ਨਵੀਂ ਦਿੱਲੀ (ਏਜੰਸੀ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਨੀਵਾਰ ਨੂੰ ਮਹਾਤਮਾ ਗਾਂਧੀ ਦੇ 150ਵੇਂ ਜਨਮਦਿਨ ਮੌਕੇ ਸ਼ਾਮਲ ਹੋਏ। ਇਸ ਇਵੈਂਟ 'ਚ ਬਾਲੀਵੁੱਡ ਇੰਡਸਟਰੀ ਦੇ ਸ਼ਾਹਰੁਖ ਖਾਨ, ਆਮਿਰ ਖਾਨ ਸਣੇ ਕਈ ਲੋਕ ਸ਼ਾਮਲ ਹੋਏ। ਇਹ ਇਵੈਂਟ ਦਿੱਲੀ ਦੇ ਲੋਕ ਕਲਿਆਣ ਮਾਰਗ 'ਤੇ ਸ਼ਾਮ 7 ਵਜੇ ਹੋਇਆ। ਜਿਥੇ ਸੈਲੀਬ੍ਰਿਟੀਜ਼ ਨੇ ਮਹਾਤਮਾ ਗਾਂਧੀ ਦੇ ਯੋਗਦਾਨ ਬਾਰੇ ਗੱਲ ਕੀਤੀ। ਇਵੈਂਟ 'ਤੇ ਪੀ.ਐਮ ਨਰਿੰਦਰ ਮੋਦੀ ਨੇ ਮਹਾਤਮਾ ਗਾਂਧੀ ਦੇ ਆਦਰਸ਼ਾਂ ਨੂੰ ਪ੍ਰਸਿੱਧ ਬਣਾਉਣ ਬਾਰੇ ਗੱਲ ਕੀਤੀ ਅਤੇ ਕਿਹਾ ਕਿ ਕਿਵੇਂ ਉਨ੍ਹਾਂ ਨੂੰ ਹਮੇਸ਼ਾ ਇਨ੍ਹਾਂ ਆਦਰਸ਼ਾਂ ਦਾ ਪਾਲਨ ਕਰਨਾ ਚਾਹੀਦਾ ਹੈ।
ਇਸ ਗੱਲ ਨੂੰ ਅੱਗੇ ਵਧਾਉਂਦੇ ਹੋਏ ਆਮਿਰ ਖਾਨ ਨੇ ਕਿਹਾ ਕਿ ਸਭ ਤੋਂ ਪਹਿਲਾਂ ਮੈਂ ਪੀ.ਐਮ. ਮੋਦੀ ਦੀ ਇਸ ਸੋਚ ਅਤੇ ਕੋਸ਼ਿਸ਼ ਦੀ ਸ਼ਲਾਘਾ ਕਰਨਾ ਚਾਹੁੰਦਾ ਹਾਂ। ਅਸੀਂ ਕ੍ਰੀਏਟਿਵ ਲੋਕ ਬਾਪੂ ਦੇ ਆਦਰਸ਼ਾਂ ਨੂੰ ਸੁਰੱਖਿਅਤ ਰੱਖਣ ਲਈ ਬਹੁਤ ਕੁਝ ਕਰ ਸਕਦੇ ਹਾਂ। ਮੈਂ ਪ੍ਰਧਾਨ ਮੰਤਰੀ ਨੂੰ ਵਿਸ਼ਵਾਸ ਦਿਵਾਉਂਦਾ ਹਾਂ ਕਿ ਅਸੀਂ ਇਸ ਲਈ ਜ਼ਰੂਰ ਕੁਝ ਕਰਾਂਗੇ।
ਆਮਿਰ ਖਾਨ ਤੋਂ ਬਾਅਦ ਸੁਪਰਸਟਾਰ ਸ਼ਾਹਰੁਖ ਖਾਨ ਨੇ ਗਾਂਧੀ ਜੀ ਦੇ ਆਦਰਸ਼ਾਂ ਨੂੰ ਦੁਬਾਰਾ ਸਭ ਦੇ ਸਾਹਮਣੇ ਲਿਆਉਣ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਸਪੋਰਟ ਕਰਦੇ ਹੋਏ ਕਿਹਾ ਕਿ ਇਹ ਇਕ ਚੰਗੀ ਚੀਜ਼ ਹੈ। ਨਾਲ ਹੀ ਕਿਹਾ ਕਿ ਮੈਂ ਪੀ.ਐਮ. ਮੋਦੀ ਦਾ ਸ਼ੁਕਰੀਆ ਅਦਾ ਕਰਨਾ ਚਾਹੁੰਦਾ ਹਾਂ ਕਿ ਉਹ ਮਹਾਤਮਾ ਗਾਂਧੀ ਲਈ ਸਾਨੂੰ ਸਾਰਿਆਂ ਨੂੰ ਇਕੱਠੇ ਲਿਆਏ। ਮੈਨੂੰ ਲੱਗਦਾ ਹੈ ਕਿ ਸਾਨੂੰ ਦੇਸ਼ ਅਤੇ ਦੁਨੀਆ ਸਾਹਮਣੇ ਗਾਂਧੀ ਨੂੰ ਦੁਬਾਰਾ ਜਾਣੂੰ ਕਰਵਾਉਣ ਦੀ ਲੋੜ ਹੈ। ਇਸ ਇਵੈਂਟ ਵਿਚ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਅਤੇ ਬੀ.ਜੇ.ਪੀ. ਦੇ ਸੀਨੀਅਰ ਨੇਤਾ ਐਲ.ਕੇ. ਅਡਵਾਨੀ ਵੀ ਸ਼ਾਮਲ ਸਨ।
ਸਰਦੀ-ਜੁਕਾਮ ਕਦੋਂ ਬਣ ਜਾਂਦੈ ਸਾਈਨਸ
NEXT STORY