ਨਵੀਂ ਦਿੱਲੀ (ਭਾਸ਼ਾ)- ਦੇਸ਼ 'ਚ ਕੋਰੋਨਾ ਵਾਇਰਸ ਦੇ 1890 ਨਵੇਂ ਮਾਮਲੇ ਸਾਹਮਣੇ ਆਏ ਹਨ, ਜੋ ਕਿ 149 ਦਿਨਾਂ 'ਚ ਸਭ ਤੋਂ ਵੱਧ ਹਨ। ਇਸ ਤੋਂ ਬਾਅਦ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੱਧ ਕੇ 9433 ਹੋ ਗਈ। ਕੇਂਦਰੀ ਸਿਹਤ ਮੰਤਰਾਲਾ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਦੇਸ਼ 'ਚ ਪਿਛਲੇ ਸਾਲ ਅਕਤੂਬਰ 'ਚ ਇਕ ਦਿਨ 'ਚ 2208 ਮਾਮਲੇ ਸਾਹਮਣੇ ਆਏ ਸਨ। ਮੰਤਰਾਲਾ ਨੇ ਦੱਸਿਆ ਕਿ 7 ਹੋਰ ਪੀੜਤਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ ਵੱਧ ਕੇ 5,30,831 ਹੋ ਗਈ ਹੈ। ਇਨ੍ਹਾਂ 'ਚੋਂ 2-2 ਮੌਤਾਂ ਮਹਾਰਾਸ਼ਟਰ ਅਤੇ ਗੁਜਰਾਤ 'ਚ 24 ਘੰਟਿਆਂ ਦੌਰਾਨ ਹੋਈਂ, ਜਦੋਂ ਕਿ ਕੇਰਲ ਨੇ ਪਹਿਲਾਂ ਦੇ ਰਿਕਾਰਡ ਦਾ ਮਿਲਾਨ ਕਰਨ ਤੋਂ ਬਾਅਦ ਤਿੰਨ ਮਰੀਜ਼ਾਂ ਦੀ ਮੌਤ ਦੀ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ : ਭਾਰਤ 'ਚ ਕੋਰੋਨਾ ਨੇ ਮੁੜ ਫੜੀ ਰਫ਼ਤਾਰ, ਕੇਂਦਰ ਦਾ ਹੁਕਮ- ਸਾਰੇ ਸੂਬੇ ਵਧਾਉਣ ਕੋਰੋਨਾ ਟੈਸਟਿੰਗ
ਰੋਜ਼ਾਨਾ ਸੰਕਰਮਣ ਦਰ 1.56 ਫੀਸਦੀ ਦਰਜ ਕੀਤੀ ਗਈ, ਜਦੋਂ ਕਿ ਹਫ਼ਤਾਵਾਰ ਸੰਕਰਮਣ ਦਰ 1.29 ਫੀਸਦੀ ਹੈ। ਕੋਰੋਨਾ ਦੇ ਕੁੱਲ ਮਾਮਲੇ 4.47 ਕਰੋੜ (4,47,04,147) ਹੋ ਗਏ ਹਨ। ਮੰਤਰਾਲਾ ਨੇ ਦੱਸਿਆ ਕਿ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਕੁੱਲ ਮਾਮਲਿਆਂ ਦਾ 0.02 ਫੀਸਦੀ ਹੈ, ਜਦੋਂ ਕਿ ਸੰਕਰਮਣ ਤੋਂ ਠੀਕ ਹੋਣ ਦੀ ਰਾਸ਼ਟਰੀ ਦਰ 98.79 ਫੀਸਦੀ ਹੈ। ਹੁਣ ਤੱਕ 4,41,62,883 ਲੋਕ ਸੰਕਰਮਣ ਤੋਂ ਠੀਕ ਹੋ ਚੁੱਕੇ ਹਨ, ਜਦੋਂ ਕਿ ਮੌਤ ਦਰ 1.19 ਫੀਸਦੀ ਹੈ। ਮੰਤਰਾਲਾ ਦੀ ਵੈੱਬਸਾਈਟ ਅਨੁਸਾਰ ਰਾਸ਼ਟਰਵਿਆਪੀ ਟੀਕਾਕਰਨ ਮੁਹਿੰਮ ਦੇ ਅਧੀਨ ਦੇਸ਼ 'ਚ ਹੁਣ ਤੱਕ ਕੋਰੋਨਾ ਰੋਕੂ ਟੀਕੇ ਦੀਆਂ 220.65 ਕਰੋੜ ਖੁਰਾਕਾਂ ਲਗਾਈਆਂ ਜਾ ਚੁੱਕੀਆਂ ਹਨ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
ਭਾਰਤ ਨੇ ਕੈਨੇਡਾ ਦੇ ਹਾਈ ਕਮਿਸ਼ਨਰ ਨੂੰ ਕੀਤਾ ਤਲਬ, ਭੰਨਤੋੜ ਦੀਆਂ ਘਟਨਾਵਾਂ 'ਤੇ ਮੰਗਿਆ ਸਪੱਸ਼ਟੀਕਰਨ
NEXT STORY