ਨਵੀਂ ਦਿੱਲੀ- ਸਾਲ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਜੁੜੇ ਮਾਮਲੇ ਵਿਚ ਸਾਬਕਾ ਕਾਂਗਰਸ ਸੰਸਦ ਮੈਂਬਰ ਅਤੇ ਦੋਸ਼ੀ ਸੱਜਣ ਕੁਮਾਰ ਖਿਲਾਫ਼ ਕਤਲ ਦੇ ਮਾਮਲੇ ਵਿਚ 16 ਦਸੰਬਰ ਯਾਨੀ ਕਿ ਅੱਜ ਆਪਣਾ ਫ਼ੈਸਲਾ ਸੁਣਾਇਆ ਜਾਵੇਗਾ। ਰਾਊਜ਼ ਐਵੇਨਿਊ ਸਥਿਤ ਵਿਸ਼ੇਸ਼ ਜੱਜ ਦੀ ਅਦਾਲਤ ਫੈਸਲਾ ਸੁਣਾਏਗੀ। ਵਿਸ਼ੇਸ਼ ਜੱਜ ਕਾਵੇਰੀ ਬਾਜਵਾ ਨੇ ਸੱਜਣ ਖਿਲਾਫ਼ ਦੋਸ਼ ਤੈਅ ਕਰਨ ਤੋਂ ਬਾਅਦ ਕੋਰਟ ਨੇ ਫ਼ੈਸਲਾ ਸੁਰੱਖਿਅਤ ਰੱਖਿਆ ਸੀ।
ਇਹ ਮਾਮਲਾ ਸਿੱਖ ਵਿਰੋਧ ਦੰਗਿਆਂ ਦੌਰਾਨ ਸਰਸਵਤੀ ਵਿਹਾਰ ਇਲਾਕੇ ਵਿਚ ਦੋ ਲੋਕਾਂ ਦੇ ਕਤਲ ਨਾਲ ਜੁੜਿਆ ਹੈ। ਅਦਾਲਤ ਨੇ ਇਕ ਨਵੰਬਰ 1984 ਨੂੰ ਜਸਵੰਤ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਤਰੁਣਦੀਪ ਸਿੰਘ ਦੇ ਕਤਲ ਨਾਲ ਸਬੰਧਤ ਮਾਮਲੇ ਵਿਚ ਅੰਤਿਮ ਦਲੀਲਾਂ ਸੁਣਨ ਮਗਰੋਂ ਫੈਸਲਾ ਸੁਰੱਖਿਅਤ ਰੱਖ ਲਿਆ ਸੀ।
ਜ਼ਿਕਰਯੋਗ ਹੈ 31 ਅਕਤੂਬਰ 1984 ਨੂੰ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਉਨ੍ਹਾਂ ਦਾ ਬਾਡੀਗਾਰਡ ਨੇ ਕਤਲ ਕਰ ਦਿੱਤਾ ਸੀ। ਜਿਸ ਤੋਂ ਬਾਅਦ ਦਿੱਲੀ ਸਮੇਤ ਦੇਸ਼ ਦੇ ਕਈ ਸੂਬਿਆਂ ਵਿਚ ਸਿੱਖ ਵਿਰੋਧੀ ਦੰਗੇ ਭੜਕ ਗਏ, ਜਿਸ ਵਿਚ ਸੈਂਕੜੇ ਲੋਕਾਂ ਦੀ ਜਾਨ ਚਲੀ ਗਈ। ਸਿੱਖ ਵਿਰੋਧੀ ਦੰਗਿਆਂ ਦੌਰਾਨ ਸੁਲਤਾਨਪੁਰੀ ਵਿਚ ਸੁਰਜੀਤ ਸਿੰਘ ਦਾ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਵਿਚ ਸੱਜਣ ਕੁਮਾਰ 'ਤੇ ਭਾਰਤੀ ਦੰਡ ਸੰਹਿਤਾ (IPC) ਤਹਿਤ ਧਰਮ, ਨਸਲ ਆਦਿ ਦੇ ਆਧਾਰ 'ਤੇ ਕਈ ਸਮੂਹਾਂ ਵਿਚਾਲੇ ਦੁਸ਼ਮਣੀ ਨੂੰ ਹੱਲਾ-ਸ਼ੇਰੀ ਦੇਣ, ਅਪਰਾਧ ਨੂੰ ਉਕਸਾਉਣ, ਕਤਲ ਅਤੇ ਦੰਗੇ ਕਰਾਉਣ ਦੀਆਂ ਕਈ ਧਾਰਾਵਾਂ ਤਹਿਤ ਮਾਮਲਾ ਦਰਜ ਹੋਇਆ ਸੀ।
46 ਸਾਲ ਬਾਅਦ ਸ਼ਿਵ-ਹਨੂੰਮਾਨ ਮੰਦਰ 'ਚ ਹੋਈ ਸਵੇਰ ਦੀ ਆਰਤੀ
NEXT STORY