ਨਵੀਂ ਦਿੱਲੀ- ਰਾਜਧਾਨੀ ਦਿੱਲੀ ਤੋਂ ਇਕ ਬੇਹੱਦ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਉੱਤਰ-ਪੂਰਬੀ ਦਿੱਲੀ ਦੇ ਜਾਫਰਾਬਾਦ ਇਲਾਕੇ ਵਿਚ ਇਕ ਸਥਾਨਕ ਨਿਵਾਸੀ ਨੇ 2,000 ਰੁਪਏ ਦੇ ਕਰਜ਼ੇ ਨੂੰ ਲੈ ਕੇ ਹੋਏ ਝਗੜੇ ਤੋਂ ਬਾਅਦ 23 ਸਾਲਾ ਨੌਜਵਾਨ ਦਾ ਕਥਿਤ ਤੌਰ ’ਤੇ ਚਾਕੂ ਮਾਰ ਕੇ ਕਤਲ ਕਰ ਦਿੱਤਾ।
ਜਾਣਕਾਰੀ ਦਿੰਦੇ ਹੋਏ ਇਕ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਦੁਪਹਿਰ 12.10 ਵਜੇ ਵਾਪਰੀ ਜਦੋਂ ਫਰਦੀਨ ਨੇ ਦੋਸ਼ੀ ਆਦਿਲ ਨੂੰ 2,000 ਰੁਪਏ ਵਾਪਸ ਕਰਨ ਲਈ ਕਿਹਾ ਜੋ ਉਸ ਨੇ ਉਸ ਤੋਂ ਉਧਾਰ ਲਏ ਸਨ।
ਇਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਜਾਫਰਾਬਾਦ ਪੁਲਸ ਸਟੇਸ਼ਨ ਨੂੰ ਚਾਕੂ ਮਾਰਨ ਦੀ ਘਟਨਾ ਬਾਰੇ ਸੂਚਨਾ ਮਿਲੀ ਅਤੇ ਜੇ.ਪੀ.ਸੀ. ਹਸਪਤਾਲ ਪਹੁੰਚਣ ’ਤੇ ਅਧਿਕਾਰੀਆਂ ਨੇ ਪਾਇਆ ਕਿ ਫਰਦੀਨ ਨੂੰ ਉਸ ਦੇ ਪਿਤਾ ਹਸਪਤਾਲ ਲੈ ਕੇ ਆਏ ਸਨ ਅਤੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ- ਇਕ ਹੋਰ ਭਾਰਤੀ ਨੂੰ ਦੇਸ਼ ਨਿਕਾਲਾ ! ਅਸਾਈਲਮ ਦੀ ਸੁਣਵਾਈ ਦੌਰਾਨ ਅਦਾਲਤ ਨੇ ਸੁਣਾਇਆ ਹੁਕਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸ਼ਰਮਨਾਕ: ਮਾਹਵਾਰੀ ਦੀ ਜਾਂਚ ਲਈ ਸਕੂਲ 'ਚ ਉਤਰਾਏ ਵਿਦਿਆਰਥਣਾਂ ਦੇ ਕੱਪੜੇ, ਪ੍ਰਿੰਸੀਪਲ ਸਣੇ 5 ਗ੍ਰਿਫ਼ਤਾਰ
NEXT STORY