ਧਾਰ- ਮੱਧ ਪ੍ਰਦੇਸ਼ ਦੇ ਧਾਰ ਜ਼ਿਲ੍ਹੇ ’ਚ ਇਕ ਵਿਆਹ ਸਮਾਰੋਹ ’ਚ ਜ਼ਹਿਰੀਲਾ ਖਾਣਾ ਖਾਣ ਮਗਰੋਂ ਕਈ ਲੋਕ ਬੀਮਾਰ ਪੈ ਗਏ। ਇਨ੍ਹਾਂ ’ਚੋਂ ਕਈ ਲੋਕਾਂ ਨੂੰ ਇਲਾਜ ਲਈ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। ਇਕ ਅਧਿਕਾਰੀ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ।
ਉਪ-ਮੰਡਲ ਮੈਡੀਕਲ ਅਫ਼ਸਰ ਬ੍ਰਹਮਰਾਜ ਕੌਸ਼ਲ ਨੇ ਦੱਸਿਆ ਕਿ ਸ਼ੁੱਕਰਵਾਰ ਰਾਤ ਨੂੰ ਧਾਰ ਦੇ ਧਮਨੌਦ ’ਚ ਇਕ ਵਿਆਹ ਸਮਾਗਮ ’ਚ ਖਾਣਾ ਖਾਣ ਤੋਂ ਬਾਅਦ ਕਈ ਲੋਕਾਂ ਨੇ ਉਲਟੀਆਂ ਦੀ ਸ਼ਿਕਾਇਤ ਕੀਤੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ’ਚੋਂ 20 ਲੋਕਾਂ ਨੂੰ ਸਥਾਨਕ ਸਿਹਤ ਕੇਂਦਰ ਵਿਚ ਦਾਖ਼ਲ ਕਰਵਾਇਆ ਗਿਆ ਹੈ ਜਦੋਂ ਕਿ ਬਾਕੀਆਂ ਨੂੰ ਮੁੱਢਲੀ ਸਹਾਇਤਾ ਮਗਰੋਂ ਛੁੱਟੀ ਦੇ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਫੂਡ ਪੋਇਜ਼ਨਿੰਗ (ਜ਼ਹਿਰੀਲੇ ਭੋਜਨ) ਦਾ ਮਾਮਲਾ ਹੈ। ਕੌਸ਼ਲ ਨੇ ਦੱਸਿਆ ਕਿ ਸਾਰੇ ਪੀੜਤਾਂ ਦੀ ਹਾਲਤ ਖਤਰੇ ਤੋਂ ਬਾਹਰ ਹੈ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਕੌਸ਼ਲ ਮੁਤਾਬਕ ਮਰੀਜ਼ ਇਲਾਕੇ ਦੇ ਇਕ ਮੰਦਰ ’ਚ ਵਿਆਹ ਸਮਾਰੋਹ ਵਿਚ ਸ਼ਾਮਲ ਹੋਏ ਸਨ। ਸਮਾਰੋਹ ’ਚ ਖਾਣਾ ਖਾਣ ਮਗਰੋਂ ਉਨ੍ਹਾਂ ਨੂੰ ਉਲਟੀਆਂ ਹੋਣ ਲੱਗੀਆਂ। ਉਨ੍ਹਾਂ ਨੂੰ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਅਤੇ ਉਹ ਖ਼ਤਰੇ ਤੋਂ ਬਾਹਰ ਹਨ।
ਮੱਧ ਪ੍ਰਦੇਸ਼ ’ਚ 2 ਕੁੱਤਿਆਂ ਨੇ ਗੁਲਦਸਤਿਆਂ ਨਾਲ ਰਾਹੁਲ ਗਾਂਧੀ ਦਾ ਕੀਤਾ ਸਵਾਗਤ: (ਦੇਖੋ ਤਸਵੀਰਾਂ)
NEXT STORY