ਮਿਰਜ਼ਾਪੁਰ : ਮਿਰਜ਼ਾਪੁਰ ਜ਼ਿਲ੍ਹੇ ਦੇ ਚੁਨਾਰ ਥਾਣਾ ਖੇਤਰ ਦੇ ਇੱਕ ਪਿੰਡ ਵਿੱਚ ਨਾਲੇ ਵਿੱਚ ਡਿੱਗਣ ਨਾਲ ਦੋ ਬੱਚਿਆਂ ਦੀ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਦੋਵੇਂ ਸੱਚੇ ਭਰਾ ਸਨ। ਇਕ ਪੁਲਸ ਅਧਿਕਾਰੀ ਨੇ ਮੰਗਲਵਾਰ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ। ਐਡੀਸ਼ਨਲ ਸੁਪਰਡੈਂਟ ਆਫ ਪੁਲਸ (ਏਐੱਸਪੀ) ਓਪੀ ਸਿੰਘ ਨੇ ਦੱਸਿਆ ਕਿ ਸੋਮਵਾਰ ਸ਼ਾਮ ਚੁਨਾਰ ਥਾਣਾ ਖੇਤਰ ਦੇ ਬਗਾਹੀ ਪਿੰਡ ਵਿੱਚ ਨਾਲੇ ਵਿੱਚ ਡਿੱਗਣ ਨਾਲ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ। ਪੁਲਸ ਨੇ ਦੱਸਿਆ ਕਿ ਬੱਚਿਆਂ ਦਾ ਪਿਤਾ ਦੋਵੇਂ ਬੱਚਿਆਂ ਨੂੰ ਘਰ ਛੱਡ ਕੇ ਖੇਤ ਚਲਾ ਗਿਆ ਸੀ।
ਇਹ ਵੀ ਪੜ੍ਹੋ - BREAKING : ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ
ਏਐੱਸਪੀ ਨੇ ਦੱਸਿਆ ਕਿ ਕੇਸ਼ਵਪੁਰ ਵਾਸੀ ਬਿਹਾਰੀ ਆਪਣੀ ਪਤਨੀ ਨਾਲ ਖੇਤਾਂ ਵਿੱਚ ਗਿਆ ਹੋਇਆ ਸੀ। ਉਥੋਂ ਚਾਰਾ ਲੈ ਕੇ ਬਿਹਾਰੀ ਆਪਣੇ ਦੋ ਪੁੱਤਰਾਂ ਸਿਧਾਰਥ (ਅੱਠ) ਅਤੇ ਸ਼ਿਆਮ (ਛੇ) ਨਾਲ ਪਿੰਡ ਪਰਤਿਆ। ਉਨ੍ਹਾਂ ਦੱਸਿਆ ਕਿ ਬਿਹਾਰੀ ਬੱਚਿਆਂ ਨੂੰ ਘਰ ਛੱਡ ਕੇ ਵਾਪਸ ਖੇਤਾਂ ਨੂੰ ਚਲਾ ਗਿਆ। ਕੁਝ ਦੇਰ ਬਾਅਦ ਦੋਵੇਂ ਬੱਚੇ ਆਪਣੇ ਪਿਤਾ ਦੇ ਪਿੱਛੇ ਖੇਤਾਂ ਨੂੰ ਜਾ ਰਹੇ ਸਨ ਕਿ ਰਸਤੇ ਵਿੱਚ ਇੱਕ ਬੱਚਾ ਤਿਲਕ ਕੇ ਪਿੰਡ ਬਗਾਹੀ ਕੋਲ ਸੜਕ ਕਿਨਾਰੇ ਬਣੇ ਨਾਲੇ ਵਿੱਚ ਜਾ ਡਿੱਗਿਆ। ਆਪਣੇ ਭਰਾ ਨੂੰ ਬਚਾਉਣ ਦੀ ਕੋਸ਼ਿਸ਼ ਕਰਦਾ ਹੋਇਆ ਦੂਜਾ ਬੱਚਾ ਵੀ ਤਿਲਕ ਕੇ ਨਾਲੇ ਵਿਚ ਡਿੱਗ ਗਿਆ। ਏ.ਐੱਸ.ਪੀ. ਨੇ ਦੱਸਿਆ ਕਿ ਇਸ ਗੱਲ ਦੀ ਸੂਚਨਾ ਮਿਲਣ 'ਤੇ ਪੁਲਸ ਦੇ ਉੱਚ ਅਧਿਕਾਰੀ ਅਤੇ ਪੁਲਸ ਮੁਲਾਜ਼ਮਾਂ ਮੌਕੇ 'ਤੇ ਪਹੁੰਚ ਗਏ, ਜਿਹਨਾਂ ਨੇ ਤੁਰੰਤ ਬੱਚਿਆਂ ਨੂੰ ਨਾਲੇ 'ਚੋਂ ਬਾਹਰ ਕੱਢਿਆ ਅਤੇ ਹਸਪਤਾਲ ਪਹੁੰਚਾਇਆ। ਹਸਪਤਾਲ ਵਿਖੇ ਡਾਕਟਰਾਂ ਨੇ ਦੋਵਾਂ ਬੱਚਿਆਂ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਸ ਵੱਲੋਂ ਇਸ ਸਬੰਧੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ - ਤੰਦੂਰੀ ਰੋਟੀ ਖਾਣ ਵਾਲੇ ਲੋਕ ਹੋਣ ਸਾਵਧਾਨ, ਵੀਡੀਓ ਵੇਖ ਤੁਸੀਂ ਵੀ ਲਓਗੇ 'ਕਚੀਚੀਆਂ'
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
IT ਇੰਜੀਨੀਅਰ ਨੇ ਦੋਸਤਾਂ ਨਾਲ ਮਿਲ ਰਚੀ ਆਪਣੀ ਹੀ ਕਿਡਨੈਪਿੰਗ ਦੀ ਸਾਜਿਸ਼, ਇੰਝ ਖੁੱਲ੍ਹਿਆ ਭੇਤ
NEXT STORY