ਨਵੀਂ ਦਿੱਲੀ (ਭਾਸ਼ਾ)- ਭਾਰਤ ’ਚ ਹਾਲੇ ਤੱਕ ਕੋਰੋਨਾ ਵਾਇਰਸ ਦੇ ਨਵੇਂ ਰੂਪ ‘ਓਮੀਕ੍ਰੋਨ’ ਦੇ 1700 ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ’ਚੋਂ 639 ਲੋਕ ਸੰਕਰਮਣ ਤੋਂ ਠੀਕ ਹੋ ਚੁਕੇ ਹਨ ਜਾਂ ਹੋਰ ਸਥਾਨਾਂ ’ਤੇ ਚਲੇ ਗਏ ਹਨ। ਇਹ ਮਾਮਲੇ 23 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ’ਚ ਸਾਹਮਣੇ ਆਏ। ਕੇਂਦਰੀ ਸਿਹਤ ਮੰਤਰਾਲਾ ਨੇ ਸੋਮਵਾਰ ਦੱਸਿਆ ਕਿ ਮਹਾਰਾਸ਼ਟਰ ’ਚ ਸਭ ਤੋਂ ਵੱਧ 510 ਮਾਮਲੇ ਸਾਹਮਣੇ ਆਏ ਅਤੇ ਇਸ ਤੋਂ ਬਾਅਦ ਦਿੱਲੀ ’ਚ 351, ਕੇਰਲ ’ਚ 156, ਗੁਜਰਾਤ ’ਚ 136, ਤਾਮਿਲਨਾਡੂ ’ਚ 121 ਅਤੇ ਰਾਜਸਥਾਨ ’ਚ 120 ਮਾਮਲੇ ਸਾਹਮਣੇ ਆਏ। ਮੰਤਰਾਲਾ ਵਲੋਂ ਸਵੇਰੇ 8 ਵਜੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ, ਭਾਰਤ ’ਚ ਇਕ ਦਿਨ ’ਚ ਕੋਰੋਨਾ ਦੇ 33,750 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ’ਚ ਪੀੜਤਾਂ ਦੀ ਗਿਣਤੀ ਵੱਧ ਕੇ 3,49,22,882 ਹੋ ਗਈ ਹੈ। 123 ਹੋਰ ਪੀੜਤਾਂ ਦੀ ਮੌਤ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ ਵੱਧ ਕੇ 4,81,893 ਹੋ ਗਈ ਹੈ।
ਉੱਥੇ ਹੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੱਧ ਕੇ 1,45,582 ਹੋ ਗਈ, ਜੋ ਸੰਕਰਮਣ ਦੇ ਕੁੱਲ ਮਾਮਲਿਆਂ ਦਾ 0.42 ਫੀਸਦੀ ਹੈ। ਪਿਛਲੇ 24 ਘੰਟਿਆਂ ’ਚ ਕੋਰੋਨਾ ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 22,781 ਦਾ ਵਾਧਾ ਦਰਜ ਕੀਤਾ ਗਿਆ ਹੈ। ਅੰਕੜਿਆਂ ਅਨੁਸਾਰ, ਮਰੀਜ਼ਾਂ ਦੇ ਠੀਕ ਹੋਣ ਦੀ ਰਾਸ਼ਟਰੀ ਦਰ 98.20 ਫੀਸਦੀ ਹੈ। ਸੰਕਰਮਣ ਦੇ ਰੋਜ਼ਾਨਾ ਦਰ 3.84 ਫੀਸਦੀ ਅਤੇ ਹਫ਼ਤਾਵਾਰ ਦਰ 1.68 ਫੀਸਦੀ ਹੈ। ਦੇਸ਼ ’ਚ ਹੁਣ ਤੱਕ 3,42,95,407 ਲੋਕ ਇਨਫੈਕਸ਼ਨ ਤੋਂ ਠੀਕ ਹੋ ਚੁਕੇ ਹਨ ਅਤੇ ਕੋਰੋਨਾ ਨਾਲ ਮੌਤ ਦਰ 1.38 ਫੀਸਦੀ ਹੈ। ਰਾਸ਼ਟਰਵਿਆਪੀ ਟੀਕਾਕਰਨ ਮੁਹਿੰਮ ਦੇ ਅਧੀਨ ਹੁਣ ਤੱਕ ਕੋਰੋਨਾ ਰੋਕੂ ਟੀਕਿਆਂ ਦੀਆਂ 145.68 ਕਰੋੜ ਤੋਂ ਵੱਧ ਖ਼ੁਰਾਕਾਂ ਦਿੱਤੀਆਂ ਜਾ ਚੁਕੀਆਂ ਹਨ।
ਚੀਨ ਨੇ ਲਾਗੂ ਕਰ ਦਿੱਤਾ ਵਿਵਾਦਪੂਰਨ ਨਵਾਂ ਸਰਹੱਦੀ ਕਾਨੂੰਨ
NEXT STORY