ਗੋਲਾਘਾਟ : ਆਸਾਮ ਦੇ ਗੋਲਾਘਾਟ ਜ਼ਿਲ੍ਹੇ ਵਿੱਚ ਇੱਕ ਮ੍ਰਿਤਕ ਵਿਅਕਤੀ ਦੀ ਯਾਦ ਵਿੱਚ ਆਯੋਜਿਤ ਸ਼ਰਧਾਂਜਲੀ ਪ੍ਰੋਗਰਾਮ ਦੌਰਾਨ ਨਾਸ਼ਤਾ ਕਰਨ ਤੋਂ ਬਾਅਦ ਜ਼ਹਿਰੀਲੇ ਭੋਜਨ ਕਾਰਨ 200 ਲੋਕ ਬੀਮਾਰ ਹੋ ਗਏ। ਅਧਿਕਾਰੀਆਂ ਨੇ ਐਤਵਾਰ ਨੂੰ ਇਸ ਗੱਲ ਦੀ ਜਾਣਕਾਰੀ ਦਿੱਤੀ। ਇਹ ਘਟਨਾ ਸ਼ਨੀਵਾਰ ਰਾਤ ਨੂੰ ਸਰੂਪਥਰ ਖੇਤਰ ਦੇ ਉਰੀਮਘਾਟ ਦੇ ਪਿੰਡ ਪਘੋਰੀਆ 'ਚ ਪ੍ਰਦੀਪ ਗੋਗੋਈ ਦੀ ਮਾਂ ਦੀ ਯਾਦ 'ਚ ਆਯੋਜਿਤ ਸ਼ਰਧਾਂਜਲੀ ਪ੍ਰੋਗਰਾਮ ਦੌਰਾਨ ਵਾਪਰੀ। ਇੱਕ ਅਧਿਕਾਰੀ ਦੇ ਅਨੁਸਾਰ ਸਮਾਗਮ ਵਿੱਚ ਸ਼ਾਮਲ ਹੋਣ ਵਾਲੇ ਲੋਕਾਂ ਨੂੰ ਪਰੰਪਰਾਗਤ ਰਿਫਰੈਸ਼ਮੈਂਟ (ਨਾਸ਼ਤੇ ਵਜੋਂ ਪਫਡ ਰਾਈਸ ਅਤੇ ਕਰੀਮ) ਦਿੱਤੀ ਗਈ ਸੀ।
ਇਹ ਵੀ ਪੜ੍ਹੋ - ਸਕੂਲੀ ਬੱਚਿਆਂ ਲਈ Good News, ਨਵੰਬਰ ਮਹੀਨੇ 'ਚ ਇੰਨੇ ਦਿਨ ਬੰਦ ਰਹਿਣਗੇ ਸਕੂਲ
ਅਧਿਕਾਰੀ ਨੇ ਕਿਹਾ, 'ਖਾਣਾ ਖਾਣ ਤੋਂ ਬਾਅਦ ਲੋਕਾਂ ਨੇ ਢਿੱਡ ਦਰਦ, ਸਿਰ ਦਰਦ, ਉਲਟੀਆਂ ਅਤੇ ਦਸਤ ਦੀ ਸ਼ਿਕਾਇਤ ਕੀਤੀ। ਕੁੱਲ 53 ਲੋਕਾਂ ਨੂੰ ਤੁਰੰਤ ਸਰੂਪਥਰ ਕਸਬੇ ਦੇ ਕਮਿਊਨਿਟੀ ਹੈਲਥ ਸੈਂਟਰ ਅਤੇ ਊਰੀਮਘਾਟ ਦੇ ਜਨ ਸਿਹਤ ਕੇਂਦਰ 'ਚ ਭਰਤੀ ਕਰਵਾਇਆ ਗਿਆ।' ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ ਦੋ ਨੂੰ ਬਿਹਤਰ ਇਲਾਜ ਲਈ ਜੋਰਹਾਟ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਅਧਿਕਾਰੀ ਨੇ ਦੱਸਿਆ ਕਿ ਪੀੜਤਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ ਅਤੇ ਕਈਆਂ ਨੂੰ ਇਲਾਜ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ।
