ਨਵੀਂ ਦਿੱਲੀ— ਕੋਰੋਨਾ ਵਾਇਰਸ ਮਹਾਮਾਰੀ ਦਾ ਖ਼ਤਰਾ ਭਾਰਤ ’ਚ ਲਗਾਤਾਰ ਵੱਧਦਾ ਜਾ ਰਿਹਾ ਹੈ। ਕੋਰੋਨਾ ’ਤੇ ਠੱਲ੍ਹ ਪਾਉਣ ਲਈ ਦੇਸ਼ ’ਚ ਟੀਕਾਕਰਨ ਦੀ ਮੁਹਿੰਮ ਨੂੰ ਤੇਜ਼ ਕੀਤਾ ਜਾ ਰਿਹਾ ਹੈ। ਇਕ ਮਈ ਤੋਂ 18 ਸਾਲ ਤੋਂ ਉੱਪਰ ਦੇ ਉਮਰ ਵਾਲੇ ਸਾਰੇ ਲੋਕ ਕੋਰੋਨਾ ਟੀਕਾ ਲਗਵਾ ਸਕਣਗੇ। ਕੋਰੋਨਾ ਟੀਕਾਕਰਨ ਲਈ ਲੋਕ 24 ਅਪ੍ਰੈਲ ਯਾਨੀ ਕਿ ਸ਼ਨੀਵਾਰ ਨੂੰ ਕੋਵਿਨ ਐਪ ’ਤੇ ਰਜਿਸਟ੍ਰੇਸ਼ਨ ਕਰਵਾ ਸਕਣਗੇ।
ਇਹ ਵੀ ਪੜ੍ਹੋ : ਮੋਦੀ ਸਰਕਾਰ ਦਾ ਵੱਡਾ ਫੈਸਲਾ, 1 ਮਈ ਤੋਂ 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਲੱਗੇਗੀ ਵੈਕਸੀਨ
ਦੱਸ ਦੇਈਏ ਕਿ ਕੇਂਦਰ ਸਰਕਾਰ ਨੇ ਪਿਛਲੇ ਦਿਨੀਂ ਐਲਾਨ ਕੀਤਾ ਸੀ ਕਿ ਹੁਣ 1 ਮਈ ਤੋਂ 18 ਸਾਲ ਤੋਂ ਵਧੇਰੇ ਉਮਰ ਵਾਲੇ ਵੀ ਲੋਕ ਕੋਰੋਨਾ ਟੀਕਾ ਲਗਵਾ ਸਕਣਗੇ। ਇਹ ਫ਼ੈਸਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਿਚ ਹੋਈ ਇਕ ਬੈਠਕ ਵਿਚ ਲਿਆ ਗਿਆ। ਦੱਸ ਦੇਈਏ ਕਿ ਕੋਰੋਨਾ ਟੀਕਾਕਰਨ ਮੁਹਿੰਮ ਦੌਰਾਨ 45 ਸਾਲ ਤੋਂ ਉੱਪਰ ਦੇ ਲੋਕਾਂ ਨੂੰ ਵੀ ਕੋਰੋਨਾ ਟੀਕਾ ਲਾਇਆ ਜਾ ਰਿਹਾ ਹੈ। 16 ਜਨਵਰੀ 2021 ਤੋਂ ਸ਼ੁਰੂ ਹੋਈ ਟੀਕਾਕਰਨ ਮੁਹਿੰਮ ’ਚ ਹੁਣ ਤੱਕ ਕਰੀਬ 13 ਕਰੋੜ 23 ਲੱਖ 30 ਹਜ਼ਾਰ 644 ਲੋਕਾਂ ਨੂੰ ਕੋਰੋਨਾ ਟੀਕਾ ਲਾਇਆ ਜਾ ਚੁੱਕਾ ਹੈ।
ਇਹ ਵੀ ਪੜ੍ਹੋ : ਕੋਰੋਨਾ ਦਾ ਖ਼ੌਫ : ਭਾਰਤ ਤੋਂ ਫਰਾਂਸ ਜਾਣ ਵਾਲੇ ਯਾਤਰੀਆਂ ਨੂੰ 10 ਦਿਨਾਂ ਤੱਕ ਰਹਿਣਾ ਪਵੇਗਾ ਏਕਾਂਤਵਾਸ
