ਕੋਲਕਾਤਾ - ਕੋਲਕਾਤਾ ਦੇ ਆਨੰਦਪੁਰ ਇਲਾਕੇ ’ਚ 16 ਦੇਸੀ ਬੰਬ ਬਰਾਮਦ ਕੀਤੇ ਗਏ ਹਨ। ਪੁਲਸ ਨੇ ਸ਼ਨੀਵਾਰ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਬੰਧੀ 4 ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਮਿਲੀਆਂ ਖਬਰਾਂ ਮੁਤਾਬਕ ਆਨੰਦਪੁਰ ਦੇ ਗੁਲਸ਼ਨ ਇਲਾਕੇ ’ਚ ਸ਼ੁੱਕਰਵਾਰ ਦੇਰ ਗਏ ਸਥਾਨਕ ਲੋਕਾਂ ਨੇ ਧਮਾਕੇ ਦੀ ਆਵਾਜ਼ ਸੁਣੀ ਅਤੇ ਪੁਲਸ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ। ਉਸ ਪਿੱਛੋਂ ਪੁਲਸ ਨੇ ਛਾਪਾ ਮਾਰਿਆ ਅਤੇ ਇਕ ਖਾਲੀ ਇਮਾਰਤ ਦੀ ਛੱਤ ਤੋਂ 16 ਦੇਸੀ ਬੰਬ ਬਰਾਮਦ ਕੀਤੇ।
ਇਹ ਵੀ ਪੜ੍ਹੋ- ਕੋਰੋਨਾ ਦੀ ਤੀਜੀ ਲਹਿਰ ਅਕਤੂਬਰ-ਨਵੰਬਰ 'ਚ ਚੋਟੀ 'ਤੇ ਹੋਵੇਗੀ, ਵਿਗਿਆਨੀਆਂ ਨੇ ਦਿੱਤੀ ਚਿਤਾਵਨੀ
ਪੁਲਸ ਸੂਤਰਾਂ ਮੁਤਾਬਕ ਇੰਝ ਲੱਗਦਾ ਹੈ ਕਿ ਗ੍ਰਿਫਤਾਰ ਕੀਤੇ ਗਏ 4 ਵਿਅਕਤੀ ਇਕ ਗਿਰੋਹ ਦੇ ਮੈਂਬਰ ਹਨ ਅਤੇ ਉਨ੍ਹਾਂ ਵਲੋਂ ਇਥੇ ਬੰਬ ਦੀ ਜਾਂਚ ਪਰਖ ਕੀਤੀ ਜਾ ਰਹੀ ਸੀ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਲੱਦਾਖ ’ਚ ਪਹਿਲਾਂ ਵਾਲੀ ਸਥਿਤੀ ਬਹਾਲ ਨਾ ਹੋਈ ਤਾਂ ਭਾਰਤ ਕੋਈ ਵੀ ਕਦਮ ਚੁੱਕਣ ਲਈ ਤਿਆਰ: ਬਿਪਿਨ ਰਾਵਤ
NEXT STORY