ਜੰਮੂ/ਸ਼੍ਰੀਨਗਰ (ਅਰੁਣ)– ਸੁਰੱਖਿਆ ਦਸਤਿਆਂ ਵੱਲੋਂ ਜ਼ਿਲ੍ਹਾ ਬਾਰਾਮੂਲਾ ’ਚ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਨਾਲ ਜੁੜੇ 2 ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕਰ ਕੇ ਹਥਿਆਰ, ਗੋਲਾ-ਬਾਰੂਦ ਅਤੇ ਇਤਰਾਜ਼ਯੋਗ ਸਮੱਗਰੀ ਬਰਾਮਦ ਕੀਤੀ ਗਈ।
ਇਹ ਖ਼ਬਰ ਵੀ ਪੜ੍ਹੋ - ਸੋਸ਼ਲ ਮੀਡੀਆ 'ਤੇ ਮਿਲੀ ਲੰਡਨ ਦੀ ਕੁੜੀ ਨੇ ਚਾੜ੍ਹ 'ਤਾ ਚੰਨ, ਮੱਥਾ ਪਿੱਟਦਾ ਰਹਿ ਗਿਆ ਪੰਜਾਬੀ ਨੌਜਵਾਨ
ਬਾਰਾਮੂਲਾ ਪੁਲਸ ਨੇ ਫ਼ੌਜ ਤੇ ਕੇਂਦਰੀ ਰਿਜ਼ਰਵ ਪੁਲਸ ਬਲ (ਸੀ. ਆਰ. ਪੀ. ਐੱਫ.) ਨਾਲ ਸਾਂਝੀ ਕਾਰਵਾਈ ਦੌਰਾਨ ਉਕਤ ਅੱਤਵਾਦੀ ਨੂੰ ਫੜ ਕੇ ਉਸ ਦੇ ਕਬਜ਼ੇ ਤੋਂ 1 ਪਿਸਤੌਲ, 1 ਮੈਗਜ਼ੀਨ, 8 ਜਿਊਂਦੇ ਰਾਊਂਡ ਤੇ ਇਤਰਾਜ਼ਯੋਗ ਸਮੱਗਰੀ ਬਰਾਮਦ ਕੀਤੀ ਗਈ। ਪੁਲਸ ਦੀ ਪੁੱਛਗਿੱਛ ਦੌਰਾਨ ਦੋਸ਼ੀ ਨੇ ਆਪਣੇ ਸਾਥੀ ਪਰਵੇਜ਼ ਅਹਿਮਦ ਨਿਵਾਸੀ ਤਕੀਆ ਵਗੂਰਾ ਬਾਰੇ ਜਾਣਕਾਰੀ ਦਿੱਤੀ। ਬਾਰਾਮੂਲਾ ਪੁਲਸ ਅਤੇ ਸੁਰੱਖਿਆ ਦਸਤਿਆਂ ਦੀ ਸਾਂਝੀ ਪਾਰਟੀ ਨੇ ਛਾਪਾ ਮਾਰ ਕੇ ਪਰਵੇਜ਼ ਅਹਿਮਦ ਨੂੰ ਵੀ ਗ੍ਰਿਫਤਾਰ ਕਰ ਲਿਆ। ਉਸ ਦੀ ਨਿਸ਼ਾਨਦੇਹੀ ’ਤੇ ਸੁਰੱਖਿਆ ਦਸਤਿਆਂ ਨੇ 2 ਹੈਂਡ ਗ੍ਰੇਨੇਡ ਬਰਾਮਦ ਕੀਤੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਵੇਂ ਸੰਸਦ ਭਵਨ ’ਚ ਹੁੰਦੇ ਹੀ ਘੁਟਣ, ਸੱਤਾ ਤਬਦੀਲੀ ਤੋਂ ਬਾਅਦ ਇਸ ਦੀ ਬਿਹਤਰ ਵਰਤੋਂ ਹੋਵੇਗੀ : ਕਾਂਗਰਸ
NEXT STORY