉਸ ਨੂੰ ਦੋਸ਼ੀ ਬਣਾਇਆ ਜਾ ਸਕਦਾ ਹੈ। ਇਹ ਘਟਨਾ ਨਾ ਸਿਰਫ਼ ਪੁਲਸ ਲਈ ਸਗੋਂ ਸਮਾਜ ਲਈ ਵੀ ਚੇਤਾਵਨੀ ਹੈ ਕਿ ਸਾਨੂੰ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਕਦਮ ਚੁੱਕਣ ਦੀ ਲੋੜ ਹੈ। ਇਸ ਘਟਨਾ ਨੇ ਇੱਕ ਵਾਰ ਫਿਰ ਘੱਟ ਉਮਰ ਦੇ ਗਰਭ ਅਵਸਥਾ ਅਤੇ ਇਸ ਦੇ ਗੰਭੀਰ ਨਤੀਜਿਆਂ ਬਾਰੇ ਜਾਗਰੂਕਤਾ ਫੈਲਾਉਣ ਦੀ ਲੋੜ ਨੂੰ ਰੇਖਾਂਕਿਤ ਕੀਤਾ ਹੈ। ਸਮਾਜ ਨੂੰ ਅਜਿਹੇ ਮਾਮਲਿਆਂ 'ਤੇ ਖੁੱਲ੍ਹ ਕੇ ਚਰਚਾ ਕਰਨੀ ਚਾਹੀਦੀ ਹੈ ਅਤੇ ਨਾਬਾਲਗਾਂ ਲਈ ਸੁਰੱਖਿਅਤ ਮਾਹੌਲ ਬਣਾਉਣਾ ਚਾਹੀਦਾ ਹੈ, ਤਾਂ ਜੋ ਅਜਿਹੀਆਂ ਘਟਨਾਵਾਂ ਮੁੜ ਨਾ ਵਾਪਰਨ।
ਇਹ ਵੀ ਪੜ੍ਹੋ - ਬਿਜਲੀ ਦਾ ਬਿੱਲ ਨਹੀਂ ਕਰਵਾਇਆ ਜਮ੍ਹਾਂ, ਹੁਣ ਹੋਵੇਗੀ ਕਾਰਵਾਈ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
PM ਮੋਦੀ ਨੇ ਗਲੋਬਲ ਸਾਊਥ 'ਤੇ ਫੌਜੀ ਸੰਘਰਸ਼ਾਂ ਦੇ ਮਾੜੇ ਪ੍ਰਭਾਵਾਂ 'ਤੇ ਜਤਾਈ ਡੂੰਘੀ ਚਿੰਤਾ
NEXT STORY