ਇਹ ਵੀ ਪੜ੍ਹੋ - Karva Chauth 2024: ਕਰਵਾਚੌਥ ਵਾਲੇ ਦਿਨ ਜਾਣੋ ਕਿਹੜੇ ਸ਼ਹਿਰ 'ਚ ਕਿਸ ਸਮੇਂ ਨਿਕਲੇਗਾ ਚੰਨ
ਉਨ੍ਹਾਂ ਕਿਹਾ ਕਿ 150 ਦੇ ਕਰੀਬ ਹੋਰ ਲੋਕਾਂ ਵਿੱਚ ਹਲਕੇ ਲੱਛਣ ਹਨ, ਜੋ ਆਪਣੇ ਘਰਾਂ ਵਿੱਚ ਹਨ ਅਤੇ ਉਨ੍ਹਾਂ ਦੀ ਸਿਹਤ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਸਰੂਪਥਰ ਤੋਂ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਵਿਧਾਇਕ ਵਿਸ਼ਵਜੀਤ ਫੁਕਨ ਨੇ ਹਸਪਤਾਲ ਦਾ ਦੌਰਾ ਕੀਤਾ ਅਤੇ ਲੋਕਾਂ ਦਾ ਹਾਲ-ਚਾਲ ਪੁੱਛਿਆ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਮੈਨੂੰ ਦੱਸਿਆ ਕਿ ਫੂਡ ਇੰਸਪੈਕਟਰ ਪਿੰਡ ਦਾ ਦੌਰਾ ਕਰਕੇ ਜ਼ਹਿਰੀਲੇ ਭੋਜਨ ਦੇ ਕਾਰਨਾਂ ਦੀ ਜਾਂਚ ਕਰੇਗਾ। ਫੁਕਣ ਨੇ ਦੱਸਿਆ ਕਿ ਪਿੰਡ ਵਿੱਚ ਮੈਡੀਕਲ ਕੈਂਪ ਲਗਾ ਕੇ ਪਿੰਡ ਵਾਸੀਆਂ ਦੀ ਸਿਹਤ ਦੀ ਜਾਂਚ ਕੀਤੀ ਜਾ ਰਹੀ ਹੈ। ਉਹਨਾਂ ਕਿਹਾ, 'ਅਸੀਂ ਪ੍ਰੋਗਰਾਮ ਵਿੱਚ ਸ਼ਾਮਲ ਸਾਰੇ ਲੋਕਾਂ ਦੇ ਘਰ ਮੈਡੀਕਲ ਕਰਮਚਾਰੀਆਂ ਦੀਆਂ ਟੀਮਾਂ ਵੀ ਭੇਜੀਆਂ ਹਨ। ਟੀਮ ਸਿਹਤ ਸਥਿਤੀਆਂ 'ਤੇ ਨੇੜਿਓਂ ਨਜ਼ਰ ਰੱਖ ਰਹੀ ਹੈ। ਕਿਸੇ ਵੀ ਵਿਅਕਤੀ ਵਿੱਚ ਕੋਈ ਗੰਭੀਰ ਲੱਛਣ ਨਹੀਂ ਦੇਖੇ ਗਏ ਹਨ।'
ਇਹ ਵੀ ਪੜ੍ਹੋ - Public Holidays: ਜਾਣੋ ਕਦੋਂ ਹੋਣਗੀਆਂ ਧਨਤੇਰਸ, ਦੀਵਾਲੀ ਤੇ ਭਾਈ ਦੂਜ ਦੀਆਂ ਛੁੱਟੀਆਂ, ਪੜ੍ਹੋ ਪੂਰੀ ਲਿਸਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦੂਜੇ ਰਾਜਾਂ ਤੋਂ ਬੱਸਾਂ ਆਉਣ ਨਾਲ ਦਿੱਲੀ 'ਚ ਵਧ ਰਿਹਾ ਪ੍ਰਦੂਸ਼ਣ: ਆਤਿਸ਼ੀ
NEXT STORY