ਨਵੀਂ ਦਿੱਲੀ (ਵਾਰਤਾ)- ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ ਇਕ ਲੱਖ 49 ਹਜ਼ਾਰ 349 ਨਵੇਂ ਮਰੀਜ਼ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਦੇਸ਼ 'ਚ ਕੋਰੋਨਾ ਰੋਗੀਆਂ ਦੀ ਗਿਣਤੀ 14 ਲੱਖ 35 ਹਜ਼ਾਰ 569 ਹੋ ਗਈ ਹੈ। ਇਹ ਸੰਕਰਮਣ ਮਾਮਲਿਆਂ ਦਾ 3.42 ਫੀਸਦੀ ਹੈ। ਰੋਜ਼ਾਨਾ ਸੰਕਰਮਣ ਦਰ 9.27 ਫੀਸਦੀ ਹੋ ਗਈ ਹੈ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਨੇ ਦੱਸਿਆ ਕਿ ਇਸੇ ਮਿਆਦ 'ਚ 2 ਲੱਖ 46 ਹਜ਼ਾਰ 674 ਲੋਕ ਕੋਰੋਨਾ ਤੋਂ ਠੀਕ ਹੋ ਗਏ ਹਨ। ਹੁਣ ਤੱਕ ਕੁੱਲ 4 ਕਰੋੜ ਇਕ ਲੱਖ 7 ਹਜ਼ਾਰ 414 ਲੋਕ ਕੋਰੋਨਾ ਤੋਂ ਠੀਕ ਹੋਏ ਹਨ।
ਇਹ ਵੀ ਪੜ੍ਹੋ : ਪੁਣੇ 'ਚ ਵਾਪਰਿਆ ਦਰਦਨਾਕ ਹਾਦਸਾ, ਇਮਾਰਤ ਦਾ ਇਕ ਹਿੱਸਾ ਢਹਿਣ ਨਾਲ 5 ਮਜ਼ਦੂਰਾਂ ਦੀ ਮੌਤ
ਦੇਸ਼ 'ਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਕੇ 14,35,569 ਹੋ ਗਈ ਹੈ। ਪਿਛਲੇ 24 ਘੰਟਿਆਂ 'ਚ 1,072 ਹੋਰ ਲੋਕਾਂ ਦੀ ਇਸ ਸੰਕਰਮਣ ਨਾਲ ਮੌਤ ਹੋਣ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ ਵੱਧ ਕੇ 5,00,055 ਹੋ ਗਈ ਹੈ। ਉੱਥੇ ਹੀ ਪਿਛਲੇ 24 ਘੰਟਿਆਂ 'ਚ ਦੇਸ਼ ਭਰ 'ਚ 55 ਲੱਖ ਤੋਂ ਵਧ ਕੋਰੋਨਾ ਟੀਕੇ ਲਾਏ ਗਏ ਹਨ। ਇਸ ਦੇ ਨਾਲ ਹੀ ਕੁੱਲ ਟੀਕਾਕਰਨ 168.47 ਕਰੋੜ ਤੋਂ ਵੱਧ ਹੋ ਗਈ ਹੈ। ਮੰਤਰਾਲਾ ਨੇ ਦੱਸਿਆ ਕਿ ਪਿਛਲੇ 24 ਘੰਟਿਆਂ 'ਚ ਦੇਸ਼ 'ਚ 55 ਲੱਖ 58 ਹਜ਼ਾਰ 760 ਕੋਰੋਨਾ ਟੀਕੇ ਲਾਏ ਗਏ ਹਨ। ਇਸ ਦੇ ਨਾਲ ਹੀ ਅੱਜ ਸਵੇਰੇ 7 ਵਜੇ ਤੱਕ 168 ਕਰੋੜ 47 ਲੱਖ 16 ਹਜ਼ਾਰ 068 ਕੋਰੋਨਾ ਟੀਕੇ ਲਾਏ ਜਾ ਚੁਕੇ ਹਨ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
ਪੁਣੇ 'ਚ ਵਾਪਰਿਆ ਦਰਦਨਾਕ ਹਾਦਸਾ, ਇਮਾਰਤ ਦਾ ਇਕ ਹਿੱਸਾ ਢਹਿਣ ਨਾਲ 7 ਮਜ਼ਦੂਰਾਂ ਦੀ ਮੌਤ
NEXT STORY