ਛੱਤੀਸਗੜ੍ਹ – ਛੱਤੀਸਗੜ੍ਹ ਦੇ ਨਾਰਾਇਣਪੁਰ ਵਿਚ ਭਾਰਤੀ ਸੁਰੱਖਿਆ ਫੋਰਸਾਂ ਨੂੰ ਨਿਸ਼ਾਨਾ ਬਣਾਏ ਜਾਣ ਦੀ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ। ਬੁੱਧਵਾਰ ਨੂੰ ਭਾਰਤ-ਤਿੱਬਤ ਸੀਮਾ ਪੁਲਸ (ਆਈ. ਟੀ. ਬੀ. ਪੀ.) ਨੇ ਚਿਖਪਾਲ ਪਿੰਡ ਨੇੜੇ 2 ਪ੍ਰੈਸ਼ਰ ਕੁਕਰ ਆਈ. ਈ. ਡੀ. ਬੰਬ ਬਰਾਮਦ ਕੀਤੇ ਜਿਨ੍ਹਾਂ ਨੂੰ ਜ਼ਮੀਨ ਦੇ ਅੰਦਰ ਲੁਕਾਇਆ ਗਿਆ ਸੀ। ਧਮਾਕਾ ਹੋਣ ਤੋਂ ਪਹਿਲਾਂ ਹੀ ਆਈ. ਟੀ. ਬੀ. ਪੀ. ਨੇ ਇਨ੍ਹਾਂ ਨੂੰ ਨਸ਼ਟ ਕਰ ਦਿੱਤਾ। ਇਲਾਕੇ ਵਿਚ ਸੁਰੱਖਿਆ ਫੋਰਸਾਂ ਨੇ ਸਰਚ ਆਪ੍ਰੇਸ਼ਨ ਸ਼ੁਰੂ ਕਰ ਦਿੱਤਾ ਹੈ, ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਕਿ ਇਹ ਕੰਮ ਨਕਸਲੀਆਂ ਦਾ ਹੋ ਸਕਦਾ ਹੈ।
ਜ਼ਿਕਰਯੋਗ ਹੈ ਕਿ ਛੱਤੀਸਗੜ੍ਹ ਦੇ ਕਈ ਇਲਾਕਿਆਂ ਵਿਚ ਨਕਸਲੀਆਂ ਦੀ ਦਹਿਸ਼ਤ ਵਧਦੀ ਜਾ ਰਹੀ ਹੈ, ਭਾਰਤੀ ਫੌਜ ਦੇ ਜਵਾਨਾਂ ਨੂੰ ਨਿਸ਼ਾਨਾ ਬਣਾਉਣ ਅਤੇ ਨੁਕਸਾਨ ਪਹੁਚਾਉਣ ਲਈ ਆਏ ਦਿਨ ਅਜਿਹੇ ਨਾਪਾਕ ਇਰਾਦਿਆਂ ਨੂੰ ਅੰਜ਼ਾਮ ਦੇਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਇਸ ਤੋਂ ਪਹਿਲਾਂ 17 ਮਈ ਨੂੰ ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ ਵਿਚ ਨਕਸਲੀਆਂ ਨੇ ਫੋਰਸ ਦੇ ਜੁਆਇੰਟ ਕੈਂਪ ’ਤੇ ਫਾਇਰਿੰਗ ਕਰ ਦਿੱਤੀ ਸੀ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
IMA ਨੇ ਪੀ.ਐੱਮ. ਮੋਦੀ ਨੂੰ ਲਿਖੀ ਚਿੱਠੀ, ਕਿਹਾ- ਰਾਮਦੇਵ 'ਤੇ ਦੇਸ਼ਧ੍ਰੋਹ ਦਾ ਮਾਮਲਾ ਦਰਜ ਹੋਣਾ ਚਾਹੀਦੈ
NEXT STORY