ਨਵੀਂ ਦਿੱਲੀ (ਭਾਸ਼ਾ)– ਭਾਰਤ ’ਚ ਇਕ ਦਿਨ ’ਚ ਕੋਰੋਨਾ ਵਾਇਰਸ ਦੇ 2,487 ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਮਹਾਮਾਰੀ ਦੇ ਕੁੱਲ ਮਾਮਲਿਆਂ ਦੀ ਗਿਣਤੀ 4,31,21,599 ਹੋ ਗਈ ਹੈ। ਜਦਕਿ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਹੋ ਕੇ 17,692 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਐਤਵਾਰ ਨੂੰ ਜਾਰੀ ਅੰਕੜਿਆਂ ਮੁਤਾਬਕ ਕੋਵਿਡ-19 ਨਾਲ 13 ਹੋਰ ਮਰੀਜ਼ਾਂ ਦੀ ਮੌਤ ਮਗਰੋਂ ਦੇਸ਼ ’ਚ ਮ੍ਰਿਤਕਾਂ ਦੀ ਗਿਣਤੀ 5,24,214 ’ਤੇ ਪਹੁੰਚੀ।
ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਾਇਰਸ ਦੇ ਕੁੱਲ ਮਾਮਲਿਆਂ ਦਾ 0.04 ਫ਼ੀਸਦੀ ਹੈ, ਜਦਕਿ ਕੋਵਿਡ-19 ਨਾਲ ਸਿਹਤਮੰਦ ਹੋਣ ਦੀ ਰਾਸ਼ਟਰੀ ਦਰ 98.74 ਫ਼ੀਸਦੀ ਦਰਜ ਕੀਤੀ ਗਈ। ਅੰਕੜਿਆਂ ਮੁਤਾਬਕ ਬੀਤੇ 24 ਘੰਟਿਆਂ ’ਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ’ਚ 404 ਮਾਮਲਿਆਂ ਦੀ ਕਮੀ ਦਰਜ ਕੀਤੀ ਗਈ। ਵਾਇਰਸ ਦੀ ਰੋਜ਼ਾਨਾ ਦਰ 0.61 ਫ਼ੀਸਦੀ ਅਤੇ ਹਫ਼ਤਾਵਾਰੀ ਵਾਇਰਸ ਦਰ 0.62 ਫ਼ੀਸਦੀ ਦਰਜ ਕੀਤੀ ਗਈ।
ਮੰਤਰਾਲਾ ਮੁਤਾਬਕ ਇਸ ਬੀਮਾਰੀ ਨਾਲ ਹੁਣ ਤੱਕ ਸਿਹਤਮੰਦ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 4,25,79,693 ਹੋ ਗਈ ਹੈ, ਜਦਕਿ ਮੌਤ ਦਰ 1.22 ਫ਼ੀਸਦੀ ਹੈ। ਦੇਸ਼ ਵਿਆਪੀ ਕੋਵਿਡ-19 ਰੋਕੂ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ 191.32 ਕਰੋੜ ਖ਼ੁਰਾਕਾਂ ਲੋਕਾਂ ਨੂੰ ਦਿੱਤੀਆਂ ਜਾ ਚੁੱਕੀਆਂ ਹਨ।
ਹਿਮਾਚਲ ਨੂੰ ਮਿਲਿਆ ਆਪਣਾ ਪਹਿਲਾ ਵਿਗਿਆਨ ਕੇਂਦਰ, ਅਨੁਰਾਗ ਠਾਕੁਰ ਨੇ ਕੀਤੀ ਘੁੰਡ-ਚੁਕਾਈ
NEXT STORY