ਨੈਸ਼ਨਲ ਡੈਸਕ : ਅਰੁਣਾਚਲ ਪ੍ਰਦੇਸ਼ ਦੇ ਸਰਹੱਦੀ ਜ਼ਿਲ੍ਹੇ ਵਿਚ ਇਸ ਸਮੇਂ ਵੱਡਾ ਹਾਦਸਾ ਵਾਪਰ ਜਾਣ ਦੀ ਦੁੱਖਦ ਸੂਚਨਾ ਮਿਲੀ ਹੈ। ਇਸ ਹਾਦਸੇ ਦੌਰਾਨ ਇਕ ਤੇਜ਼ ਰਫ਼ਤਾਰ ਟਰੱਕ ਡੂੰਘੀ ਖੱਡ 'ਚ ਡਿੱਗ ਪਿਆ, ਜਿਸ ਕਾਰਨ ਕਰੀਬ 17 ਲੋਕਾਂ ਦੀ ਮੌਤ ਹੋਣ ਦਾ ਖਦਸ਼ਾ ਹੈ। ਸੂਤਰਾਂ ਮੁਤਾਬਕ ਹਾਦਸੇ ਦਾ ਸ਼ਿਕਾਰ ਹੋਏ ਟੱਰਕ ਵਿਚ 21 ਲੋਕ ਸਵਾਰ ਸਨ। ਹਾਦਸੇ ਤੋਂ ਬਾਅਦ ਨੇੜਲੇ ਪਿੰਡਾਂ ਦੇ ਲੋਕ ਪਹੁੰਚ ਗਏ, ਜਿਨ੍ਹਾਂ ਨੇ ਪੁਲਸ ਦੀ ਮਦਦ ਨਾਲ ਰਾਹਤ ਕਾਰਜ ਕਰਨੇ ਸ਼ੁਰੂ ਕਰ ਦਿੱਤੇ।
ਪੜ੍ਹੋ ਇਹ ਵੀ - 13 ਮਹੀਨੇ ਦਾ ਹੋਵੇਗਾ ਸਾਲ 2026! ਬਣ ਰਿਹਾ ਦੁਰਲੱਭ ਸੰਯੋਗ, ਭੁੱਲ ਕੇ ਨਾ ਕਰੋ ਇਹ ਗਲਤੀਆਂ
ਅੰਜਾਵ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਮਿਲੋ ਕੋਜਿਨ ਨੇ ਪੁਸ਼ਟੀ ਕੀਤੀ ਕਿ ਇਹ ਹਾਦਸਾ ਇੱਕ ਬਹੁਤ ਹੀ ਖ਼ਤਰਨਾਕ ਪਹਾੜੀ ਮੋੜ 'ਤੇ ਵਾਪਰਿਆ। ਸੜਕ ਬਹੁਤ ਤੰਗ ਹੈ। ਸੂਤਰਾਂ ਮੁਤਾਬਕ ਹਾਦਸੇ ਦਾ ਸ਼ਿਕਾਰ ਹੋਇਆ ਟਰੱਕ ਸਰਹੱਦੀ ਸੜਕ ਨਿਰਮਾਣ ਕਾਰਜ ਲਈ ਮਜ਼ਦੂਰਾਂ ਨੂੰ ਲੈ ਕੇ ਜਾ ਰਿਹਾ ਸੀ, ਜੋ ਰਾਸਤੇ ਵਿਚ ਅਚਾਨਕ ਬੇਕਾਬੂ ਹੋ ਗਿਆ। ਇਸ ਦੌਰਾਨ ਹਯੁਲਿਯੰਗ-ਚਗਲਗਾਮ ਭਾਰਤ-ਚੀਨ ਸਰਹੱਦੀ ਸੜਕ 'ਤੇ ਟਰੱਕ ਇੱਕ ਡੂੰਘੀ ਖੱਡ ਵਿੱਚ ਜਾ ਡਿੱਗਾ। ਇਸ ਹਾਦਸੇ ਦੌਰਾਨ 17 ਲੋਕਾਂ ਦੀ ਮੌਤ ਹੋਣ ਦਾ ਖ਼ਦਸ਼ਾ ਹੈ। ਦੂਜੇ ਪਾਸੇ ਜ਼ਿਲ੍ਹਾ ਪ੍ਰਸ਼ਾਸਨ ਨੇ ਹਾਦਸੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਤੁਰੰਤ ਰਾਹਤ ਅਤੇ ਬਚਾਅ ਟੀਮਾਂ ਭੇਜੀਆਂ।
