ਨਵੀਂ ਦਿੱਲੀ- 1984 ਦੇ ਸਿੱਖ ਦੰਗਿਆਂ ਵਿਚ ਕਤਲ ਨਾਲ ਜੁੜੇ ਇਕ ਮਾਮਲੇ 'ਚ ਕਾਂਗਰਸ ਦੇ ਸਾਬਕਾ ਆਗੂ ਸੱਜਣ ਕੁਮਾਰ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ। ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਨੇ ਮਾਮਲੇ ਵਿਚ ਸੱਜਣ ਕੁਮਾਰ ਨੂੰ ਦੋਸ਼ੀ ਕਰਾਰ ਦਿੱਤਾ। ਕੋਰਟ ਨੇ ਸਜ਼ਾ 'ਤੇ ਬਹਿਸ ਲਈ ਮਾਮਲਾ 18 ਫਰਵਰੀ ਨੂੰ ਸੂਚੀਬੱਧ ਕੀਤਾ ਹੈ। ਸੱਜਣ ਕੁਮਾਰ ਇਸ ਸਮੇਂ ਤਿਹਾੜ ਜੇਲ੍ਹ ਵਿਚ ਬੰਦ ਹੈ। ਕੁਮਾਰ ਨੂੰ ਤਿਹਾੜ ਜੇਲ੍ਹ ਤੋਂ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ।
ਇਹ ਵੀ ਪੜ੍ਹੋ- ਘਰ-ਘਰ ਲੱਗਣਗੇ ਪ੍ਰੀਪੇਡ ਸਮਾਰਟ ਮੀਟਰ, ਇਸ ਤਰ੍ਹਾਂ ਹੋਣਗੇ ਰੀਚਾਰਜ
ਕੀ ਹੈ ਪੂਰਾ ਮਾਮਲਾ?
ਇਹ ਮਾਮਲਾ 1 ਨਵੰਬਰ 1984 ਨੂੰ ਸਰਸਵਤੀ ਵਿਹਾਰ ਇਲਾਕੇ ਵਿਚ ਇਕ ਸਿੱਖ ਪਿਤਾ ਅਤੇ ਉਸ ਦੇ ਪੁੱਤਰ ਦੇ ਕਤਲ ਨਾਲ ਜੁੜਿਆ ਹੈ। ਇਸ ਮਾਮਲੇ ਵਿਚ ਸੱਜਣ ਕੁਮਾਰ 'ਤੇ ਭੀੜ ਦੀ ਅਗਵਾਈ ਕਰਨ ਦਾ ਦੋਸ਼ ਹੈ। ਦੋਸ਼ ਹੈ ਕਿ ਸੱਜਣ ਕੁਮਾਰ ਦੇ ਉਕਸਾਵੇ 'ਤੇ ਭੀੜ ਨੇ 2 ਸਿੱਖਾਂ (ਪਿਤਾ-ਪੁੱਤਰ) ਨੂੰ ਜ਼ਿੰਦਾ ਸਾੜ ਦਿੱਤਾ। ਪੀੜਤ ਦੇ ਘਰ ਲੁੱਟ-ਖੋਹ ਕੀਤੀ ਗਈ ਅਤੇ ਘਰ ਵਿਚ ਮੌਜੂਦ ਦੂਜੇ ਲੋਕਾਂ ਨੂੰ ਜ਼ਖ਼ਮੀ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਘਰ ਨੂੰ ਅੱਗ ਦੇ ਹਵਾਲੇ ਕਰ ਦਿੱਤਾ ਗਿਆ ਸੀ। ਦੱਸ ਦੇਈਏ ਕਿ 1984 ਵਿਚ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਦਾ ਬਦਲਾ ਲੈਣ ਲਈ ਵੱਡੇ ਪੱਧਰ 'ਤੇ ਲੱਟ-ਖੋਹ, ਅੱਗ ਲਗਾਉਣਾ ਅਤੇ ਸਿੱਖਾਂ ਦੀ ਜਾਇਦਾਦਾਂ ਨੂੰ ਨੁਕਸਾਨ ਪਹੁੰਚਾਇਆ ਗਿਆ ਸੀ।
ਇਹ ਵੀ ਪੜ੍ਹੋ- ਮਸ਼ਰੂਮ ਦੇ ਖੇਤੀ ਕਰ ਮਾਲੋ-ਮਾਲ ਹੋਏ ਕਿਸਾਨ, ਕਮਾਏ ਕਰੋੜਾਂ ਰੁਪਏ
16 ਦਸੰਬਰ 2021 ਨੂੰ ਅਦਾਲਤ ਨੇ ਸੱਜਣ ਖਿਲਾਫ਼ ਕੀਤੇ ਸਨ ਦੋਸ਼ ਤੈਅ
ਦਰਅਸਲ ਦਿੱਲੀ ਦੇ ਪੰਜਾਬ ਬਾਗ ਪੁਲਸ ਸਟੇਸ਼ਨ ਵਿਚ ਇਹ ਮਾਮਲਾ ਦਰਜ ਕੀਤਾ ਗਿਆ ਸੀ ਪਰ ਬਾਅਦ ਵਿਚ ਇਕ ਵਿਸ਼ੇਸ਼ ਜਾਂਚ ਟੀਮ ਨੇ ਇਸ ਦੀ ਜਾਂਚ ਆਪਣੇ ਹੱਥਾਂ ਵਿਚ ਲੈ ਲਈ ਸੀ। 16 ਦਸੰਬਰ 2021 ਨੂੰ ਅਦਾਲਤ ਨੇ ਸੱਜਣ ਖਿਲਾਫ਼ ਦੋਸ਼ ਤੈਅ ਕੀਤੇ ਸਨ। ਇਸ ਮਾਮਲੇ ਦੀ ਸੁਣਵਾਈ ਦੌਰਾਨ ਇਸਤਗਾਸਾ ਪੱਖ ਨੇ ਦੋਸ਼ ਲਾਇਆ ਸੀ ਕਿ ਭੀੜ ਨੇ ਸ਼ਿਕਾਇਤਕਰਤਾ ਦੇ ਘਰ ਹਮਲਾ ਕੀਤਾ ਸੀ। ਸਿੱਖ ਜਸਵੰਤ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਤਰੁਣਦੀਪ ਸਿੰਘ ਦਾ ਕਤਲ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਘਰ ਨੂੰ ਅੱਗੇ ਦੇ ਹਵਾਲੇ ਕਰ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ- CM ਨੂੰ ਵਾਇਰਲ ਇਨਫੈਕਸ਼ਨ, ਘਰ 'ਚ ਹੋਏ 'ਆਈਸੋਲੇਟ'
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
PM ਮੋਦੀ ਦੇ ਜਹਾਜ਼ 'ਤੇ ਹੋ ਸਕਦਾ ਅੱਤਵਾਦੀ ਹਮਲਾ! ਫੋਨ ਕਾਲ ਨੇ ਪੁਲਸ ਨੂੰ ਪਾਈਆਂ ਭਾਜੜਾਂ
NEXT STORY