ਨਵੀਂ ਦਿੱਲੀ (ਭਾਸ਼ਾ)- ਦੇਸ਼ 'ਚ ਇਕ ਦਿਨ 'ਚ ਕੋਰੋਨਾ ਦੇ 20,038 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ 'ਚ ਪੀੜਤ ਲੋਕਾਂ ਦੀ ਗਿਣਤੀ ਵੱਧ ਕੇ 4,37,10,027 ਹੋ ਗਈ ਹੈ। ਇਸ ਦੇ ਨਾਲ ਹੀ ਦੇਸ਼ 'ਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੱਧ ਕੇ 1,39,073 ਹੋ ਗਈ ਹੈ। ਸ਼ੁੱਕਰਵਾਰ ਸਵੇਰੇ 8 ਵਜੇ ਕੇਂਦਰੀ ਸਿਹਤ ਮੰਤਰਾਲਾ ਵਲੋਂ ਜਾਰੀ ਕੀਤੇ ਗਏ ਅਪਡੇਟ ਕੀਤੇ ਅੰਕੜਿਆਂ ਦੇ ਅਨੁਸਾਰ, ਸੰਕਰਮਣ ਨਾਲ 47 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਦੇਸ਼ 'ਚ ਮਰਨ ਵਾਲਿਆਂ ਦੀ ਗਿਣਤੀ 5,25,604 ਹੋ ਗਈ ਹੈ।
ਦੇਸ਼ 'ਚ ਕੋਰੋਨਾ ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਧ ਕੇ 1,39,073 ਹੋ ਗਈ ਹੈ, ਜੋ ਕੁੱਲ ਮਾਮਲਿਆਂ ਦਾ 0.32 ਫੀਸਦੀ ਹੈ। ਪਿਛਲੇ 24 ਘੰਟਿਆਂ 'ਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 'ਚ 2,997 ਦਾ ਵਾਧਾ ਹੋਇਆ ਹੈ। ਮਰੀਜ਼ਾਂ ਦੀ ਰਾਸ਼ਟਰੀ ਰਿਕਵਰੀ ਦਰ 98.48 ਫੀਸਦੀ ਹੈ। ਅੰਕੜਿਆਂ ਮੁਤਾਬਕ ਰੋਜ਼ਾਨਾ ਸੰਕਰਮਣ ਦਰ 4.44 ਫੀਸਦੀ ਹੈ, ਜਦੋਂਕਿ ਹਫ਼ਤਾਵਾਰੀ ਸੰਕਰਮਣ ਦਰ 4.30 ਫੀਸਦੀ ਹੈ। ਦੇਸ਼ 'ਚ ਹੁਣ ਤੱਕ ਕੁੱਲ 4,30,45,350 ਲੋਕ ਸੰਕਰਮਣ ਤੋਂ ਠੀਕ ਹੋ ਚੁੱਕੇ ਹਨ ਅਤੇ ਕੋਰੋਨਾ ਤੋਂ ਮੌਤ ਦਰ 1.20 ਫੀਸਦੀ ਹੈ। ਇਸ ਦੇ ਨਾਲ ਹੀ ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਟੀਕਿਆਂ ਦੀਆਂ 199.47 ਕਰੋੜ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
ਪਟਨਾ ’ਚ ਅੱਤਵਾਦੀਆਂ ਦੇ ਨਿਸ਼ਾਨੇ ’ਤੇ ਸਨ PM ਮੋਦੀ, 3 ਅੱਤਵਾਦੀ ਗ੍ਰਿਫਤਾਰ
NEXT STORY