ਨਵੀਂ ਦਿੱਲੀ : ਉੱਤਰ-ਪੂਰਬੀ ਦਿੱਲੀ ਦੇ ਨਿਊ ਉਸਮਾਨਪੁਰ ਇਲਾਕੇ ਵਿੱਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇਕ 17 ਸਾਲਾ ਨੌਜਵਾਨ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ। ਇਸ ਘਟਨਾ ਦੀ ਸੂਚਨਾ ਮਿਲਦੇ ਸਾਰ ਹੀ ਪੁਲਸ ਮੌਕੇ 'ਤੇ ਪਹੁੰਚ ਗਈ। ਇਸ ਮਾਮਲੇ ਦੀ ਜਾਂਚ ਕਰਦੇ ਹੋਏ ਪੁਲਸ ਨੇ ਕੁਝ ਘੰਟਿਆਂ ਦੇ ਅੰਦਰ ਹੀ ਦੋ ਕਿਸ਼ੋਰਾਂ ਸਮੇਤ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ।
ਪੜ੍ਹੋ ਇਹ ਵੀ - 10 ਫੀਸਦੀ ਮਹਿੰਗੀ ਨਹੀਂ ਹੋਵੇਗੀ ਬਿਜਲੀ, UP ਦੇ ਉਪਭੋਗਤਾਵਾਂ ਨੂੰ ਵੱਡੀ ਰਾਹਤ
ਮੰਗਲਵਾਰ ਨੂੰ ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਪੁਲਸ ਨੇ ਕਿਹਾ ਕਿ ਸੋਮਵਾਰ ਰਾਤ ਲਗਭਗ 10:25 ਵਜੇ, ਨਿਊ ਉਸਮਾਨਪੁਰ ਪੁਲਸ ਸਟੇਸ਼ਨ ਨੂੰ ਚਾਕੂ ਮਾਰਨ ਦੀ ਘਟਨਾ ਦੀ ਸੂਚਨਾ ਮਿਲੀ। ਮੌਕੇ 'ਤੇ ਪਹੁੰਚਣ 'ਤੇ ਪੁਲਸ ਨੂੰ 17 ਸਾਲਾ ਲੜਕਾ ਜ਼ਮੀਨ 'ਤੇ ਮ੍ਰਿਤਕ ਪਿਆ ਮਿਲਿਆ। ਇੱਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਫੋਰੈਂਸਿਕ ਟੀਮ ਨੇ ਅਪਰਾਧ ਵਾਲੀ ਥਾਂ ਦਾ ਮੁਆਇਨਾ ਕੀਤਾ ਅਤੇ ਸੰਬੰਧਿਤ ਸਬੂਤ ਇਕੱਠੇ ਕੀਤੇ। ਨਿਊ ਉਸਮਾਨਪੁਰ ਪੁਲਸ ਸਟੇਸ਼ਨ ਵਿੱਚ ਭਾਰਤੀ ਦੰਡ ਸੰਹਿਤਾ ਦੀ ਧਾਰਾ 103(1) (ਕਤਲ) ਦੇ ਤਹਿਤ ਮਾਮਲਾ ਦਰਜ ਕੀਤਾ ਗਿਆ।
ਪੜ੍ਹੋ ਇਹ ਵੀ - ਅਮਰੀਕਾ ਤੋਂ ਫ਼ਿਰ ਡਿਪੋਰਟ ਹੋਣਗੇ ਭਾਰਤੀ ! ਟਰੱਕ ਡਰਾਈਵਰਾਂ 'ਤੇ ਡਿੱਗੀ ਗਾਜ
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਪੀੜਤ ਨੂੰ ਚਾਕੂ ਮਾਰਿਆ ਗਿਆ ਸੀ। ਉਨ੍ਹਾਂ ਕਿਹਾ ਕਿ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਨਿਊ ਉਸਮਾਨਪੁਰ ਪੁਲਸ ਸਟੇਸ਼ਨ ਦੀ ਇੱਕ ਸਮਰਪਿਤ ਟੀਮ ਨੇ ਸਬੂਤ ਇਕੱਠੇ ਕੀਤੇ ਅਤੇ ਦੋ ਨਾਬਾਲਗਾਂ (17) ਅਤੇ ਇੱਕ ਆਦਮੀ ਨਿੱਕੀ (21) ਨੂੰ ਗ੍ਰਿਫ਼ਤਾਰ ਕੀਤਾ। ਅਧਿਕਾਰੀ ਦੇ ਅਨੁਸਾਰ, ਪੁੱਛਗਿੱਛ ਦੌਰਾਨ ਉਸਨੇ ਅਪਰਾਧ ਕਬੂਲ ਕੀਤਾ ਅਤੇ ਖੁਲਾਸਾ ਕੀਤਾ ਕਿ ਉਸਦਾ ਪੀੜਤ ਨਾਲ ਕੁਝ ਝਗੜਾ ਸੀ। ਪੁਲਸ ਨੇ ਦੱਸਿਆ ਕਿ ਪੀੜਤ ਅਤੇ ਦੋਸ਼ੀ ਦੋਵੇਂ ਇੱਕੋ ਭਾਈਚਾਰੇ ਨਾਲ ਸਬੰਧਤ ਹਨ। ਅੱਗੇ ਦੀ ਜਾਂਚ ਜਾਰੀ ਹੈ।
ਪੜ੍ਹੋ ਇਹ ਵੀ - ਅੱਜ ਤੋਂ ਮਹਿੰਗਾ ਹੋਇਆ ਬੱਸ, ਆਟੋ ਅਤੇ ਰਿਕਸ਼ਾ ਦਾ ਕਿਰਾਇਆ, ਬਿਹਾਰ ਦੇ ਲੋਕਾਂ ਨੂੰ ਵੱਡਾ ਝਟਕਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਹਸਪਤਾਲ ਦੀ ਨਰਸ ਤੇ ਅਸਿਸਟੈਂਟ ਗ੍ਰਿਫ਼ਤਾਰ ! ਡਿਲੀਵਰੀ ਦੌਰਾਨ ਆਸ਼ਾ ਵਰਕਰ ਦੀ ਮੌਤ ਮਗਰੋਂ ਹੋਈ ਕਾਰਵਾਈ
NEXT STORY