ਕਰਨਾਲ (ਕੰਬੋਜ/ਭਾਸ਼ਾ)- ਹਰਿਆਣਾ 'ਚ ਕਰਨਾਲ ਦੀ ਇਕ ਅਦਾਲਤ ਨੇ ਹਾਲ 'ਚ ਵਿਸਫ਼ੋਟਕਾਂ ਨਾਲ ਗ੍ਰਿਫ਼ਤਾਰ ਕੀਤੇ ਗਏ ਪਾਕਿਸਤਾਨ ਨਾਲ ਜੁੜੇ ਚਾਰ ਸ਼ੱਕੀ ਅੱਤਵਾਦੀਆਂ 'ਚੋਂ 2 ਦਾ ਪੁਲਸ ਰਿਮਾਂਡ ਤਿੰਨ ਦਿਨ ਲਈ ਵਧਾ ਦਿੱਤਾ ਹੈ ਅਤੇ ਬਾਕੀ 2 ਸ਼ੱਕੀਆਂ ਨੂੰ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ। ਸੂਤਰਾਂ ਅਨੁਸਾਰ ਜਿਹੜੇ 2 ਦੋਸ਼ੀਆਂ ਦਾ ਪੁਲਸ ਰਿਮਾਂਡ ਵਧਾਇਆ ਗਿਆ ਹੈ, ਉਨ੍ਹਾਂ ਨੂੰ ਇਸ ਮਾਮਲੇ ਦੇ ਸਿਲਸਿਲੇ 'ਚ ਤੇਲੰਗਾਨਾ ਲਿਜਾਏ ਜਾਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਕਰਨਾਲ ’ਚ ਕਾਰ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ, 4 ਲੋਕਾਂ ਦੀ ਮੌਤ
ਦੱਸਣਯੋਗ ਹੈ ਕਿ 5 ਮਈ ਨੂੰ ਹਰਿਆਣਾ ਪੁਲਸ ਨੇ ਪੰਜਾਬ ਵਾਸੀ ਉਕਤ ਚਾਰ ਸ਼ੱਕੀ ਅੱਤਵਾਦੀਆਂ ਨੂੰ ਫੜਿਆ ਸੀ। ਪੁਲਸ ਸੂਤਰਾਂ ਅਨੁਸਾਰ, ਜਦੋਂ ਚਾਰੇ ਸ਼ੱਕੀਆਂ ਨੂੰ ਕਰਨਾਲ 'ਚ ਫੜਿਆ ਗਿਆ ਸੀ ਤਾਂ ਉਸ ਸਮੇਂ ਉਹ ਵਿਸਫ਼ੋਟਕ ਦੇਣ ਲਈ ਤੇਲੰਗਾਨਾ ਜਾ ਰਹੇ ਸਨ। ਇਨ੍ਹਾਂ ਕੋਲੋਂ ਹਥਿਆਰ, ਗੋਲਾ-ਬਾਰੂਦ ਅਤੇ ਆਈ.ਈ.ਡੀ. ਬਰਾਮਦ ਕੀਤੇ ਗਏ ਸਨ। ਪੁਲਸ ਅਨੁਸਾਰ, ਚਾਰੇ ਸ਼ੱਕੀਆਂ ਦੀ ਪਛਾਣ ਲੁਧਿਆਣਾ ਦੇ ਭਾਟਿਆਨ ਪਿੰਡ ਵਾਸੀ ਭੂਪਿੰਦਰ ਸਿੰਘ ਅਤੇ ਫਿਰੋਜ਼ਪੁਰ ਦੇ ਵਿਨਿਜੋਕ ਪਿੰਡ ਵਾਸੀ ਗੁਰਪ੍ਰੀਤ ਸਿੰਘ, ਪਰਮਿੰਦਰ ਸਿੰਘ ਅਤੇ ਅਮਨਦੀਪ ਸਿੰਘ ਦੇ ਰੂਪ 'ਚ ਹੋਈ ਹੈ, ਜੋ ਤੇਲੰਗਾਨਾ ਦੇ ਆਦਿਲਾਬਾਦ ਜਾ ਰਹੇ ਸਨ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
ਰਾਸ਼ਟਰਪਤੀ ਰਾਮਨਾਥ ਕੋਵਿੰਦ ਪਹੁੰਚੇ ਜਮਾਇਕਾ, ਪੀ.ਐੱਮ. ਐਂਡਰਿਊ ਨੇ ਕੀਤਾ ਨਿੱਘਾ ਸਵਾਗਤ
NEXT STORY