ਸ਼੍ਰੀਨਗਰ (ਵਾਰਤਾ)- ਪੁਲਸ ਨੇ ਜੰਮੂ ਅਤੇ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ 'ਚ ਵੀਰਵਾਰ ਨੂੰ 2 ਨਸ਼ੀਲੇ ਪਦਾਰਥ ਤਸਕਰਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਤੋਂ ਨਸ਼ੀਲੇ ਪਦਾਰਥ ਅਤੇ ਨਕਦੀ ਬਰਾਮਦ ਕਰਨ ਦਾ ਦਾਅਵਾ ਕੀਤਾ। ਦੋਸ਼ੀ ਡਰੱਗ ਤਸਕਰਾਂ ਦੀ ਪਛਾਣ ਸੇਮਪੋਰਾ ਸੋਪੋਰ ਵਾਸੀ ਸਾਕਿਬ ਲਤੀਫ਼ ਸੋਫ਼ੀ ਅਤੇ ਬਾਗੀ ਸਨਾ ਬਦਾਮਬਾਗ ਸੋਪੋਰ ਦੇ ਅਦਨਾਨ ਨਸੀਰ ਬਿਸਾਤੀ ਨੂੰ ਚੈੱਕ ਦੌਰਾਨ ਡੋਵਰ ਕ੍ਰਾਸਿੰਗ ਪੱਟਨ ਤੋਂ ਗ੍ਰਿਫ਼ਤਾਰ ਕੀਤਾ ਗਿਆ।
ਪੁਲਸ ਨੇ ਕਿਹਾ ਕਿ ਉਨ੍ਹਾਂ ਦੇ ਕਬਜ਼ੇ ਤੋਂ 80 ਗ੍ਰਾਮ ਚਰਸ ਵਰਗੇ ਪਦਾਰਥ, 104 ਕੈਪਸੂਲ ਅਤੇ 1,02,000 ਰੁਪਏ ਨਕਦ ਬਰਾਮਦ ਕੀਤੇ ਗਏ। ਜਿਸ ਵਾਹਨ 'ਚ ਉਹ ਬਾਰਾਮੂਲਾ ਤੋਂ ਸ਼੍ਰੀਨਗਰ ਜਾ ਰਹੇ ਸਨ, ਉਸ ਨੂੰ ਵੀ ਜ਼ਬਤ ਕਰ ਲਿਆ ਗਿਆ। ਪੁਲਸ ਨੇ ਕਿਹਾ ਕਿ ਦੋਹਾਂ ਨੇ ਮੌਕੇ ਤੋਂ ਦੌੜਨ ਦੀ ਕੋਸ਼ਿਸ਼ ਕੀਤੀ ਪਰ ਚਤੁਰਾਈ ਤੋਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਉਨ੍ਹਾਂ ਕਿਹਾ ਕਿ ਨਾਰਕੋਟਿਕ ਡਰੱਗ ਐਂਡ ਸਾਈਕੋਟ੍ਰੋਪਿਕ ਸਬਸਟੇਂਸ (ਐੱਨ.ਡੀ.ਪੀ.ਐੱਸ.) ਐਕਟ ਦੇ ਅਧੀਨ ਪੁਲਸ ਸਟੇਸ਼ਨ ਪੱਟਨ 'ਚ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਜਾਂਚ ਸ਼ੁਰੂ ਕੀਤੀ ਗਈ ਹੈ।
ਪਹਿਲਵਾਨਾਂ ਦਾ ਧਰਨਾ ਪ੍ਰਦਰਸ਼ਨ; ਜੰਤਰ-ਮੰਤਰ 'ਤੇ ਵੱਡੀ ਗਿਣਤੀ 'ਚ ਸੁਰੱਖਿਆ ਕਰਮੀ ਤਾਇਨਾਤ, ਬੈਰੀਕੇਡਜ਼ ਲਾਏ
NEXT STORY