ਉੱਥੇ ਹੀ ਇਕ ਬਿਆਨ ਵਿਚ ਇਸ ਗੱਲ ਦੀ ਜਾਣਕਾਰੀ ਦਿੱਤੀ ਗਈ ਹੈ ਕਿ ਘੱਟ ਤੋਂ ਘੱਟ ਸਮੇਂ ਵਿਚ ਵੱਧ ਤੋਂ ਵੱਧ ਭਾਰਤੀਆਂ ਨੂੰ ਟੀਕੇ ਲੱਗ ਸਕਣ, ਸਰਕਾਰ ਇਸ ਲਈ ਸਖਤ ਮਿਹਨਤ ਕਰ ਰਹੀ ਹੈ। ਭਾਰਤ ਵਿਚ ਦੁਨੀਆ ’ਚ ਰਿਕਾਰਡ ਰਫ਼ਤਾਰ ਨਾਲ ਲੋਕਾਂ ਨੂੰ ਟੀਕਾ ਲਾਇਆ ਜਾ ਰਿਹਾ ਹੈ ਅਤੇ ਇਸ ਰਫ਼ਤਾਰ ਨੂੰ ਜਾਰੀ ਰੱਖਿਆ ਜਾਵੇਗਾ।
ਇਹ ਵੀ ਪੜ੍ਹੋ : ‘ਕੋਵੀਸ਼ੀਲਡ’ ਦੀ ਕੀਮਤ ਤੈਅ, ਜਾਣੋ ਸੂਬਾ ਸਰਕਾਰਾਂ ਅਤੇ ਪ੍ਰਾਈਵੇਟ ਹਸਪਤਾਲਾਂ ਨੂੰ ਕਿੰਨੇ ’ਚ ਮਿਲੇਗੀ ਵੈਕਸੀਨ
ਦੱਸਣਯੋਗ ਹੈ ਕਿ ਭਾਰਤ ’ਚ ਕੋਰੋਨਾ ਦੀ ਦੂਜੀ ਲਹਿਰ ਕਹਿਰ ਵਰ੍ਹਾ ਰਹੀ ਹੈ। ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 3 ਲੱਖ ਤੋਂ ਪਾਰ ਨਵੇਂ ਕੇਸ ਸਾਹਮਣੇ ਆਏ ਹਨ ਅਤੇ 2,104 ਲੋਕਾਂ ਦੀ ਮੌਤ ਹੋ ਗਈ ਹੈ। ਨਵੇਂ ਕੇਸ ਸਾਹਮਣੇ ਆਉਣ ਨਾਲ ਕੋਰੋਨਾ ਪੀੜਤਾਂ ਦਾ ਅੰਕੜਾ 1 ਕਰੋੜ 59 ਲੱਖ 30 ਹਜ਼ਾਰ 965 ਹੋ ਗਈ। ਕੋਰੋਨਾ ਪੀੜਤ ਵੱਧਣ ਕਾਰਨ ਦੇਸ਼ ’ਚ ਕੋਰੋਨਾ ਟੀਕਾਕਰਨ ਦੀ ਮੁਹਿੰਮ ਨੂੰ ਸਰਕਾਰ ਵਲੋਂ ਤੇਜ਼ ਕੀਤਾ ਜਾ ਰਿਹਾ ਹੈ, ਇਸ ਲਈ 18 ਸਾਲ ਤੋਂ ਉੱਪਰ ਦੀ ਉਮਰ ਵਾਲੇ ਲੋਕਾਂ ਨੂੰ 1 ਮਈ ਤੋਂ ਟੀਕਾ ਲੱਗੇਗਾ।
ਇਹ ਵੀ ਪੜ੍ਹੋ : ਕੋਰੋਨਾ ਆਫ਼ਤ: ‘ਆਕਸੀਜਨ ਐਕਸਪ੍ਰੈੱਸ’ ਟਰੇਨ ਚਲਾਏਗਾ ਰੇਲਵੇ, ਗ੍ਰੀਨ ਕੋਰੀਡੋਰ ਰਾਹੀਂ ਹੋਵੇਗੀ ਸਪਲਾਈ
35 ਸਾਲ ਬਾਅਦ ਧੀ ਦੇ ਜਨਮ 'ਤੇ ਕਿਸਾਨ ਪਰਿਵਾਰ ਨੇ ਮਨਾਇਆ ਅਨੋਖਾ ਜਸ਼ਨ, ਹੈਲੀਕਾਪਟਰ 'ਤੇ ਲੈ ਕੇ ਆਏ ਘਰ
NEXT STORY