ਕੋਲਕਾਤਾ (ਭਾਸ਼ਾ) - ਕੋਲਕਾਤਾ ’ਚ 2 ਧੜਿਆਂ ਵਿਚਾਲੇ ਹਿੰਸਕ ਝੜਪ ਹੋਈ, ਜਿਸ ਦੌਰਾਨ ਬੰਬ ਵੀ ਸੁੱਟੇ ਗਏ ਅਤੇ ਗੋਲੀਬਾਰੀ ਵੀ ਕੀਤੀ ਗਈ। ਇਸ ਝੜਪ ਦੌਰਾਨ 2 ਲੋਕ ਜ਼ਖਮੀ ਹੋ ਗਏ। ਪੁਲਸ ਨੇ ਸੋਮਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ। ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਦੱਖਣੀ ਕੋਲਕਾਤਾ ਦੇ ਗੋਲਪਾਰਕ ਇਲਾਕੇ ’ਚ ਰਵਿੰਦਰ ਸਰੋਵਰ ਪੁਲਸ ਥਾਣਾ ਖੇਤਰ ਦੇ ਅਧੀਨ ਹੋਈ ਹਿੰਸਾ ਦੇ ਮਾਮਲੇ ’ਚ 10 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਹਾਲਾਤ ਹੁਣ ਕੰਟਰੋਲ ’ਚ ਹਨ।
ਇਹ ਵੀ ਪੜ੍ਹੋ : Gold-Silver Price: ਬਜਟ ਤੋਂ ਪਹਿਲਾਂ ਚਾਂਦੀ 1 ਲੱਖ ਤੇ ਸੋਨਾ 42 ਹਜ਼ਾਰ ਰੁਪਏ ਸਸਤਾ
ਉਨ੍ਹਾਂ ਦੱਸਿਆ ਕਿ ਹਿੰਸਕ ਝੜਪ ’ਚ ਸ਼ਾਮਲ ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਜਾਰੀ ਹੈ। ਐਤਵਾਰ ਰਾਤ ਲੱਗਭਗ ਸਾਢੇ 8 ਵਜੇ ਕੰਕੁਲੀਆ ਰੋਡ ’ਤੇ ਉਸ ਸਮੇਂ ਹਿੰਸਾ ਭੜਕ ਉੱਠੀ, ਜਦੋਂ ਦੂਜੇ ਇਲਾਕੇ ਤੋਂ ਨੌਜਵਾਨਾਂ ਦਾ ਇਕ ਗਰੁੱਪ ਇਲਾਕੇ ’ਚ ਦਾਖਲ ਹੋ ਗਿਆ ਅਤੇ ਸਥਾਨਕ ਲੋਕਾਂ ਨਾਲ ਉਨ੍ਹਾਂ ਦਾ ਟਕਰਾਅ ਹੋਇਆ। ਅਧਿਕਾਰੀ ਨੇ ਦੱਸਿਆ ਕਿ ਝੜਪ ਦੇ ਦੌਰਾਨ ਦੇਸੀ ਬੰਬ ਸੁੱਟੇ ਗਏ। ਇਲਾਕੇ ਤੋਂ ਖਾਲੀ ਕਾਰਤੂਸ ਅਤੇ ਛਰ੍ਹੇ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਬਾਅਦ ’ਚ ਭੀੜ ਨੇ ਕਈ ਮੋਟਰਸਾਈਕਲਾਂ ਦੀ ਭੰਨਤੋੜ ਕੀਤੀ।
ਇਹ ਵੀ ਪੜ੍ਹੋ : ਗੈਸ ਸਿਲੰਡਰ, FASTag, ਸਿਗਰੇਟ ਸਣੇ ਕਈ ਚੀਜ਼ਾਂ 'ਚ ਅੱਜ ਤੋਂ ਹੋਵੇਗਾ ਬਦਲਾਅ, ਜੇਬ 'ਤੇ ਪਵੇਗਾ ਅਸਰ!
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
SIR ਨੂੰ ਲੈ ਕੇ ਚੋਣ ਕਮਿਸ਼ਨ ’ਤੇ ਭੜਕੀ ਮਮਤਾ, ਮੀਟਿੰਗ ਵਿਚਾਲੇ ਛੱਡ ਕੇ ਨਿਕਲੀ
NEXT STORY