ਮੁਜ਼ੱਫਰਨਗਰ : ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਜ਼ਿਲ੍ਹੇ ਦੇ ਇਕ ਪਿੰਡ 'ਚ 2 ਸਾਲ ਦੀ ਬੱਚੀ ਨਾਲ ਉਸ ਦੇ ਘਰ 'ਚ ਜਬਰ-ਜ਼ਨਾਹ ਕਰਨ ਦੀ ਭਿਆਨਕ ਘਟਨਾ ਸਾਹਮਣੇ ਆਈ ਹੈ। ਪੀੜਤ ਪਰਿਵਾਰ ਦੀ ਸ਼ਿਕਾਇਤ ਦੇ ਆਧਾਰ 'ਤੇ ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ ਅਤੇ ਪੋਕਸੋ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।
ਸਰਕਲ ਅਧਿਕਾਰੀ ਰੂਪਾਲੀ ਰਾਓ ਨੇ ਦੱਸਿਆ ਕਿ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਸ ਦੀ ਪਛਾਣ ਸ਼ਿਵ ਕੁਮਾਰ (50) ਵਜੋਂ ਹੋਈ ਹੈ। ਮੁਲਜ਼ਮ ਪੀੜਤਾ ਦੇ ਘਰ ਕਿਰਾਏਦਾਰ ਸੀ। ਘਟਨਾ ਤੋਂ ਪਹਿਲਾਂ ਪੀੜਤਾ ਆਪਣੇ ਘਰ 'ਚ ਖੇਡ ਰਹੀ ਸੀ। ਉਸੇ ਸਮੇਂ ਦੋਸ਼ੀ ਉਥੇ ਆ ਗਿਆ ਅਤੇ ਲੜਕੀ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਇਆ।
ਇਸ ਤੋਂ ਬਾਅਦ ਦੋਸ਼ੀ ਫਰਾਰ ਹੋ ਗਿਆ। ਪੀੜਤ ਪਰਿਵਾਰ ਉਸ ਨੂੰ ਨਵੀਂ ਮੰਡੀ ਥਾਣੇ ਲੈ ਗਿਆ। ਸ਼ਿਕਾਇਤ ਦੇ ਆਧਾਰ 'ਤੇ ਪੁਲਸ ਨੇ ਭਾਰਤੀ ਨਿਆਂ ਸੰਹਿਤਾ ਦੀ ਧਾਰਾ 65 (2) ਅਤੇ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ ਐਕਟ) ਤਹਿਤ ਮਾਮਲਾ ਦਰਜ ਕੀਤਾ ਹੈ। ਮੁਲਜ਼ਮਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੀਹੋਂ ਲੱਥੇ ਮਾਲ ਗੱਡੀ ਦੇ 20 ਡੱਬੇ, ਤਿੰਨ ਰੇਲਵੇ ਲਾਈਨਾਂ ਬੰਦ
NEXT STORY