ਪੜ੍ਹੋ ਇਹ ਵੀ - ਸਕੂਲਾਂ ਦਾ ਬਦਲਿਆ ਸਮਾਂ, ਜਾਣੋ 8ਵੀਂ ਤੱਕ ਦੇ ਬੱਚਿਆਂ ਦੀ ਕੀ ਹੈ ਨਵੀਂ Timing
ਹਾਦਸੇ ਤੋਂ ਬਾਅਦ ਨੇੜਲੇ ਪਿੰਡਾਂ ਦੇ ਲੋਕ ਪਹੁੰਚ ਗਏ, ਜਿਨ੍ਹਾਂ ਨੇ ਪੁਲਸ ਦੀ ਮਦਦ ਨਾਲ ਰਾਹਤ ਕਾਰਜ ਕਰਨੇ ਸ਼ੁਰੂ ਕਰ ਦਿੱਤੇ। ਇਸ ਤੋਂ ਬਾਅਦ ਪੁਲਸ, ਜ਼ਿਲ੍ਹਾ ਪ੍ਰਸ਼ਾਸਨ, ਆਫ਼ਤ ਪ੍ਰਬੰਧਨ ਵਿਭਾਗ ਅਤੇ ਫੌਜ ਦੀਆਂ ਟੀਮਾਂ ਨੇ ਇੱਕ ਸਾਂਝਾ ਬਚਾਅ ਕਾਰਜ ਸ਼ੁਰੂ ਕੀਤਾ ਪਰ ਇਸ ਦੌਰਾਨ ਖੱਡ ਦੀ ਡੂੰਘਾਈ ਬਚਾਅ ਕਾਰਜਾਂ ਨੂੰ ਮੁਸ਼ਕਲ ਬਣਾ ਰਹੀ। ਸਥਾਨਕ ਅਧਿਕਾਰੀਆਂ ਨੇ ਦੱਸਿਆ ਕਿ ਹਾਦਸਾ ਕਾਰਨ ਟਰੱਕ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਅਤੇ ਖਾਈ ਦੇ ਵੱਖ-ਵੱਖ ਹਿੱਸਿਆਂ ਤੋਂ ਕਈ ਮਜ਼ਦੂਰਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਅਧਿਕਾਰੀਆਂ ਨੇ ਕਿਹਾ ਕਿ ਘਟਨਾ ਦੀ ਪੂਰੀ ਜਾਂਚ ਕੀਤੀ ਜਾਵੇਗੀ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਟਰੱਕ ਤੇਜ਼ ਰਫ਼ਤਾਰ ਨਾਲ ਚੱਲ ਰਿਹਾ ਸੀ ਜਾਂ ਸੜਕ ਦੀ ਸਥਿਤੀ ਕਾਰਨ ਹਾਦਸਾ ਹੋਇਆ।
ਪੜ੍ਹੋ ਇਹ ਵੀ - UP 'ਚ ਹੋ ਗਿਆ ਸਰਦੀ ਦੀਆਂ ਛੁੱਟੀਆਂ ਦਾ ਐਲਾਨ, ਜਾਣੋ ਕਦੋਂ ਤੱਕ ਬੰਦ ਰਹਿਣਗੇ ਸਕੂਲ
ਦਰੱਖਤ ਨਾਲ ਟਕਰਾ ਕੇ ਚਕਨਾਚੂਰ ਹੋਈ Ferrari, ਸਫ਼ਾਈ ਕਰਮਚਾਰੀ ਸਣੇ ਚਾਰ ਜ਼ਖਮੀ
NEXT STORY