ਸ਼੍ਰੀਨਗਰ/ਜੰਮੂ (ਉਦੈ/ਅਰੁਣ)- ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲੇ ਦੇ ਨਿਹਾਮਾ ’ਚ ਸੋਮਵਾਰ ਸਵੇਰੇ ਸ਼ੁਰੂ ਹੋਏ ਮੁਕਾਬਲੇ ’ਚ ਜੰਮੂ-ਕਸ਼ਮੀਰ ਪੁਲਸ ਅਤੇ ਫੌਜ ਦੇ ਜਵਾਨਾਂ ਨੇ ਪਾਬੰਦੀਸ਼ੁਦਾ ਸੰਗਠਨ ਲਸ਼ਕਰ-ਏ-ਤੋਇਬਾ ਦੇ 2 ਅੱਤਵਾਦੀਆਂ ਨੂੰ ਮਾਰ ਮੁਕਾਇਆ। ਮਾਰੇ ਗਏ ਅੱਤਵਾਦੀਆਂ ’ਚੋਂ ਇਕ ਦੀ ਪਛਾਣ ਲਸ਼ਕਰ ਦੇ ਕਮਾਂਡਰ ਰਿਆਜ਼ ਅਹਿਮਦ ਡਾਰ ਵਜੋਂ ਹੋਈ ਹੈ। ਸੁਰੱਖਿਆ ਬਲਾਂ ਵੱਲੋਂ ਇਲਾਕੇ ਵਿਚ ਤਲਾਸ਼ੀ ਮੁਹਿੰਮ ਜਾਰੀ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਜੰਮੂ-ਕਸ਼ਮੀਰ ਪੁਲਸ ਤੇ ਫੌਜ ਦੇ ਜਵਾਨਾਂ ਨੂੰ ਪੁਲਵਾਮਾ ਜ਼ਿਲੇ ਦੇ ਨਿਹਾਮਾ ’ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ। ਸੋਮਵਾਰ ਨੂੰ ਜਦੋਂ ਸੁਰੱਖਿਆ ਬਲਾਂ ਨੇ ਇਲਾਕੇ ’ਚ ਤਲਾਸ਼ੀ ਮੁਹਿੰਮ ਚਲਾਈ ਤਾਂ ਇਕ ਥਾਂ ’ਤੇ ਲੁਕੇ ਹੋਏ ਅੱਤਵਾਦੀਆਂ ਨੇ ਸੁਰੱਖਿਆ ਬਲਾਂ ’ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸੁਰੱਖਿਆ ਬਲਾਂ ਦੇ ਜਵਾਨਾਂ ਨੇ ਵੀ ਗੋਲੀਬਾਰੀ ਦਾ ਮੂੰਹਤੋੜ ਜਵਾਬ ਦਿੱਤਾ।
ਜੰਮੂ-ਕਸ਼ਮੀਰ ਪੁਲਸ ਅਤੇ ਫੌਜ ਦੇ ਜਵਾਨਾਂ ਦੀ ਜਵਾਬੀ ਕਾਰਵਾਈ ਵਿਚ 2 ਅੱਤਵਾਦੀ ਮਾਰੇ ਗਏ। ਮਾਰੇ ਗਏ ਅੱਤਵਾਦੀਆਂ ਦੀ ਪਛਾਣ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ ਰਿਆਜ਼ ਅਹਿਮਦ ਡਾਰ ਵਾਸੀ ਸੇਥਰ ਗੁੰਡ ਕਾਕਪੋਰਾ ਅਤੇ ਉਸ ਦੇ ਸਾਥੀ ਦੀ ਪਛਾਣ ਲਾਰਵੇ ਕਾਕਪੋਰਾ ਵਾਸੀ ਰਈਸ ਅਹਿਮਦ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਰਿਆਜ਼ ਅਹਿਮਦ ਲੰਬੇ ਸਮੇਂ ਤੋਂ ਸਰਗਰਮ ਸੀ ਅਤੇ ਪਿਛਲੇ 8 ਸਾਲਾਂ ਤੋਂ ਅੱਤਵਾਦੀ ਸਰਗਰਮੀਆਂ ਨੂੰ ਅੰਜਾਮ ਦੇ ਰਿਹਾ ਸੀ ਜਦਕਿ ਕਈ ਅੱਤਵਾਦੀ ਘਟਨਾਵਾਂ ਲਈ ਲੋੜੀਂਦਾ ਵੀ ਸੀ। ਆਖਰੀ ਖ਼ਬਰ ਮਿਲਣ ਤੱਕ ਨਿਹਾਮਾ ਵਿਚ ਆਪ੍ਰੇਸ਼ਨ ਜਾਰੀ ਸੀ ਅਤੇ ਸੁਰੱਖਿਆ ਬਲ ਦੇ ਜਵਾਨਾਂ ਦੀ ਤਲਾਸ਼ੀ ਮੁਹਿੰਮ ਚਲ ਰਹੀ ਸੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਅਦਾਕਾਰਾ ਹੇਮਾ ਨੂੰ ਕ੍ਰਾਈਮ ਬ੍ਰਾਂਚ ਨੇ ਕੀਤਾ ਗ੍ਰਿਫਤਾਰ , ਰੇਵ ਪਾਰਟੀ 'ਚ ਡਰੱਗ ਲੈਣ ਦਾ ਲੱਗਾ ਦੋਸ਼
NEXT STORY