ਹਰਿਆਣਾ: ਇਸ ਸਮੇਂ ਹਰਿਆਣਾ ਦੇ ਹਿਸਾਰ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਸ ਨੂੰ ਸੁਣ ਕੇ ਤੁਹਾਡੀ ਰੂਹ ਕੰਬ ਜਾਵੇਗੀ। ਹਰਿਆਣਾ ਦੇ ਹਿਸਾਰ ਵਿਚ ਉਸ ਸਮੇਂ ਸਨਸਨੀ ਫ਼ੈਲ ਗਈ, ਜਦੋਂ ਇਕ ਨਿੱਜੀ ਸਕੂਲ ਦੇ ਪ੍ਰਿੰਸੀਪਲ ਦਾ 2 ਵਿਦਿਆਰਥੀਆਂ ਵਲੋਂ ਬੜੀ ਹੀ ਬੇਰਹਿਮੀ ਨਾਲ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਬਾਅਦ ਉਕਤ ਵਿਦਿਆਰਥੀ ਪ੍ਰਿੰਸੀਪਲ ਨੂੰ ਲਹੂ-ਲੁਹਾਨ ਕਰਕੇ ਮੌਕੇ ਤੋਂ ਦੌੜ ਗਏ। ਇਸ ਘਟਨਾ ਨਾਲ ਸਕੂਲ ਦੇ ਬਾਕੀ ਦੇ ਵਿਦਿਆਰਥੀ ਅਤੇ ਅਧਿਆਪਕ ਕੰਬ ਗਏ ਅਤੇ ਉਹਨਾਂ ਨੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ।
ਇਹ ਵੀ ਪੜ੍ਹੋ - ਭਾਰਤ ਬੰਦ ਦੌਰਾਨ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ, ਸਕੂਲਾਂ 'ਚ ਛੁੱਟੀ ਜਾਂ...
ਦੱਸ ਦੇਈਏ ਕਿ ਅੱਜ ਗੁਰੂ ਪੂਰਨਿਮਾ ਦਾ ਦਿਨ ਹੈ ਅਤੇ ਅੱਜ ਦੇ ਹੀ ਦਿਨ ਬੱਚਿਆਂ ਨੂੰ ਸਿੱਖਿਆ ਦੇਣ ਵਾਲੇ ਗੁਰੂ ਦਾ ਤੇਜ਼ਧਾਰ ਚਾਕੂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਦੂਜੇ ਪਾਸੇ ਕਤਲ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਬਾਅਦ ਦੋਵੇਂ ਵਿਦਿਆਰਥੀ ਮੌਕੇ ਤੋਂ ਫ਼ਰਾਰ ਹੋ ਗਏ। ਇਸ ਘਟਨਾ ਦਾ ਪਤਾ ਲੱਗਣ 'ਤੇ ਗੰਭੀਰ ਰੂਪ ਵਿਚ ਜ਼ਖ਼ਮੀ ਪ੍ਰਿੰਸੀਪਲ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿਥੇ ਉਸ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ - ਫਿਰ ਲਾਗੂ ਹੋਇਆ WORK FROM HOME, ਇਹ ਕਰਮਚਾਰੀ ਕਰਨਗੇ ਘਰੋਂ ਕੰਮ
ਪੁਲਸ ਨੇ ਘਟਨਾ ਸਥਾਨ 'ਤੇ ਸੀਨ ਆਫ ਕ੍ਰਾਈਮ ਟੀਮ ਨੂੰ ਵੀ ਬੁਲਾ ਲਿਆ ਹੈ। ਪੁਲਸ ਨੇ ਦੋਸ਼ੀ ਵਿਦਿਆਰਥੀਆਂ ਦੀ ਪਛਾਣ ਕਰ ਲਈ ਹੈ। ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ। ਹਮਲੇ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋਇਆ। ਇਸ ਮਾਮਲੇ ਦੀ ਜਾਂਚ ਕਰਨ ਲਈ ਪੁਲਸ ਵਲੋਂ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ - ਭਲਕੇ ਤੋਂ ਬੰਦ ਕਈ ਸਕੂਲ-ਕਾਲਜ, ਮੀਂਹ ਕਾਰਨ ਅਗਲੇ 48 ਘੰਟੇ ਅਲਰਟ ਰਹਿਣ ਦੀ ਚਿਤਾਵਨੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ED ਦੇ ਸ਼ਿਕੰਜੇ 'ਚ ਆਏ ਮਸ਼ਹੂਰ ਸਿਤਾਰੇ; 29 ਅਦਾਕਾਰਾਂ, ਇਨਫਲੂਐਂਸਰਾਂ ਤੇ ਯੂਟਿਊਬਰਾਂ ਵਿਰੁੱਧ ਕੇਸ ਦਰਜ
NEXT STORY