ਹਰਿਦੁਆਰ : ਭਾਰੀ ਬਾਰਿਸ਼ ਕਾਰਨ ਹਰਿਦੁਆਰ ਦੇ ਭੋਰੀ ਡੇਰਾ ਖੇਤਰ ਵਿਚ ਇਕ ਖੰਡਰ ਘਰ ਦੀ ਛੱਤ ਡਿੱਗਣ ਕਾਰਨ 2 ਬੱਚਿਆਂ ਦੀ ਮੌਤ ਹੋ ਗਈ ਅਤੇ 9 ਹੋਰ ਜ਼ਖਮੀ ਹੋ ਗਏ। ਮ੍ਰਿਤਕਾਂ ਦੀ ਪਛਾਣ ਆਸ ਮੁਹੰਮਦ (10) ਅਤੇ ਨਗਮਾ (8) ਵਜੋਂ ਹੋਈ ਹੈ। ਘਟਨਾ ਬਾਰੇ ਜਾਣਕਾਰੀ ਦਿੰਦਿਆਂ ਹਰਿਦੁਆਰ ਦੇ ਜ਼ਿਲ੍ਹਾ ਮੈਜਿਸਟਰੇਟ ਧੀਰਜ ਸਿੰਘ ਗਰਬਿਆਲ ਨੇ ਦੱਸਿਆ, "ਭਾਰੀ ਬਾਰਿਸ਼ ਤੋਂ ਬਾਅਦ ਹਰਿਦੁਆਰ ਦੇ ਬਹਾਦਰਾਬਾਦ ਥਾਣਾ ਖੇਤਰ ਦੇ ਅਧੀਨ ਪੈਂਦੇ ਭੋਰੀ ਡੇਰੇ ਵਿਚ ਇਕ ਮਕਾਨ ਦੀ ਛੱਤ ਡਿੱਗਣ ਕਾਰਨ 11 ਲੋਕ ਮਲਬੇ ਵਿਚ ਫਸ ਗਏ। ਇਸ ਘਟਨਾ ਵਿਚ ਦੋ ਬੱਚਿਆਂ ਆਸ ਮੁਹੰਮਦ (10) ਅਤੇ ਨਗਮਾ (8) ਦੀ ਮੌਤ ਹੋ ਗਈ ਅਤੇ ਤਿੰਨ ਹੋਰ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਬਾਕੀ ਲੋਕ ਵੀ ਹਸਪਤਾਲ ਵਿਚ ਦਾਖਲ ਹਨ ਪਰ ਖਤਰੇ ਤੋਂ ਬਾਹਰ ਹਨ। ਇਹ ਪੁਰਾਣਾ ਘਰ ਖਸਤਾ ਹਾਲਤ ਵਿਚ ਸੀ ਅਤੇ ਭਾਰੀ ਬਾਰਿਸ਼ ਕਾਰਨ ਇਹ ਢਹਿ ਗਿਆ।''
ਇਹ ਵੀ ਪੜ੍ਹੋ : ਲਖਨਊ 'ਚ ਵਕੀਲ ਦਾ ਕਤਲ, Court Marriage ਦੇ ਬਹਾਨੇ ਸੱਦ ਕੇ ਮਾਰੀ ਗੋਲੀ
ਹਰਿਦੁਆਰ ਦੇ ਸੀਨੀਅਰ ਪੁਲਸ ਕਪਤਾਨ (ਐੱਸਐੱਸਪੀ) ਪ੍ਰਮੇਂਦਰ ਸਿੰਘ ਡੋਬਲ ਨੇ ਵੀ ਏਐੱਨਆਈ ਨਾਲ ਗੱਲ ਕੀਤੀ ਅਤੇ ਕਿਹਾ, "ਭਾਰੀ ਬਾਰਿਸ਼ ਕਾਰਨ ਸ਼ਾਮ 7.30 ਤੋਂ 8 ਵਜੇ ਦੇ ਵਿਚਕਾਰ ਇਕ ਘਰ ਢਹਿ ਗਿਆ। ਸਾਨੂੰ ਰਾਤ 8 ਵਜੇ ਦੇ ਕਰੀਬ ਇਕ ਕਾਲ ਮਿਲੀ, ਜਿਸ ਤੋਂ ਬਾਅਦ ਅਧਿਕਾਰੀ ਅਤੇ ਟੀਮਾਂ ਨੂੰ ਮੌਕੇ 'ਤੇ ਪਹੁੰਚਾਇਆ ਗਿਆ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਇਸ ਘਟਨਾ ਵਿਚ ਦੋ ਬੱਚੇ ਆਸ ਮੁਹੰਮਦ ਅਤੇ ਨਗਮਾ ਦੀ ਮੌਤ ਹੋ ਗਈ। ਜ਼ਖਮੀਆਂ ਨੂੰ ਵੱਖ-ਵੱਖ ਹਸਪਤਾਲਾਂ ਵਿਚ ਦਾਖਲ ਕਰਵਾਇਆ ਗਿਆ ਹੈ ਅਤੇ ਮਕਾਨ ਢਹਿਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।'' ਜ਼ਿਲ੍ਹਾ ਮੈਜਿਸਟਰੇਟ ਅਤੇ ਐੱਸਐੱਸਪੀ ਸਥਿਤੀ ਦਾ ਜਾਇਜ਼ਾ ਲੈਣ ਮੌਕੇ ’ਤੇ ਪੁੱਜੇ। ਅਧਿਕਾਰੀਆਂ ਨੇ ਸਥਾਨਕ ਲੋਕਾਂ ਨਾਲ ਗੱਲ ਕੀਤੀ ਅਤੇ ਜ਼ਖਮੀਆਂ ਨੂੰ ਤੁਰੰਤ ਸਥਾਨਕ ਹਸਪਤਾਲ ਲਿਜਾਣ ਦੇ ਆਦੇਸ਼ ਦਿੱਤੇ। ਅਧਿਕਾਰੀਆਂ ਨੇ ਪੂਰੇ ਮਾਮਲੇ ਵਿਚ ਮ੍ਰਿਤਕਾਂ ਅਤੇ ਜ਼ਖ਼ਮੀਆਂ ਨੂੰ ਸਰਕਾਰੀ ਹੁਕਮਾਂ ਅਨੁਸਾਰ ਮੁਆਵਜ਼ਾ ਦੇਣ ਦਾ ਵੀ ਭਰੋਸਾ ਦਿੱਤਾ। ਡੀਐੱਮ ਅਤੇ ਐੱਸਐੱਸਪੀ ਅਨੁਸਾਰ ਪ੍ਰਸ਼ਾਸਨ ਅਤੇ ਪੁਲਸ ਦੀ ਤਰਜੀਹ ਘਟਨਾ ਵਿਚ ਦੱਬੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਦੀ ਹੈ, ਜਿਸ ਤੋਂ ਬਾਅਦ ਮੁਆਵਜ਼ੇ ਦਾ ਐਲਾਨ ਕੀਤਾ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੱਧ ਪ੍ਰਦੇਸ਼ ਦੇ ਸ਼ਿਓਪੁਰ ’ਚ ਬੰਦ ਪਏ 56 ਮਦਰੱਸਿਆਂ ਦੀ ਮਾਨਤਾ ਰੱਦ
NEXT STORY