ਬਹਾਦਰਗੜ੍ਹ : ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਸੰਦਾ ਦੇ ਦੋ ਕਿਸਾਨਾਂ ਨੇ ਆਪਣੇ ਖੇਤਾਂ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਦਿੱਤੀ ਹੈ। ਇਸ ਸਬੰਧੀ ਉਪ ਮੰਡਲ ਖੇਤੀਬਾੜੀ ਅਫ਼ਸਰ ਨੇ ਪੁਲੀਸ ਨੂੰ ਸ਼ਿਕਾਇਤ ਦਿੱਤੀ ਹੈ, ਜਿਸ ਤੋਂ ਬਾਅਦ ਪੁਲਸ ਨੇ ਕਿਸਾਨਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਅਤੇ ਮਾਮਲੇ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਬਹਾਦਰਗੜ੍ਹ 'ਚ ਪ੍ਰਦੂਸ਼ਣ ਦਾ ਪੱਧਰ ਵੀ ਰਿਕਾਰਡ ਪੱਧਰ 'ਤੇ ਪਹੁੰਚ ਗਿਆ ਹੈ। ਅੱਜ ਇੱਥੇ AQI ਪੱਧਰ 457 ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ - ਵੱਡੀ ਖ਼ਬਰ : ਖ਼ਰਾਬ ਮੌਸਮ ਕਾਰਨ 14 ਉਡਾਣਾਂ ਪ੍ਰਭਾਵਿਤ, ਕਈਆਂ ਦਾ ਬਦਲਿਆ ਸਮਾਂ
ਇਸ ਮਾਮਲੇ ਸਬੰਧੀ ਖੇਤੀਬਾੜੀ ਉਪਮੰਡਲ ਅਧਿਕਾਰੀ ਸੁਨੀਲ ਕੌਸ਼ਿਕ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਅੱਜ ਪਿੰਡ ਅਸੰਡਾ ਦੇ ਦੋ ਕਿਸਾਨਾਂ ਨੇ ਆਪਣੀ 12 ਏਕੜ ਤੋਂ ਵੱਧ ਜ਼ਮੀਨ 'ਤੇ ਝੋਨੇ ਦੀ ਫ਼ਸਲ ਦੀ ਰਹਿੰਦ ਖੂੰਹਦ ਨੂੰ ਅੱਗ ਲਗਾ ਦਿੱਤੀ ਹੈ। ਇਸ ਮਗਰੋਂ ਖੇਤੀਬਾੜੀ ਵਿਭਾਗ ਦੀ ਟੀਮ ਨੇ ਮੌਕੇ ’ਤੇ ਜਾ ਕੇ ਪੜਤਾਲ ਕੀਤੀ ਅਤੇ ਪੁਲਸ ਨੂੰ ਮਾਮਲੇ ਦੀ ਲਿਖਤੀ ਸ਼ਿਕਾਇਤ ਦਿੱਤੀ। ਇਸ ਦੇ ਆਧਾਰ ’ਤੇ ਪੁਲਸ ਨੇ ਦੋ ਕਿਸਾਨਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ - ਵਿਆਹ 'ਚ ਲਾੜੀ ਦੀ ਭੈਣ ਨੂੰ ਨਹੀਂ ਮਿਲੀ ਮਠਿਆਈ, ਚੱਲ ਪਈਆਂ ਗੋਲੀਆਂ, ਫਿਰ...
ਖੇਤੀਬਾੜੀ ਉਪਮੰਡਲ ਅਫ਼ਸਰ ਨੇ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਨਾ ਸਿਰਫ਼ ਵਾਤਾਵਰਨ ਨੂੰ ਨੁਕਸਾਨ ਹੁੰਦਾ ਹੈ। ਸਗੋਂ ਜੀਵ ਵੀ ਅੱਗ ਵਿਚ ਸੜ ਕੇ ਨਾਸ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ 1000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਪ੍ਰੋਤਸਾਹਨ ਰਾਸ਼ੀ ਵੀ ਦਿੱਤੀ ਜਾ ਰਹੀ ਹੈ। ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ - ਸਰਕਾਰ ਦਾ ਵੱਡਾ ਫ਼ੈਸਲਾ: ਸਕੂਲ ਬੰਦ ਕਰਨ ਦੇ ਹੁਕਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਾਬਾਲਗ ਧੀ ਨਾਲ ਜਬਰ-ਜ਼ਿਨਾਹ ਦੇ ਦੋਸ਼ੀ ਨੂੰ 25 ਸਾਲ ਦੀ ਜੇਲ੍ਹ
NEXT STORY