ਥੇਨੀ (ਵਾਰਤਾ)- ਤਾਮਿਲਨਾਡੂ 'ਚ ਥੇਨੀ ਜ਼ਿਲ੍ਹੇ ਦੇ ਕੁਨੂੰਰ ਪਿੰਡ 'ਚ ਸ਼ਨੀਵਾਰ ਨੂੰ ਸਕੂਲੀ ਬੱਸ ਪਲਟ ਗਈ। ਇਸ ਹਾਦਸੇ 'ਚ 15 ਵਿਦਿਆਰਥੀ ਅਤੇ 2 ਅਧਿਆਪਕ ਜ਼ਖ਼ਮੀ ਹੋ ਗਏ। ਪੁਲਸ ਸੂਤਰਾਂ ਨੇ ਦੱਸਿਆ ਕਿ ਕੁਨੂੰਰ ਪਿੰਡ 'ਚ ਇਕ ਮੋੜ 'ਤੇ ਡਰਾਈਵਰ ਨੂੰ ਕੰਟਰੋਲ ਗੁਆ ਦਿੱਤਾ ਅਤੇ ਬੱਸ ਸੜਕ ਤੋਂ ਫਿਸਲ ਕੇ ਖੇਤ 'ਚ ਪਲਟ ਗਈ।
ਇਹ ਵੀ ਪੜ੍ਹੋ : ਹੋਸਟਲ 'ਚ ਵਿਦਿਆਰਥੀ ਦੇ ਕਤਲ ਮਾਮਲੇ 'ਚ ਹੋਇਆ ਵੱਡਾ ਖ਼ੁਲਾਸਾ
ਤਾਮਿਲਨਾਡੂ ਫਾਇਰ ਬ੍ਰਿਗੇਡ ਅਤੇ ਬਚਾਅ ਸੇਵਾ ਕਰਮੀਆਂ ਤੇ ਪੁਲਸ ਮੌਕੇ 'ਤੇ ਪਹੁੰਚੇ। ਬਚਾਅ ਮੁਹਿੰਮ ਤੋਂ ਬਾਅਦ ਉਨ੍ਹਾਂ ਨੇ ਜ਼ਖ਼ਮੀ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਬਚਾਇਆ ਅਤੇ ਉਨ੍ਹਾਂ ਨੂੰ ਇਲਾਜ ਲਈ ਥੇਨੀ ਸਰਕਾਰੀ ਮੈਡੀਕਲ ਕਾਲਜ ਹਸਪਤਾਲ 'ਚ ਦਾਖ਼ਲ ਕਰਵਾਇਆ। ਵਿਦਿਆਰਥੀਆਂ ਨੂੰ ਕੰਨਿਆਕੁਮਾਰੀ ਜ਼ਿਲ੍ਹੇ ਦੇ ਕਪੁਕਾਡੁ ਸਥਿਤ ਸਕੂਲ ਤੋਂ ਵੱਖ-ਵੱਖ ਪਿਕਨਿਕ ਸਥਾਨਾਂ 'ਤੇ ਲਿਜਾਇਆ ਜਾ ਰਿਹਾ ਸੀ। ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਹਾਦਸੇ ਦੇ ਅਸਲ ਕਾਰਨਾਂ ਦੀ ਜਾਂਚ ਕਰ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵੱਡਾ ਹਾਦਸਾ: ਸੜਕ ਤੋਂ ਤਿਲਕ 20 ਫੁੱਟ ਹੇਠਾਂ ਜਾ ਡਿੱਗੀ ਸ਼ਰਧਾਲੂਆਂ ਨਾਲ ਭਰੀ ਬੱਸ, 4 ਦੀ ਮੌਕੇ 'ਤੇ ਮੌਤ
NEXT STORY