ਨੈਸ਼ਨਲ ਡੈਸਕ: ਡਾਇਰੈਕਟੋਰੇਟ ਜਨਰਲ ਆਫ ਸਿਵਲ ਏਵੀਏਸ਼ਨ (DGCA) ਨੇ ਘਰੇਲੂ ਉਡਾਣ ਦੌਰਾਨ ਆਪਣੀ ਪ੍ਰੇਮਿਕਾ ਨੂੰ ਕਾਕਪਿਟ ਦੇ ਅੰਦਰ ਬੁਲਾਉਣ ਦੇ ਮਾਮਲੇ ਵਿੱਚ ਏਅਰ ਇੰਡੀਆ ਦੇ ਦੋ ਪਾਇਲਟਾਂ ਨੂੰ ਮੁਅੱਤਲ ਕਰਦੇ ਹੋਏ ਉਡਾਨ ਭਰਨ ਤੋਂ ਰੋਕ ਦਿੱਤਾ ਹੈ। ਡੀਜੀਸੀਏ ਦੇ ਇੱਕ ਅਧਿਕਾਰੀ ਨੇ ਮੰਗਲਵਾਰ ਨੂੰ ਦੱਸਿਆ ਕਿ ਇਸ ਘਟਨਾ ਦੇ ਬਾਰੇ ਏਅਰ ਇੰਡੀਆ ਨੂੰ ਰਿਪੋਰਟ ਮਿਲ ਗਈ ਹੈ ਅਤੇ ਮਾਮਲੇ ਦੀ ਜਾਂਚ ਵੀ ਪੂਰੀ ਕਰ ਲਈ ਗਈ ਹੈ।
ਇਹ ਵੀ ਪੜ੍ਹੋ : MRF ਨੇ ਬਣਾਇਆ ਰਿਕਾਰਡ, 1 ਲੱਖ ਰੁਪਏ ਦਾ ਅੰਕੜਾ ਪਾਰ ਕਰਨ ਵਾਲਾ ਭਾਰਤ ਦਾ ਪਹਿਲਾ ਸਟਾਕ ਬਣਿਆ
ਡੀਜੀਸੀਏ ਦੇ ਸੁਰੱਖਿਆ ਨਿਯਮਾਂ ਅਨੁਸਾਰ, ਕਾਕਪਿਟ ਦੇ ਅੰਦਰ ਕਿਸੇ ਵੀ ਅਣਅਧਿਕਾਰਤ ਵਿਅਕਤੀ ਨੂੰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ ਹੈ। ਜੇਕਰ ਅਜਿਹਾ ਹੁੰਦਾ ਹੈ, ਤਾਂ ਇਸ ਨੂੰ ਮਾਨਕਾਂ ਦੀ ਉਲੰਘਣਾ ਮੰਨਿਆ ਜਾਵੇਗਾ। ਏਅਰ ਇੰਡੀਆ ਦੇ ਬੁਲਾਰੇ ਨੇ ਘਟਨਾ ਦਾ ਕੋਈ ਵੀ ਵੇਰਵਾ ਦਿੱਤੇ ਬਿਨਾਂ ਇਕ ਬਿਆਨ ਵਿਚ ਕਿਹਾ ਕਿ ਅਜਿਹੇ ਮਾਮਲਿਆਂ ਨੂੰ ਗੰਭੀਰਤਾ ਨਾਲ ਨਜਿੱਠਿਆ ਜਾਂਦਾ ਹੈ। ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਸਜ਼ਾ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ : ਵਿਦੇਸ਼ਾਂ ਤੱਕ ਪਹੁੰਚੇਗੀ ਅੰਮ੍ਰਿਤਸਰ ਦੀ ਬਾਸਮਤੀ ਦੀ ਮਹਿਕ, 80 ਪਿੰਡਾਂ ਦੇ ਕਿਸਾਨਾਂ ਨੇ ਲਿਆ ਵੱਡਾ ਅਹਿਦ
ਡੀਜੀਸੀਏ ਨੇ ਇਸੇ ਤਰ੍ਹਾਂ ਦੇ ਇਕ ਹੋਰ ਮਾਮਲੇ ਦੀ ਰਿਪੋਰਟ ਨਾ ਕਰਨ 'ਤੇ ਏਅਰ ਇੰਡੀਆ 'ਤੇ 30 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਸੀ। ਬੀਤੀ 27 ਫਰਵਰੀ ਨੂੰ ਏਅਰ ਇੰਡੀਆ ਦੀ ਦਿੱਲੀ-ਦੁਬਈ ਫਲਾਈਟ ਦੌਰਾਨ ਪਾਇਲਟ ਨੇ ਆਪਣੀ ਮਹਿਲਾ ਦੋਸਤ ਨੂੰ ਕਾਕਪਿਟ ਵਿੱਚ ਬੁਲਾਇਆ ਸੀ। ਇਸ ਦੌਰਾਨ ਅਧਿਕਾਰੀ ਨੇ ਕਿਹਾ ਕਿ ਇਸ ਘਟਨਾ 'ਚ ਸ਼ਾਮਲ ਦੋਵੇਂ ਪਾਇਲਟਾਂ ਨੂੰ ਉਡਾਨ ਭਰਨ ਤੋਂ ਵੀ ਰੋਕ ਦਿੱਤਾ ਗਿਆ ਹੈ। ਇਹ ਫਲਾਈਟ ਦਿੱਲੀ ਤੋਂ ਲੇਹ ਜਾ ਰਹੀ ਸੀ।
ਇਹ ਵੀ ਪੜ੍ਹੋ : ਅਮਰੀਕਾ ’ਚ ਮੰਦੀ ਦਾ ਕਹਿਰ! 2 ਮਹੀਨਿਆਂ ’ਚ ਕਰੀਬ ਡੇਢ ਲੱਖ ਲੋਕ ਹੋਏ ਬੇਰੁਜ਼ਗਾਰ
ਨੋਟ - ਇਸ ਖ਼ਬਰ ਦੇ ਸਬੰਧ ਵਿੱਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਆਪਣਾ ਜਵਾਬ
ਸ਼ਖ਼ਸ ਨੇ ਪਤਨੀ ਅਤੇ 3 ਧੀਆਂ ਦਾ ਬੇਰਹਿਮੀ ਨਾਲ ਕੀਤਾ ਕਤਲ, ਫਿਰ ਕਰ ਲਈ ਖ਼ੁਦਕੁਸ਼ੀ
NEXT STORY