ਧਾਰ (ਮਪ) : ਮੱਧ ਪ੍ਰਦੇਸ਼ ਦੇ ਧਾਰ ਜ਼ਿਲ੍ਹੇ ਦੇ ਇੱਕ ਸਰਕਾਰੀ ਹੋਸਟਲ ਵਿੱਚ ਬਿਜਲੀ ਦਾ ਕਰੰਟ ਲੱਗਣ ਨਾਲ ਦੋ ਆਦਿਵਾਸੀ ਵਿਦਿਆਰਥੀਆਂ ਦੀ ਮੌਤ ਹੋ ਗਈ। ਇਕ ਅਧਿਕਾਰੀ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਘਟਨਾ ਜ਼ਿਲ੍ਹਾ ਹੈੱਡਕੁਆਰਟਰ ਤੋਂ ਲਗਭਗ 50 ਕਿਲੋਮੀਟਰ ਦੂਰ ਰਿੰਗਨੋਦ ਵਿੱਚ ਰਾਜ ਅਨੁਸੂਚਿਤ ਜਾਤੀ ਭਲਾਈ ਵਿਭਾਗ ਦੁਆਰਾ ਚਲਾਏ ਜਾ ਰਹੇ ਸੀਨੀਅਰ ਵਿਦਿਆਰਥੀ ਹੋਸਟਲ ਵਿੱਚ ਮੰਗਲਵਾਰ ਰਾਤ ਨੂੰ ਵਾਪਰੀ ਹੈ।
ਇਹ ਵੀ ਪੜ੍ਹੋ - ਕੇਲੇ ਖਾਣ ਦੇ ਸ਼ੌਕੀਨ ਸਾਵਧਾਨ, ਦੇਖੋ ਕਿਵੇਂ ਥੁੱਕ ਲਾ ਵੇਚ ਰਿਹਾ ਸੀ ਕੇਲੇ, ਬਣ ਗਈ ਵੀਡੀਓ
ਵਿਭਾਗ ਦੇ ਸਹਾਇਕ ਕਮਿਸ਼ਨਰ ਬ੍ਰਿਜਕਾਂਤ ਸ਼ੁਕਲਾ ਨੇ ਕਿਹਾ, 'ਕੁਝ ਖ਼ਰਾਬੀ ਕਾਰਨ ਹੋਸਟਲ ਵਿੱਚ ਪਾਣੀ ਦੀ ਟੈਂਕੀ ਨੇੜੇ ਬਿਜਲੀ ਦੀ ਤਾਰ ਡਿੱਗ ਗਈ। ਜਦੋਂ ਵਿਕਾਸ ਅਤੇ ਆਕਾਸ਼ (17) ਨਾਂ ਦੇ ਦੋ ਵਿਦਿਆਰਥੀ ਟੈਂਕੀ ਤੋਂ ਪਾਣੀ ਲੈਣ ਗਏ ਤਾਂ ਉਹ ਬਿਜਲੀ ਦੀ ਤਾਰਾਂ ਦੇ ਸੰਪਰਕ ਵਿੱਚ ਆ ਗਏ।' ਉਹਨਾਂ ਨੇ ਦੱਸਿਆ ਕਿ ਕਰੰਟ ਲੱਗਣ ਤੋਂ ਤੁਰੰਤ ਬਾਅਦ ਉਹਨਾਂ ਦੋਵਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਕਿਹਾ ਕਿ ਜਾਂਚ ਦੇ ਆਧਾਰ ’ਤੇ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ - ਵਿਦਿਆਰਥੀਆਂ ਨੂੰ ਸਰਕਾਰ ਦੇਵੇਗੀ 4 ਲੱਖ ਰੁਪਏ, ਬੱਸ ਕਰਨਾ ਹੋਵੇਗਾ ਇਹ ਕੰਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਫੋਨ 'ਚ ਮੌਜੂਦ ਇਹ ਐੱਪ ਪਹੁੰਚਾ ਸਕਦੀ ਹੈ ਜੇਲ! ਨਵੇਂ ਨਿਯਮਾਂ ਕਰਨਗੇ ਸਖ਼ਤੀ
NEXT STORY