ਇਸਲਾਮਾਬਾਦ- ਕੋਰੋਨਾ ਵਾਇਰਸ ਦੇ ਪ੍ਰਸਾਰ ਨੂੰ ਰੋਕਣ ਲਈ ਯਾਤਰਾ 'ਤੇ ਲੱਗੀਆਂ ਪਾਬੰਦੀਆਂ ਕਾਰਨ ਭਾਰਤ ਵਿਚ ਫਸੇ ਲਗਭਗ 200 ਪਾਕਿਸਤਾਨੀ ਨਾਗਰਿਕ 3 ਸਤੰਬਰ ਨੂੰ ਆਪਣੇ ਦੇਸ਼ ਵਾਪਸ ਜਾਣਗੇ। ਇਨ੍ਹਾਂ ਸਾਰਿਆਂ ਨੂੰ ਵਾਹਘਾ-ਅਟਾਰੀ ਸਰਹੱਦ ਰਸਤਿਓਂ ਘਰ ਵਾਪਸੀ ਕਰਵਾਈ ਜਾਵੇਗੀ। ਇਹ ਰਾਹ ਖਾਸ ਤੌਰ 'ਤੇ ਇਨ੍ਹਾਂ ਲੋਕਾਂ ਦੀ ਵਾਪਸੀ ਲਈ ਖੋਲ੍ਹਿਆ ਜਾਵੇਗਾ।
ਰਿਪੋਰਟ ਮੁਤਾਬਕ ਪਾਕਿਸਤਾਨੀ ਨਾਗਰਿਕ ਮਹਾਰਾਸ਼ਟਰ, ਮੱਧ ਪ੍ਰਦੇਸ਼, ਰਾਜਸਥਾਨ ਅਤੇ ਦਿੱਲੀ ਵਿਚ ਫਸ ਗਏ ਸਨ। ਦਿੱਲੀ ਸਥਿਤ ਪਾਕਿਸਤਾਨ ਦੇ ਹਾਈ ਕਮਿਸ਼ਨਰ ਨੇ ਉਨ੍ਹਾਂ ਨਾਲ ਸੰਪਰਕ ਕਰ ਕੇ ਇਹ ਸੁਨਿਸ਼ਚਿਤ ਕੀਤਾ ਕਿ ਉਨ੍ਹਾਂ ਨੂੰ ਪਾਕਿਸਤਾਨ ਭੇਜਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ।
'ਮਨ ਕੀ ਬਾਤ' ਨੂੰ ਪਹਿਲੀ ਵਾਰ ਕਿਉਂ ਮਿਲੇ ਇੰਨੇ ਡਿਸਲਾਈਕ, BJP ਨੇ ਦੱਸਿਆ ਕਾਰਨ
NEXT STORY