ਸ਼੍ਰੀਨਗਰ— ਦੱਖਣੀ ਕਸ਼ਮੀਰ 'ਚ ਬਾਲਟਾਲ ਮਾਰਗ ਤੋਂ ਅਮਰਨਾਥ ਯਾਤਰਾ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਦੋ ਸ਼ਰਧਾਲੂਆਂ ਦੀ ਮੌਤ ਹੋ ਗਈ, ਜਿਸ ਨਾਲ ਇਸ ਸਾਲ ਤੀਰਥਯਾਤਰਾ ਦੌਰਾਨ ਮਰਨ ਵਾਲਿਆਂ ਦੀ ਕੁੱਲ ਗਿਣਤੀ 25 ਹੋ ਗਈ ਹੈ। ਪੁਲਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਮਹਾਰਾਸ਼ਟਰ ਦੇ ਔਰੰਗਾਬਾਦ ਦੇ ਰਹਿਣ ਵਾਲੇ ਪਾਂਡਿਕ ਪਾਂਡੂਰਾਜ (60) ਨੂੰ ਸ਼ਨੀਵਾਰ ਸਵੇਰੇ ਗੁਫਾ ਦੇ ਨੇੜੇ ਦਿਲ ਦਾ ਦੌਰਾ ਪੈ ਗਿਆ। ਉਨ੍ਹਾਂ ਨੂੰ ਨੇੜੇ ਦੇ ਮੈਡੀਕਲ ਸੁਵਿਧਾ ਕੇਂਦਰ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤ ਐਲਾਨ ਕਰ ਦਿੱਤਾ।
ਅਧਿਕਾਰੀ ਨੇ ਦੱਸਿਆ ਕਿ ਰਾਜਸਥਾਨ ਦੇ ਉਦੇਪੁਰ ਦੇ ਰਹਿਣ ਵਾਲੇ ਇਕ ਹੋਰ ਵਿਅਕਤੀ ਕੇ.ਐੱਲ. ਸਾਲਵੀ (59) ਦਾ ਬੀਤੀ ਰਾਤ ਬਾਲਟਾਲ ਮਾਰਗ 'ਤੇ ਬਰਾਰੀਮਾਰਗ ਦੇ ਨੇੜੇ ਦਿਲ ਦੀ ਧੜਕਨ ਰੁਕਣ ਕਾਰਨ ਦਿਹਾਂਤ ਹੋ ਗਿਆ। ਇਸ ਦੇ ਨਾਲ ਹੀ ਇਸ ਸਾਲ 28 ਜੂਨ ਤੋਂ ਸ਼ੁਰੂ ਹੋਈ ਅਮਰਨਾਥ ਯਾਤਰਾ ਦੌਰਾਨ ਮਰਨ ਵਾਲਿਆਂ ਦੀ ਗਿਣਤੀ 25 ਹੋ ਗਈ।
ਹਾਈ ਬਲੱਡ ਪ੍ਰੈਸ਼ਰ ਨਾਲ ਵੀ ਹੋ ਸਕਦੈ ਬ੍ਰੇਨ ਹੈਮਰੇਜ
NEXT STORY