ਪਟਨਾ–ਬਿਹਾਰ ਦੇ 4 ਜ਼ਿਲਿਆਂ ਵਿਚ ਆਸਮਾਨੀ ਬਿਜਲੀ ਡਿੱਗਣ ਨਾਲ 15 ਲੋਕਾਂ ਦੀ ਮੌਤ ਹੋ ਗਈ। ਇਕ ਅਧਿਕਾਰਤ ਬਿਆਨ 'ਚ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ ਗਈ। ਮੁੱਖ ਮੰਤਰੀ ਦਫਤਰ (ਸੀ. ਐੱਮ. ਓ.) ਵਲੋਂ ਜਾਰੀ ਬਿਆਨ ਮੁਤਾਬਕ ਆਸਮਾਨੀ ਬਿਜਲੀ ਦੀ ਲਪੇਟ ਵਿਚ ਆਉਣ ਨਾਲ ਬੇਗੂਸਰਾਏ ਵਿਚ 5, ਦਰਭੰਗਾ ਵਿਚ 5, ਮਧੂਬਨੀ ਵਿਚ 3 ਅਤੇ ਸਮਸਤੀਪੁਰ ਵਿਚ 2 ਲੋਕਾਂ ਦੀ ਮੌਤ ਹੋਈ ਹੈ।
ਬਿਆਨ ਮੁਤਾਬਕ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ 4-4 ਲੱਖ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ। ਉਥੇ ਹੀ ਝਾਰਖੰਡ ਵਿਚ ਕੋਡਰਮਾ ਜ਼ਿਲੇ ਦੇ ਇਕ ਸਕੂਲ 'ਤੇ ਆਸਮਾਨੀ ਬਿਜਲੀ ਡਿੱਗਣ ਨਾਲ 9 ਬੱਚੀਆਂ ਬੇਹੋਸ਼ ਹੋ ਗਈਆਂ।
10, 14 ਅਤੇ 18 ਤਰੀਕ ਨੂੰ ਸਾਰੇ ਸਕੂਲ, ਕਾਲਜ ਅਤੇ ਬੈਂਕ ਰਹਿਣਗੇ ਬੰਦ, ਜਾਣੋ ਵਜ੍ਹਾ
NEXT STORY