Entertainment Desk ;- ਮੁੰਬਈ ਤੋਂ ਇਕ ਬੇਹੱਦ ਦੁਖ਼ਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪਦਮਸ਼੍ਰੀ ਤੇ ਪਦਮ ਭੂਸ਼ਣ ਜੇਤੂ ਬਾਲੀਵੁੱਡ ਫ਼ਿਲਮ ਇੰਡਸਟਰੀ ਦੇ ਫ਼ਿਲਮ ਨਿਰਦੇਸ਼ਕ ਸ਼ਿਆਮ ਬੈਨੇਗਲ ਦਾ ਦਿਹਾਂਤ ਹੋ ਗਿਆ ਹੈ।
ਬੈਨੇਗਲ ਪਿਛਲੇ ਲੰਬੇ ਸਮੇਂ ਤੋਂ ਕਿਡਨੀਆਂ ਦੀ ਬਿਮਾਰੀ ਤੋਂ ਪੀੜਤ ਸਨ ਤੇ ਉਨ੍ਹਾਂ ਦੀ ਉਮਰ ਕਾਰਨ ਵੀ ਹੁਣ ਸਿਹਤ ਵਿਗੜਦੀ ਜਾ ਰਹੀ ਸੀ, ਜਿਸ ਮਗਰੋਂ ਉਨ੍ਹਾਂ ਨੇ 90 ਸਾਲ ਦੀ ਉਮਰ 'ਚ ਅੱਜ ਸ਼ਾਮ ਕਰੀਬ ਸਾਢੇ 6 ਵਜੇ ਆਖ਼ਰੀ ਸਾਹ ਲਿਆ।
ਇਹ ਵੀ ਪੜ੍ਹੋ- ਇਕ ਵਾਰ ਫ਼ਿਰ ਗੋ/ਲ਼ੀਆਂ ਦੀ ਆਵਾਜ਼ ਨਾਲ ਕੰਬ ਗਿਆ ਪੰਜਾਬ
ਸ਼ਿਆਮ ਬੈਨੇਗਲ ਨੇ 1974 'ਚ ਫਿਲਮ 'ਅੰਕੁਰ' ਨਾਲ ਆਪਣੇ ਨਿਰਦੇਸ਼ਨ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਇਹ ਫਿਲਮ ਸਮਾਜਿਕ ਮੁੱਦਿਆਂ 'ਤੇ ਆਧਾਰਿਤ ਸੀ ਤੇ ਇਸੇ ਫਿਲਮ ਨੇ ਉਨ੍ਹਾਂ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਵੱਖਰੀ ਪਛਾਣ ਦਿਵਾਈ ਸੀ। ਇਸ ਤੋਂ ਇਲਾਵਾ ਉਨ੍ਹਾਂ ਨੂੰ 'ਨਿਸ਼ਾਂਤ', 'ਮੰਥਨ', 'ਭੂਮਿਕਾ', 'ਜੁਨੂੰਨ', 'ਸਰਦਾਰੀ ਬੇਗਮ' ਤੇ 'ਵੈੱਲਕਮ ਟੂ ਸੱਜਨਪੁਰ' ਵਰਗੀਆਂ ਯਾਦਗਾਰ ਫ਼ਿਲਮਾਂ ਲਈ ਅੱਜ ਵੀ ਯਾਦ ਕੀਤਾ ਜਾਂਦਾ ਹੈ।
ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਦੀ ਪੁਸ਼ਟੀ ਉਨ੍ਹਾਂ ਦੀ ਧੀ ਪੀਆ ਬੈਨੇਗਲ ਨੇ ਕੀਤੀ। ਉਨ੍ਹਾਂ ਦੀ ਮੌਤ ਨਾਲ ਫ਼ਿਲਮ ਇੰਡਸਟਰੀ ਨੂੰ ਬਹੁਤ ਵੱਡਾ ਘਾਟਾ ਪਿਆ ਹੈ। ਬੈਨੇਗਲ ਨੂੰ 18 ਵਾਰ ਨੈਸ਼ਨਲ ਫਿਲਮ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ।
ਉਨ੍ਹਾਂ ਨੂੰ ਫ਼ਿਲਮ ਇੰਡਸਟਰੀ ਦੇ ਸਭ ਤੋਂ ਵੱਡੇ ਸਨਮਾਨ- 'ਦਾਦਾ ਸਾਹਿਬ ਫਾਲਕੇ ਐਵਾਰਡ' ਨਾਲ ਵੀ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਨੂੰ ਭਾਰਤ ਸਰਕਾਰ ਵੱਲੋਂ ਸਾਲ 1976 'ਚ ਪਦਮ ਸ਼੍ਰੀ ਤੇ 1991 'ਚ ਪਦਮ ਭੂਸ਼ਣ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਸੀ।
ਇਹ ਵੀ ਪੜ੍ਹੋ- ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਿਆ ਨੌਜਵਾਨ ਨਾ ਮੁੜਿਆ ਘਰ, ਫ਼ਿਰ ਜਦੋਂ ਪਤਾ ਲੱਗਿਆ ਤਾਂ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਜਨਮਦਿਨ ਪਾਰਟੀ 'ਤੇ ਬੁਲਾ ਕੇ ਮੁੰਡੇ ਨਾਲ ਸ਼ਰਮਨਾਕ ਕਾਰਾ, ਮੂੰਹ 'ਤੇ ਕੀਤਾ ਪਿ/ਸ਼ਾ/ਬ ਤੇ ਫਿਰ...
NEXT STORY