ਮੰਗਲੁਰੂ- ਕਰਨਾਟਕ ਦੇ ਮੰਗਲੁਰੂ 'ਚ ਬੰਟਵਾਲ ਦੇ ਕੇਡੀਲਾ ਪਿੰਡ ਵਿਚ ਆਸਮਾਨੀ ਬਿਜਲੀ ਡਿੱਗਣ ਕਾਰਨ 14 ਸਾਲਾ ਮੁੰਡੇ ਦੀ ਮੌਤ ਹੋ ਗਈ। ਪੁਲਸ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ 8ਵੀਂ ਜਮਾਤ ਦੇ ਵਿਦਿਆਰਥੀ ਸੁਬੋਧ (14) ਵਜੋਂ ਹੋਈ ਹੈ।
ਪੁਲਸ ਮੁਤਾਬਕ ਐਤਵਾਰ ਸ਼ਾਮ ਕਰੀਬ 5.30 ਵਜੇ ਜਦੋਂ ਸੁਬੋਧ ਆਪਣੇ ਘਰ ਦੇ ਵਰਾਂਡੇ 'ਚ ਬੈਠਾ ਸੀ ਤਾਂ ਉਹ ਆਸਮਾਨੀ ਬਿਜਲੀ ਦੀ ਲਪੇਟ ਵਿਚ ਆ ਗਿਆ। ਜਿਸ ਤੋਂ ਤੁਰੰਤ ਬਾਅਦ ਸੁਬੋਧ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਪਤਨੀ ਨੂੰ ਤੰਗ-ਪ੍ਰੇਸ਼ਾਨ ਤੇ 3 ਵਾਰ ਤਲਾਕ ਕਹਿ ਕੇ ਰਿਸ਼ਤਾ ਤੋੜਨ ਵਾਲੇ ਪਤੀ ਖ਼ਿਲਾਫ਼ ਕੇਸ ਦਰਜ
NEXT STORY