ਕੋਟਾ : ਰਾਜਸਥਾਨ ਦੇ ਕੋਟਾ ਸ਼ਹਿਰ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇੱਥੋਂ ਦੇ ਜਵਾਹਰ ਨਗਰ ਥਾਣਾ ਖੇਤਰ ਅਧੀਨ ਪੈਂਦੇ ਇੰਦਰਾ ਵਿਹਾਰ ਵਿੱਚ ਇੱਕ 2 ਮੰਜ਼ਿਲਾ ਇਮਾਰਤ ਅਚਾਨਕ ਜ਼ਮੀਨਦੋਜ਼ ਹੋ ਗਈ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਹਫੜਾ-ਦਫੜੀ ਦਾ ਮਾਹੌਲ ਬਣ ਗਿਆ ਹੈ।
ਤਾਜ਼ਾ ਜਾਣਕਾਰੀ ਅਨੁਸਾਰ, ਰਾਹਤ ਅਤੇ ਬਚਾਅ ਕਾਰਜਾਂ ਦੌਰਾਨ ਹੁਣ ਤੱਕ 4 ਤੋਂ 5 ਵਿਅਕਤੀਆਂ ਨੂੰ ਮਲਬੇ ਵਿੱਚੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। 20 ਬੱਚਿਆਂ ਦੇ ਮਲਬੇ ਹੇਠ ਦਬੇ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ, ਜਿਨ੍ਹਾਂ ਦੀ ਭਾਲ ਲਈ ਸਰਚ ਆਪ੍ਰੇਸ਼ਨ ਲਗਾਤਾਰ ਜਾਰੀ ਹੈ।
ਹਾਦਸੇ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ, ਐਂਬੂਲੈਂਸ ਅਤੇ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਹਨ। ਇਮਾਰਤ ਦੇ ਡਿੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਪੁਲਸ ਪ੍ਰਸ਼ਾਸਨ ਅਤੇ ਰਾਹਤ ਟੀਮਾਂ ਵੱਲੋਂ ਮਲਬਾ ਹਟਾਉਣ ਅਤੇ ਫਸੇ ਹੋਏ ਲੋਕਾਂ ਨੂੰ ਬਚਾਉਣ ਲਈ ਪੂਰੀ ਵਾਹ ਲਗਾਈ ਜਾ ਰਹੀ ਹੈ।
ਭਾਰਤ ’ਚ ਮੁਸਲਮਾਨਾਂ ਦੀ ਆਬਾਦੀ ਕਦੇ ਵੀ ਹਿੰਦੂਆਂ ਤੋਂ ਵੱਧ ਨਹੀਂ ਹੋਵੇਗੀ : ਓਵੈਸੀ
NEXT STORY