ਪਟਨਾ- ਬਿਹਾਰ ਦੀ ਰਾਜਧਾਨੀ ਪਟਨਾ ਤੋਂ ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਦਿਨ-ਦਿਹਾੜੇ ਬਾਈਕ ਸਵਾਰ ਦੋ ਨੌਜਵਾਨਾਂ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਘਟਨਾ ਮਗਰੋਂ ਇਲਾਕੇ ਵਿਚ ਸਨਸਨੀ ਫੈਲ ਗਈ। ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਜਾਂਚ ਵਿਚ ਜੁੱਟ ਗਈ ਹੈ।
ਜਾਣਕਾਰੀ ਮੁਤਾਬਕ ਘਟਨਾ ਪਟਨਾ ਨਾਲ ਲੱਗਦੇ ਪਾਲੀਗੰਜ ਸਬ-ਡਿਵੀਜ਼ਨਲ ਦੇ ਬਿਕ੍ਰਮ ਥਾਣਾ ਖੇਤਰ ਦੇ ਮਝੌਲੀ ਸਿੰਘਾੜਾ ਮਾਰਗ ਦੀ ਹੈ। ਨੌਜਵਾਨਾਂ ਦੀ ਪਛਾਣ ਸੋਨੂੰ ਕੁਮਾਰ ਅਤੇ ਰੋਸ਼ਨ ਕੁਮਾਰ ਦੇ ਰੂਪ ਵਿਚ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮੰਗਲਵਾਰ ਦੀ ਸਵੇਰ ਨੂੰ ਜਦੋਂ ਕੁਝ ਲੋਕ ਉੱਥੋਂ ਲੰਘ ਰਹੇ ਸਨ ਤਾਂ ਉਨ੍ਹਾਂ ਨੇ ਸੜਕ ਦੇ ਕਿਨਾਰੇ ਇਨ੍ਹਾਂ ਦੋਹਾਂ ਦੀਆਂ ਲਾਸ਼ਾਂ ਨੂੰ ਵੇਖਿਆ। ਲਾਸ਼ਾਂ ਮਿਲਣ ਦੀ ਖ਼ਬਰ ਪੂਰੇ ਇਲਾਕੇ ਵਿਚ ਅੱਗ ਵਾਂਗ ਫੈਲ ਗਈ। ਮੌਕੇ 'ਤੇ ਭਾਰੀ ਭੀੜ ਜੁੱਟ ਗਈ। ਇਸ ਤੋਂ ਬਾਅਦ ਲੋਕਾਂ ਨੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚੀ। ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਜਾਂਚ 'ਚ ਜੁੱਟ ਗਈ ਹੈ। ਮੌਕੇ ਤੋਂ ਪੁਲਸ ਨੇ 9 ਤੋਂ 10 ਦੀ ਗਿਣਤੀ ਵਿਚ ਗੋਲੀਆਂ ਦੇ ਖੋਲ ਬਰਾਮਦ ਕੀਤੇ ਹਨ। ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਦੋਵੇਂ ਨੌਜਵਾਨਾਂ ਨੂੰ ਸਿਰ ਵਿਚ ਗੋਲੀਆਂ ਮਾਰੀਆਂ ਗਈਆਂ ਗਈਆਂ। ਅਜੇ ਤੱਕ ਕਤਲ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਹਾਲਾਂਕਿ ਪੁਲਸ ਸਾਰੇ ਪਹਿਲੂਆਂ 'ਤੇ ਮਾਮਲੇ ਦੀ ਜਾਂਚ ਕਰ ਰਹੀ ਹੈ।
ਕੋਰੋਨਾ ਨੇ ਫੜੀ ਰਫ਼ਤਾਰ, 7 ਹਜ਼ਾਰ ਦੇ ਕਰੀਬ ਹੋਈ ਦੇਸ਼ ਭਰ 'ਚ ਸਰਗਰਮ ਮਾਮਲਿਆਂ ਦੀ ਗਿਣਤੀ
NEXT STORY