ਅਹਿਮਦਾਬਾਦ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਤਵਾਰ ਨੂੰ ਨਾਗਰਿਕਤਾ ਸੋਧ ਐਕਟ (CAA) ਤਹਿਤ 188 ਪਾਕਿਸਤਾਨੀ ਹਿੰਦੂਆਂ ਨੂੰ ਭਾਰਤੀ ਨਾਗਰਿਕਤਾ ਪ੍ਰਦਾਨ ਕੀਤੀ। ਇਸ ਦੌਰਾਨ ਉਨ੍ਹਾਂ ਨੇ ਅਹਿਮਦਾਬਾਦ ਵਿਚ ਆਯੋਜਿਤ ਇਕ ਪ੍ਰੋਗਰਾਮ 'ਚ ਉਨ੍ਹਾਂ ਨੇ ਲੋਕਾਂ ਨੂੰ ਸੰਬੋਧਨ ਵੀ ਕੀਤਾ। ਸ਼ਾਹ ਨੇ ਕਿਹਾ ਕਿ ਇਹ ਪਲ ਪਾਕਿਸਤਾਨ 'ਚ ਧਾਰਮਿਕ ਅੱਤਿਆਚਾਰ ਤੋਂ ਬਚਣ ਮਗਰੋਂ ਭਾਰਤ ਵਿਚ ਸ਼ਰਨ ਲੈਣ ਵਾਲਿਆਂ ਲਈ ਵੱਡੀ ਰਾਹਤ ਲੈ ਕੇ ਆਇਆ ਹੈ। ਸਰਕਾਰ ਗੁਆਂਢੀ ਦੇਸ਼ਾਂ ਦੇ ਹਿੰਦੂਆਂ, ਜੈਨੀਆਂ, ਬੌਧ ਅਤੇ ਸਿੱਖਾਂ ਸਮੇਤ ਘੱਟ ਗਿਣਤੀਆਂ ਨੂੰ ਨਾਗਰਿਕਤਾ ਪ੍ਰਦਾਨ ਕਰਨ ਲਈ ਸੰਕਲਪਬੱਧ ਹੈ। ਅਸੀਂ 2019 ਵਿਚ CAA ਲੈ ਕੇ ਆਏ। CAA ਤੋਂ ਕਰੋੜਾਂ ਹਿੰਦੂ, ਜੈਨ ਅਤੇ ਸਿੱਖ ਧਰਮ ਦੇ ਲੋਕਾਂ ਨੂੰ ਨਾਗਰਿਕਤਾ ਮਿਲੇਗੀ।
ਇਹ ਵੀ ਪੜ੍ਹੋ- ਸਰਕਾਰ ਦਾ ਵੱਡਾ ਫ਼ੈਸਲਾ, ਬਿਨਾਂ ਵਿਦਿਆਰਥੀਆਂ ਵਾਲੇ 99 ਸਰਕਾਰੀ ਸਕੂਲ ਕੀਤੇ ਬੰਦ
ਸ਼ਾਹ ਨੇ ਅੱਗੇ ਕਿਹਾ ਕਿ ਮੈਂ ਇਨ੍ਹਾਂ ਪਰਿਵਾਰਾਂ ਨੂੰ ਵਧਾਈ ਦਿੰਦਾ ਹਾਂ, ਜਿਨ੍ਹਾਂ ਨੂੰ ਨਾਗਰਿਕਤਾ ਮਿਲੀ ਹੈ। ਮੈਨੂੰ ਹੋਰ ਵੀ ਖੁਸ਼ੀ ਹੈ ਕਿ ਇਹ ਗੁਜਰਾਤ ਵਿਚ ਹੋ ਰਿਹਾ ਹੈ। CAA ਲੋਕਾਂ ਨੂੰ ਉਨ੍ਹਾਂ ਦੇ ਅਧਿਕਾਰ ਅਤੇ ਨਿਆਂ ਦਿਵਾਉਣ ਦੀ ਪਹਿਲ ਹੈ। ਕਾਂਗਰਸ ਪਾਰਟੀ ਨੇ 2014 ਤੱਕ ਲੋਕਾਂ ਨੂੰ ਉਨ੍ਹਾਂ ਦੇ ਅਧਿਕਾਰ ਨਹੀਂ ਦਿੱਤੇ। ਦੱਸ ਦੇਈਏ ਕਿ ਗੁਜਰਾਤ ਸਰਕਾਰ ਨੇ ਹੁਣ ਤੱਕ CAA ਤਹਿਤ ਅਹਿਮਦਾਬਾਦ ਜ਼ਿਲ੍ਹੇ ਦੇ 1,167 ਲੋਕਾਂ ਨੂੰ ਭਾਰਤੀ ਨਾਗਰਿਕਤਾ ਦਿੱਤੀ ਹੈ।
