ਨੋਇਡਾ - ਰਾਸ਼ਟਰੀ ਰਾਜਧਾਨੀ ਖੇਤਰ ( ਐੱਨ. ਸੀ. ਆਰ.) ’ਚ ਲੁੱਟ-ਖੋਹ ਦੀ 100 ਵਾਰਦਾਤਾਂ ਨੂੰ ਅੰਜਾਮ ਦੇਣ ਦੇ 2 ਕਥਿਤ ਦੋਸ਼ੀਆਂ ਨੂੰ ਗੌਤਮਬੁੱਧ ਨਗਰ ਦੀ ਪੁਲਸ ਨੇ ਸ਼ਨੀਵਾਰ ਦੇਰ ਰਾਤ ਮੁਕਾਬਲੇ ਦੌਰਾਨ ਗ੍ਰਿਫਤਾਰ ਕਰ ਲਿਆ।
ਦੋਵੇਂ ਦੋਸ਼ੀ ਜ਼ਖਮੀ ਹੋ ਗਏ ਹਨ ਅਤੇ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। ਅਪਰ ਪੁਲਸ ਕਮਿਸ਼ਨਰ ਅੰਕੁਰ ਅਗਰਵਾਲ ਨੇ ਦੱਸਿਆ ਕਿ ਥਾਣਾ ਬਿਸਰਖ ਪੁਲਸ ਰੋਜਾ ਪਿੰਡ ਦੇ ਨੇੜੇ ਸ਼ਨੀਵਾਰ ਨੂੰ ਦੇਰ ਰਾਤ ਜਾਂਚ ਕਰ ਰਹੀ ਸੀ, ਤਾਂ ਮੋਟਰਸਾਈਕਲ ਤੇ ਦੋ ਲੋਕ ਆਉਂਦੇ ਦਿਖਾਈ ਦਿੱਤੇ। ਪੁਲਸ ਨੇ ਜਦੋਂ ਉਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਨ੍ਹਾਂ ਨੇ ਪੁਲਸ ਤੇ ਗੋਲੀ ਚਲਾ ਕੇ ਦੌੜਣ ਦੀ ਕੋਸ਼ਿਸ਼ ਕੀਤੀ, ਪਰ ਪੁਲਸ ਦੀ ਜਵਾਬੀ ਫਾਇਰਿੰਗ ’ਚ ਗੋਲੀ ਦੋਵੇਂ ਦੋਸ਼ੀਆਂ ਦੇ ਪੈਰ ’ਚ ਲੱਗੀ ਅਤੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਦਿੱਲੀ-ਐੱਨ.ਸੀ.ਆਰ. 'ਚ ਸੋਮਵਾਰ ਤੋਂ ਸ਼ੁਰੂ ਹੋਣ ਜਾ ਰਹੀ ਮੈਟਰੋ
NEXT STORY