ਨਵੀਂ ਦਿੱਲੀ (ਵਾਰਤਾ)- ਦੇਸ਼ ਭਰ 'ਚ ਰਾਸ਼ਟਰੀ ਕੋਰੋਨਾ ਟੀਕਾਕਰਨ ਮੁਹਿੰਮ ਦੇ ਅਧੀਨ 199 ਕਰੋੜ ਤੋਂ ਵੱਧ ਕੋਰੋਨਾ ਟੀਕੇ ਲਾਏ ਗਏ ਹਨ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਨੇ ਮੰਗਲਵਾਰ ਨੂੰ ਇੱਥੇ ਦੱਸਿਆ ਕਿ ਸਵੇਰੇ 7 ਵਜੇ ਤੱਕ 199 ਕਰੋੜ 59 ਹਜ਼ਾਰ 536 ਟੀਕੇ ਲਾਏ ਜਾ ਚੁਕੇ ਹਨ। ਮੰਤਰਾਲਾ ਨੇ ਦੱਸਿਆ ਕਿ ਪਿਛਲੇ 24 ਘੰਟਿਆਂ 'ਚ ਕੋਰੋਨਾ ਸੰਕਰਮਣ ਦੇ 13 ਹਜ਼ਾਰ 615 ਨਵੇਂ ਮਰੀਜ਼ ਸਾਹਮਣੇ ਆਏ ਹਨ। ਇਨ੍ਹਾਂ ਦੇ ਨਾਲ ਹੀ ਦੇਸ਼ 'ਚ ਕੋਰੋਨਾ ਰੋਗੀਆਂ ਦੀ ਗਿਣਤੀ ਇਕ ਲੱਖ 31 ਹਜ਼ਾਰ 43 ਹੋ ਗਈ ਹੈ।
ਇਹ ਸੰਕ੍ਰਮਿਤ ਮਾਮਲਿਆਂ ਦਾ 0.30 ਫੀਸਦੀ ਹੈ। ਰੋਜ਼ਾਨਾ ਸੰਕਰਮਣ ਦਰ 3.23 ਫੀਸਦੀ ਹੋ ਗਈ ਹੈ। ਮੰਤਰਾਲਾ ਨੇ ਦੱਸਿਆ ਕਿ ਇਸੇ ਮਿਆਦ 'ਚ 13 ਹਜ਼ਾਰ 265 ਲੋਕ ਕੋਰੋਨਾ ਤੋਂ ਠੀਕ ਹੋਏ ਹਨ। ਹੁਣ ਤੱਕ ਕੁੱਲ 4 ਕਰੋੜ 29 ਲੱਖ 96 ਹਜ਼ਾਰ 427 ਰੋਗੀ ਕੋਰੋਨਾ ਤੋਂ ਠੀਕ ਹੋ ਚੁਕੇ ਹਨ। ਸਿਹਤਮੰਦ ਹੋਣ ਦੀ ਦਰ 98.50 ਫੀਸਦੀ ਹੈ। ਦੇਸ਼ 'ਚ ਪਿਛਲੇ 24 ਘੰਟਿਆਂ 'ਚ 4 ਲੱਖ 21 ਹਜ਼ਾਰ 292 ਕੋਰੋਨਾ ਟੈਸਟ ਕੀਤੇ ਗਏ ਹਨ। ਦੇਸ਼ 'ਚ ਕੁੱਲ 86 ਕਰੋੜ 73 ਲੱਖ 10 ਹਜ਼ਾਰ 272 ਕੋਰੋਨਾ ਟੈਸਟ ਕੀਤੇ ਹਨ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
ਸੁਪਰੀਮ ਕੋਰਟ ਨੇ ਇਕ ਦਿਨ ’ਚ ਸੁਣਾਏ ਰਿਕਾਰਡ 44 ਫ਼ੈਸਲੇ, ਸਾਬਕਾ ਜੱਜਾਂ ਨੇ ਕੀਤੀ ਤਾਰੀਫ਼
NEXT STORY