ਇਹ ਵੀ ਪੜ੍ਹੋ- ਮਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਈਮੇਲ 'ਚ ਲਿਖਿਆ- 'ਹਰ ਕੋਈ ਮਾਰਿਆ ਜਾਵੇਗਾ, ਕੋਈ ਨਹੀਂ ਬਚੇਗਾ'
CAA ਦਾ ਇਤਿਹਾਸਕ ਸੰਦਰਭ ਦਿੰਦੇ ਹੋਏ ਸ਼ਾਹ ਨੇ ਕਿਹਾ ਕਿ ਕਰੋੜਾਂ ਭਾਰਤੀ ਧਰਮ ਦੇ ਆਧਾਰ 'ਤੇ ਵੰਡ ਦੌਰਾਨ ਹੋਈਆਂ ਸਮੱਸਿਆਵਾਂ ਨੂੰ ਨਹੀਂ ਭੁੱਲ ਸਕਦੇ। ਕਾਂਗਰਸ ਨੇ ਆਪਣੇ ਵੋਟ ਬੈਂਕ ਨੂੰ ਖੁਸ਼ ਕਰਨ ਲਈ ਲੋਕਾਂ ਨੂੰ ਨਾਗਰਿਕਤਾ ਨਹੀਂ ਦਿੱਤੀ। ਸਾਡਾ ਇਤਿਹਾਸ ਇਸ ਨੂੰ ਹਮੇਸ਼ਾ ਯਾਦ ਰੱਖੇਗਾ। CAA ਇਨ੍ਹਾਂ ਲੋਕਾਂ ਦੀ ਸੁਰੱਖਿਆ ਲਈ ਹੈ। ਪਹਿਲਾਂ ਇਸ ਕਾਨੂੰਨ ਖਿਲਾਫ਼ ਕਈ ਲੋਕਾਂ ਨੂੰ ਭੜਕਾਇਆ ਗਿਆ ਸੀ। ਕਿਸੇ ਨੂੰ ਵੀ ਆਪਣੀ ਨਾਗਰਿਕਤਾ ਨਹੀਂ ਛੱਡਣੀ ਪਵੇਗੀ। ਤੁਹਾਡੀ ਨੌਕਰੀ, ਘਰ ਅਤੇ ਨਾਗਰਿਕਤਾ ਸੁਰੱਖਿਅਤ ਹਨ। ਅਮਿਤ ਸ਼ਾਹ ਨੇ ਕਿਹਾ ਕਿ CAA ਨੂੰ ਲੈ ਕੇ ਮੁਸਲਮਾਨਾਂ ਨੂੰ ਭੜਕਾਇਆ ਗਿਆ। ਮੈਂ ਆਪਣੇ ਮੁਸਲਿਮ ਭਰਾਵਾਂ ਅਤੇ ਭੈਣਾਂ ਨੂੰ ਇਹ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਇਹ ਕਿਸੇ ਦੀ ਨਾਗਰਿਕਤਾ ਖੋਹਣ ਲਈ ਨਹੀਂ ਸਗੋਂ ਉਨ੍ਹਾਂ ਨੂੰ ਨਾਗਰਿਕਤਾ ਦੇਣ ਲਈ ਹੈ।
ਇਹ ਵੀ ਪੜ੍ਹੋ- ਪ੍ਰਾਈਵੇਟ ਹਸਪਤਾਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਈਮੇਲ 'ਚ ਲਿਖਿਆ- ਸਾਰੇ ਮਾਰੇ ਜਾਓਗੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੀਨੀਅਰ ਵਕੀਲ ਅਭਿਸ਼ੇਕ ਮਨੂੰ ਸਿੰਘਲੀ ਅਤੇ ਕਪਿਲ ਸਿੱਬਲ ਸੋਮਵਾਰ ਨੂੰ ਬੈਂਗਲੁਰੂ ਪੁੱਜਣਗੇ
NEXT STORY