ਆਗਰਾ — ਆਗਰਾ 'ਚ ਐਂਟੀ ਨਾਰਕੋਟਿਕਸ ਟਾਸਕ ਫੋਰਸ ਨੇ ਬੁੱਧਵਾਰ ਰਾਤ ਐਕਸਪ੍ਰੈੱਸ ਵੇਅ ਦੇ ਬਮਰੌਲੀ ਕਟਾਰਾ ਇਲਾਕੇ 'ਚ ਇਕ ਟਰੱਕ 'ਚੋਂ 2.20 ਕੁਇੰਟਲ ਗਾਂਜਾ ਬਰਾਮਦ ਕੀਤਾ, ਜਿਸਦੀ ਕੀਮਤ 2.10 ਕਰੋੜ ਰੁਪਏ ਹੈ। ਟਾਸਕ ਫੋਰਸ ਨੇ ਇਹ ਜਾਣਕਾਰੀ ਦਿੱਤੀ। ਐਂਟੀ ਡਰੱਗ ਟਾਸਕ ਫੋਰਸ ਦੇ ਸੀਓ ਇਰਫਾਨ ਨਾਸਿਰ ਖਾਨ ਨੇ ਦੱਸਿਆ ਕਿ ਖੁਫੀਆ ਸੂਚਨਾ ਦੇ ਆਧਾਰ 'ਤੇ ਐਕਸਪ੍ਰੈੱਸ ਵੇਅ ਦੇ ਜ਼ੀਰੋ ਪੁਆਇੰਟ 'ਤੇ ਇਕ ਟਰੱਕ ਨੂੰ ਰੋਕ ਕੇ ਤਲਾਸ਼ੀ ਲਈ ਗਈ।
ਇਹ ਵੀ ਪੜ੍ਹੋ - ਵੱਡੀ ਖ਼ਬਰ: ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮਿਲੀ ਧਮਕੀ, ਮੰਗੀ 2 ਕਰੋੜ ਦੀ ਫਿਰੌਤੀ
ਉਨ੍ਹਾਂ ਦੱਸਿਆ ਕਿ ਤਲਾਸ਼ੀ ਦੌਰਾਨ ਦੋ ਕੁਇੰਟਲ 20 ਕਿਲੋ ਗਾਂਜਾ ਬਰਾਮਦ ਹੋਇਆ ਜੋ ਕਿ ਕਾਪੀ ਨਾਲ ਭਰੇ ਬਕਸਿਆਂ ਵਿੱਚ ਛੁਪਾ ਕੇ ਰੱਖਿਆ ਹੋਇਆ ਸੀ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਦੀ ਪਛਾਣ ਦੀਪਕ ਸਿੰਘ ਉਰਫ ਵਿੱਕੀ ਅਤੇ ਰਾਜਨ ਉਰਫ ਬਾਪੂ ਵਜੋਂ ਹੋਈ ਹੈ। ਸੀਓ ਖਾਨ ਨੇ ਦੱਸਿਆ ਕਿ ਬਰਾਮਦ ਕੀਤੇ ਗਏ ਗਾਂਜੇ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ 2.10 ਕਰੋੜ ਰੁਪਏ ਹੈ।
ਇਹ ਵੀ ਪੜ੍ਹੋ - ਕੈਡਬਰੀ ਚਾਕਲੇਟ 'ਚੋਂ ਨਿਕਲੇ ਕੀੜੇ! ਸ਼ਿਕਾਇਤ ਕਰਨ 'ਤੇ ਕੰਪਨੀ ਨੇ ਦਿੱਤੀ ਇਹ ਸਫਾਈ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਬਿਨਾਂ ਡਰਾਈਵਰ ਦੇ ਟਰੇਨ ਚੱਲਣ ਦੇ ਮਾਮਲੇ 'ਚ DME ਵੱਲੋਂ ਨੋਟਿਸ ਜਾਰੀ, ਲੋਕੋ ਪਾਇਲਟ ਖ਼ਿਲਾਫ਼ ਹੋਇਆ ਐਕਸ਼ਨ
NEXT STORY