ਓਡੀਸ਼ਾ (ਭਾਸ਼ਾ) : ਓਡੀਸ਼ਾ ਦੇ ਬਾਲਾਸੋਰ ਜ਼ਿਲ੍ਹੇ ਵਿਚ ਸ਼ਨੀਵਾਰ ਨੂੰ ਅਸਮਾਨੀ ਬਿਜਲੀ ਡਿੱਗਣ ਨਾਲ ਘੱਟੋ-ਘੱਟ 2 ਲੋਕਾਂ ਦੀ ਮੌਤ ਹੋ ਗਈ, ਜਦੋਂਕਿ ਤਿੰਨ ਹੋਰ ਜ਼ਖਮੀ ਹੋ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਇਕ ਅਧਿਕਾਰੀ ਨੇ ਦੱਸਿਆ ਕਿ ਜਦੋਂ ਇਹ ਲੋਕ ਸੋਰੋ ਥਾਣਾ ਖੇਤਰ ਦੇ ਰਾਪੀਤਾਂਬਰ ਪਿੰਡ 'ਚ ਖੇਤਾਂ 'ਚ ਕੰਮ ਕਰ ਰਹੇ ਸਨ ਤਾਂ ਉਨ੍ਹਾਂ 'ਤੇ ਬਿਜਲੀ ਡਿੱਗ ਪਈ। ਉਨ੍ਹਾਂ ਦੱਸਿਆ ਕਿ ਪਿੰਡ ਵਾਸੀ ਅਤੇ ਪਰਿਵਾਰਕ ਮੈਂਬਰ ਪੀੜਤਾਂ ਨੂੰ ਸੋਰੋ ਕਮਿਊਨਿਟੀ ਹੈਲਥ ਸੈਂਟਰ ਲੈ ਗਏ ਜਿੱਥੇ ਡਾਕਟਰਾਂ ਨੇ ਦੋ ਨੂੰ ਮ੍ਰਿਤਕ ਐਲਾਨ ਦਿੱਤਾ। ਅਧਿਕਾਰੀ ਮੁਤਾਬਕ ਤਿੰਨ ਜ਼ਖ਼ਮੀਆਂ ਦੀ ਹਾਲਤ ਨਾਜ਼ੁਕ ਹੈ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਸੋਰੋ ਥਾਣੇ ਦੇ ਇੰਚਾਰਜ ਇੰਸਪੈਕਟਰ ਪ੍ਰਭਾਂਸ਼ੂ ਮਿਸ਼ਰਾ ਨੇ ਦੱਸਿਆ ਕਿ ਇਸ ਘਟਨਾ ਦੇ ਸਬੰਧ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਲਿਜਾਇਆ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਰਨਾਟਕ ਦੇ ਬਿਦਰ 'ਚ ਆਇਆ 2.6 ਤੀਬਰਤਾ ਦਾ ਭੂਚਾਲ, ਜਾਨੀ ਤੇ ਮਾਲੀ ਨੁਕਸਾਨ ਤੋਂ ਹੋਇਆ ਬਚਾਅ
NEXT STORY