ਬੀਦਰ (ਕਰਨਾਟਕ) : ਕਰਨਾਟਕ ਦੇ ਬੀਦਰ ਜ਼ਿਲ੍ਹੇ ਦੇ ਪਿੰਡ ਗੁਣਤੀਰਥਵਾੜੀ 'ਚ ਘਰ ਤੋਂ ਲਾਪਤਾ 19 ਸਾਲਾ ਲੜਕੀ ਦੀ ਲਾਸ਼ ਮਿਲਣ ਤੋਂ ਬਾਅਦ ਬਲਾਤਕਾਰ ਅਤੇ ਹੱਤਿਆ ਦਾ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ 29 ਅਗਸਤ ਨੂੰ ਕਥਿਤ ਤੌਰ 'ਤੇ ਵਾਪਰੀ ਇਸ ਘਟਨਾ ਦੇ ਸਬੰਧ ਵਿੱਚ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਪੁਲਸ ਅਨੁਸਾਰ ਲੜਕੀ ਦਾ ਸਿਰ ਕੁਚਲ ਕੇ ਕਤਲ ਕੀਤਾ ਗਿਆ ਅਤੇ ਫਿਰ ਲਾਸ਼ ਨੂੰ ਝਾੜੀਆਂ ਵਿੱਚ ਸੁੱਟ ਦਿੱਤਾ ਗਿਆ। ਪੁਲਸ ਮੁਤਾਬਕ ਉਸ ਦਾ ਜਿਨਸੀ ਸ਼ੋਸ਼ਣ ਹੋਣ ਦਾ ਸ਼ੱਕ ਹੈ। ਹਾਲਾਂਕਿ, ਜਾਂਚਕਰਤਾ ਇਸ ਦੀ ਪੁਸ਼ਟੀ ਲਈ ਮੈਡੀਕਲ ਰਿਪੋਰਟ ਦੀ ਉਡੀਕ ਕਰ ਰਹੇ ਹਨ। ਕਾਨੂੰਨ ਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਐੱਚਕੇ ਪਾਟਿਲ ਨੇ ਇਸ ਘਟਨਾ 'ਤੇ ਨਾਰਾਜ਼ਗੀ ਪ੍ਰਗਟਾਈ ਹੈ। ਪਾਟਿਲ ਨੇ ਕਿਹਾ ਕਿ ਕਰਨਾਟਕ ਇਨ੍ਹਾਂ ਸਾਰੀਆਂ ਗਤੀਵਿਧੀਆਂ ਨੂੰ ਰੋਕਣ ਲਈ ਸਖ਼ਤ ਕਾਨੂੰਨ ਲਿਆਏਗਾ। ਪੁਲਸ ਨੇ ਦੱਸਿਆ ਕਿ ਪੀੜਤਾ 29 ਅਗਸਤ ਤੋਂ ਘਰ ਤੋਂ ਲਾਪਤਾ ਸੀ ਅਤੇ ਦੋ ਦਿਨ ਬਾਅਦ ਉਸ ਦੇ ਪਰਿਵਾਰ ਨੇ ਬਾਸਵਕਲਿਆਣ ਪੁਲਸ ਸਟੇਸ਼ਨ 'ਚ ਸ਼ਿਕਾਇਤ ਦਰਜ ਕਰਵਾਈ। ਇੱਕ ਸੀਨੀਅਰ ਪੁਲਸ ਅਧਿਕਾਰੀ ਨੇ ਕਿਹਾ ਕਿ ਅਸੀਂ ਗੁੰਮਸ਼ੁਦਗੀ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ। 1 ਸਤੰਬਰ ਨੂੰ ਉਸ ਦੀ ਲਾਸ਼ ਬਰਾਮਦ ਹੋਈ, ਜਿਸ 'ਤੇ ਸੱਟਾਂ ਦੇ ਕਈ ਨਿਸ਼ਾਨ ਸਨ। ਅਸੀਂ ਪਹਿਲਾਂ ਕਤਲ ਦਾ ਮਾਮਲਾ ਦਰਜ ਕਰ ਲਿਆ ਸੀ ਅਤੇ ਦੋਸ਼ੀ ਅਣਪਛਾਤੇ ਸਨ। ਫਿਰ ਤਕਨੀਕੀ ਸਬੂਤਾਂ ਦੇ ਆਧਾਰ 'ਤੇ, ਅਸੀਂ ਦੋਸ਼ੀ ਦੀ ਭਾਲ ਸ਼ੁਰੂ ਕੀਤੀ ਅਤੇ ਤਿੰਨ ਲੋਕ ਮਿਲੇ ਜੋ ਉਸ ਦੇ ਲਾਪਤਾ ਹੋਣ ਵਾਲੇ ਦਿਨ ਉਸ ਦੇ ਸੰਪਰਕ ਵਿਚ ਸਨ।
ਅਧਿਕਾਰੀ ਨੇ ਕਿਹਾ ਕਿ ਘਟਨਾ 'ਚ ਸ਼ਾਮਲ ਤਿੰਨੋਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਅਸੀਂ ਪੀੜਤਾ ਦੀ ਮੈਡੀਕਲ ਰਿਪੋਰਟ ਦੀ ਉਡੀਕ ਕਰ ਰਹੇ ਹਾਂ। ਉਸ ਦੇ ਸਿਰ ਤੋਂ ਇਲਾਵਾ ਹੋਰ ਥਾਵਾਂ 'ਤੇ ਵੀ ਸੱਟਾਂ ਦੇ ਨਿਸ਼ਾਨ ਮਿਲੇ ਹਨ। ਜਿਨਸੀ ਸ਼ੋਸ਼ਣ ਅਤੇ ਪੁੱਛਗਿੱਛ ਦੇ ਸ਼ੱਕ ਦੇ ਆਧਾਰ 'ਤੇ, ਅਸੀਂ ਐੱਫਆਈਆਰ ਵਿੱਚ ਬਲਾਤਕਾਰ ਨਾਲ ਸਬੰਧਤ ਧਾਰਾਵਾਂ ਜੋੜੀਆਂ ਹਨ। ਪੁਲਸ ਨੇ ਦੱਸਿਆ ਕਿ ਮੁੱਖ ਦੋਸ਼ੀ ਅਤੇ ਪੀੜਤ ਇਕ-ਦੂਜੇ ਨੂੰ ਚੰਗੀ ਤਰ੍ਹਾਂ ਜਾਣਦੇ ਸਨ ਪਰ ਪੀੜਤਾ ਦੇ ਮਾਤਾ-ਪਿਤਾ ਨੂੰ ਇਸ ਗੱਲ ਦੀ ਜਾਣਕਾਰੀ ਨਹੀਂ ਸੀ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਹਵਾਈ ਫੌਜ ਦੇ ਹੈਲੀਕਾਪਟਰ 'ਚ ਖਰਾਬੀ ਆਉਣ ਤੋਂ ਬਾਅਦ ਖੇਤਾਂ 'ਚ ਐਮਰਜੈਂਸੀ ਲੈਂਡਿੰਗ
NEXT STORY